Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਬੜੂੰਦੀ ਪਿੰਡ ਵਿਖ਼ੇ ਡੇਹਲੋਂ ਸੀ.ਐੱਫ.ਐੱਲ ਕੇਂਦਰ ਵੱਲੋਂ ਵਿਤੀ ਸਾਖਰਤਾ ਕੈਂਪ ਆਯੋਜਿਤ

May 19, 2026 09:51 PM
Rozana Sehaj times
ਲੁਧਿਆਣਾ : ਲੋਕਾਂ ਨੂੰ ਬੈਂਕਿੰਗ ਸਹੂਲਤਾਂ ਅਤੇ ਸਰਕਾਰੀ ਵਿੱਤੀ ਯੋਜਨਾਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਸੀ.ਐੱਫ.ਐੱਲ ਡੇਹਲੋਂ ਕੇਂਦਰ ਵੱਲੋਂ ਪਖੋਵਾਲ ਬਲਾਕ ਦੇ ਪਿੰਡ ਬੜੂੰਦੀ ਵਿੱਚ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਪਖੋਵਾਲ ਦੇ ਸਹਿਯੋਗ ਨਾਲ ਵਿਤੀ ਸਾਖਰਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪਿੰਡ ਵਾਸੀਆਂ, ਮਹਿਲਾਵਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਹਿਸ्सा ਲਿਆ। ਕੈਂਪ ਵਿੱਚ ਸਰਦਾਰ ਗੁਰਦੀਪ ਸਿੰਘ ਕੰਗ (ਲੀਡ ਜ਼ਿਲ੍ਹਾ ਮੈਨੇਜਰ, ਲੁਧਿਆਣਾ), ਮਿਸਟਰ ਹਰਬੰਸ ਲਾਲ ਭਾਟੀਆ (ਆਰਬੀਆਈ ਐਲਡੀਓ), ਮਿਸਟਰ ਸੰਜੀਵ ਕੁਮਾਰ (ਏਜੀਐਮ ਨਾਬਾਰਡ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਮਿਸਟਰ ਬਿਕਰਮ ਮਹਰਾ (ਮੈਨੇਜਰ, ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਪਖੋਵਾਲ) ਨੇ ਸਾਰੇ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਦਾ ਸਵਾਗਤ ਕੀਤਾ। ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਬਿੱਟੂ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਰਹੇ। ਸੀ.ਐੱਫ.ਐੱਲ ਡੇਹਲੋਂ ਦੀ ਟੀਮ ਵੱਲੋਂ ਪ੍ਰੋਜੈਕਟ ਕੋਆਰਡੀਨੇਟਰ ਰਾਜਵਿੰਦਰ ਸਿੰਘ, ਸੈਂਟਰ ਕੋਆਰਡੀਨੇਟਰ ਮਨਜੀਤ ਕੌਰ, ਫੀਲਡ ਕੋਆਰਡੀਨੇਟਰ ਇੰਦਰਜੀਤ ਕੌਰ ਅਤੇ ਜਸਪ੍ਰੀਤ ਕੌਰ ਨੇ ਕੈਂਪ ਦੀਆਂ ਗਤੀਵਿਧੀਆਂ ਨੂੰ ਸਫਲਤਾਪੂਰਵਕ ਚਲਾਇਆ। ਕੈਂਪ ਦੌਰਾਨ ਲੋਕਾਂ ਨੂੰ ਫਾਇਨੈਂਸ਼ੀਅਲ ਲਿਟਰੇਸੀ, ਬੈਂਕਿੰਗ ਸਹੂਲਤਾਂ, ਖਾਤਿਆਂ ਵਿੱਚ ਨੋਮੀਨੇਸ਼ਨ ਦੀ ਮਹੱਤਤਾ, ਸਾਈਬਰ ਧੋਖਾਧੜੀ ਤੋਂ ਬਚਾਅ ਅਤੇ ਵੱਖ-ਵੱਖ ਬੈਂਕ ਸੋਸ਼ਲ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਨਵੇਂ ਬੈਂਕ ਖਾਤੇ ਖੋਲ੍ਹਣ ਦੀ ਪ੍ਰਕਿਰਿਆ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਕਈ ਨਵੇਂ ਖਾਤੇ ਮੌਕੇ ‘ਤੇ ਹੀ ਖੋਲ੍ਹੇ ਗਏ। ਅਧਿਕਾਰੀਆਂ ਨੇ ਪਿੰਡ ਵਾਸੀਆਂ ਨੂੰ ਆਪਣੇ ਵਿੱਤੀ ਹੱਕਾਂ ਪ੍ਰਤੀ ਜਾਗਰੂਕ ਰਹਿਣ ਅਤੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ ਪਿੰਡ ਵਾਸੀਆਂ ਵੱਲੋਂ ਵੀ ਇਸ ਉਪਰਾਲੇ ਦੀ ਸਰਾਹਨਾ ਕੀਤੀ ਗਈ।

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ