Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਰਕਾਰ ਬਣਨ ਤੇ ਬੰਦ ਪਈਆਂ ਲੋਕ ਭਲਾਈ ਦੀਆਂ ਸਕੀਮਾਂ ਦੁਬਾਰਾ ਸ਼ੁਰੂ ਕੀਤੀਆ ਜਾਣਗੀਆਂ : ਸਿਮਕ, ਹਰਨਾਮਪੁਰਾ

May 19, 2026 09:42 PM
Rozana Sehaj times
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਤੋਂ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਸਿਮਕ ਨੇ ਆਪਣੇ ਘਰ ਘਰ ਮਿਲਣੀ ਪ੍ਰੋਗਰਾਮ ਤਹਿਤ ਜੱਥੇਦਾਰ ਬਲਦੇਵ ਸਿੰਘ ਦੇ ਗ੍ਰਹਿ ਪਿੰਡ ਧਰੋੜ ਵਿਖੇ ਰੱਖੀ ਗਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਿੱਤ ਹਾਸਿਲ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਨਣ ਤੇ ਕਿਸਾਨਾਂ ਨੂੰ ਮੁਫਤ ਟਿਊਬਵੈਲਾਂ ਦੇ ਕੁਨੈਕਸ਼ਨ ਨੇ ਦਿੱਤੇ ਜਾਣਗੇ, ਲਾਲ ਲਕੀਨ ਅੰਦਰ ਕਿ ਆਉਂਦੇ ਮਕਾਨਾਂ ਦੇ ਮਾਲਕੀ ਨੂੰ ਮਾਲਕੀ ਅਤੇ ਹੱਕ ਦਿੱਤੇ ਜਾਣਗੇ, ਪਾਈਪ ਲਾਈਨ ਰਾਹੀ ਖੇਤੀਬਾੜੀ ਲਈ ਪਾਣੀ ਦਿੱਤਾ ਜਾਵੇਗਾ। ਜ਼ਮੀਨਾਂ ਦੀ ਮੁਫਤ ਵਿੱਚ ਤਕਸੀਮ ਕਰਵਾਈ ਜਾਵੇਗੀ। ਦਰਿਆਵਾਂ ਦੇ ਕੰਢਿਆ ਨੂੰ ਪੱਕਾ ਕਰਕੇ ਪੰਜਾਬ ਨੂੰ ਹੜਾਂ ਦੀ ਮਾਰ ਤੋਂ ਬਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਲੋਕਾਂ ਦੀ ਬੰਦ ਪਈ ਆਟਾ ਦਾਲ ਸਕੀਮ ਨੂੰ ਫਿਰ ਤੋਂ ਬਹਾਲ ਕੀਤਾ ਜਾਵੇਗਾ। ਇਸ ਮੌਕੇ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਸੰਬੋਧਨ ਕਰਦੇ ਹੋਏ ਮਹਿਲਾਵਾਂ, ਬਜ਼ੁਰਗਾਂ ਤੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ ) ਨੂੰ ਭਾਰੀ ਬਹੁਮਤ ਦੇਕੇ ਕਾਮਯਾਬ ਬਣਾਉ। ਇਸ ਮੌਕੇ ਨਗਿੰਦਰ ਸਿੰਘ ਬਿੱਟੂ ਆਲਮਗੀਰ ਸਰਕਲ ਪ੍ਰਧਾਨ,ਪਰਮਜੀਤ ਸਿੰਘ ਨੱਤ,ਬਲਵੀਰ ਸਿੰਘ ਗਰੇਵਾਲ,ਜਸਪ੍ਰੀਤ ਸਿੰਘ ਗਰੇਵਾਲ,ਲਖਵੀਰ ਸਿੰਘ,ਹਰਬੰਸ ਸਿੰਘ,ਭਜਨ ਸਿੰਘ,ਰਵਿੰਦਰ ਸਿੰਘ,ਗੁਰਜਿੰਦਰ ਸਿੰਘ,ਤਜਿੰਦਰ ਸਿੰਘ,ਗੁਰਮੀਤ ਸਿੰਘ ਗਰੇਵਾਲ,ਬਲਵੀਰ ਸਿੰਘ,ਹਰਜਿੰਦਰ ਸਿੰਘ,ਰਣਜੀਤ ਸਿੰਘ,ਜਗਵਿੰਦਰ ਸਿੰਘ,ਦਲਵਾਰਾ ਸਿੰਘ,ਅਨੰਤਵੀਰ ਸਿੰਘ,ਰਣਜੀਤ ਸਿੰਘ ਬਿੱਲੂ,ਮੋਹਣ ਸਿੰਘ,ਗੁਰਮੀਤ ਸਿੰਘ ਗੋਹਲ,ਬਲਵੀਰ ਸਿੰਘ,ਤੇਜਾ ਸਿੰਘ ਫੌਜੀ,ਪਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ