ਲੁਧਿਆਣਾ : ਕਾਂਗਰਸ ਦੇ ਹਲਕਾ ਗਿੱਲ ਤੋਂ ਇੰਚਾਰਜ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਬਲਾਕ ਡੇਹਲੋਂ ਦੇ ਕਾਂਗਰਸੀ ਵਰਕਰਾਂ ਵੱਲੋਂ ਹਲਕਾ ਗਿੱਲ ਦੇ ਪਿੰਡ ਜਸਪਾਲ ਬਾਂਗਰ ਤੋਂ ਪਿੰਡ ਹਰਨਾਮਪੁਰਾ ਤੱਕ ਪੰਜਾਬ ਜੋੜੋ ਪੈਦਲ ਯਾਤਰਾ ਸ਼ੁਰੂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਲਕਾ ਇੰਚਾਰਜ ਕੁਲਦੀਪ ਸਿੰਘ ਵੈਦ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਸ੍ਰੀ ਮਲਿਕ ਅਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਬੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰ ਇੱਕ ਹਲਕੇ ਵਿੱਚ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ। ਇਸੇ ਲੜੀ ਤਹਿਤ ਯਾਤਰਾ ਪਿੰਡ ਜਸਪਾਲ ਬਾਂਗਰ ਤੋਂ ਲੈ ਕੇ ਪਿੰਡ ਹਰਨਾਮਪੁਰਾ ਤੱਕ ਕੀਤੀ ਗਈ ਉਹਨਾਂ ਕਿਹਾ ਕਿ ਇਸ ਮੌਕੇ ਖਾਸ ਕਰਕੇ ਹਲਕੇ ਦੀਆਂ ਭੈਣਾਂ ਨੂੰ ਮਿਲ ਕੇ ਯਾਦ ਕਰਾਇਆ ਗਿਆ ਕਿ ਜਿਸ ਵਾਅਦੇ ਕਰਕੇ ਤੁਸੀਂ ਜਿਆਦਾ ਵੋਟਾਂ ਪਾ ਕੇ ਇਸ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀਂ ਉਹ ਵੀ ਵਾਅਦਾ "ਜੋ ਕਿ ਭੈਣਾਂ ਨੂੰ ਹਜ਼ਾਰ ਹਜ਼ਾਰ ਰੁਪਈਆ ਦੇਣ ਦਾ" ਉਹ ਵੀਂ ਇਸ ਆਮ ਆਦਮੀ ਪਾਰਟੀ ਵੱਲੋਂ ਕੀਤਾ ਗਿਆ ਸੀ ਜ਼ੋ ਪੂਰਾ ਨਹੀਂ ਕੀਤਾ ਗਿਆ। ਇਸ ਮੌਕੇ ਪੰਜਾਬ ਮਹਿਲਾ ਕਾਂਗਰਸ ਦੀ ਵਾਈਸ ਪ੍ਰੈਜੀਡੈਂਟ ਅਤੇ ਜਿਲਾ ਲੁਧਿਆਣਾ ਦਿਹਾਤੀ ਦੀ ਜ਼ਿਲ੍ਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ,ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ,ਜਾਗਰ ਸਿੰਘ ਡਾਇਰੈਕਟਰ ਸ਼ੂਗਰ ਮਿੱਲ ਬੁੱਢੇਵਾਲ, ਲਖਵਿੰਦਰ ਸਿੰਘ ਸਰਪੰਚ, ਬੀਬੀ ਸੁਖਦੀਪ ਕੌਰ ਬਲਾਕ ਸੰਮਤੀ ਮੈਂਬਰ, ਹਰਜੀਤ ਕੌਰ ਗਰਚਾ,ਪਰਮਜੀਤ ਕੌਰ ਉਮੇਦਪੁਰ,ਹਰਪ੍ਰੀਤ ਕੌਰ ਗੋਪਾਲਪੁਰ, ਮਨਸੁਖਬੀਰ ਸਿੰਘ ਯੂਥ ਆਗੂ, ਹਰਜੋਤ ਸਿੰਘ ਗਰੇਵਾਲ ਯੂਥ ਆਗੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।