Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾਂਦੇ ਕਿਸਾਨ ਪੁਲਿਸ ਨੇ ਥਾਣੇ ਡੱਕੇ ਕਿਸਾਨਾਂ ਨੇ ਆਖਿਆ ਸਵਾਲ ਪੁੱਛਣ ਦਾ ਹੱਕ ਖੋਹ ਰਹੀ ਹੈ ਸਰਕਾਰ

May 19, 2026 09:59 PM
Rozana Sehaj times
ਸੁਨਾਮ :  ਕਿਸਾਨੀ ਮੰਗਾਂ ਅਤੇ ਮਸਲਿਆਂ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਪੁੱਛਣ ਜਾਂਦੇ ਕਿਸਾਨਾਂ ਨੂੰ ਪੁਲਿਸ ਨੇ ਘੰਟਿਆਂਬੱਧੀ ਚੀਮਾਂ ਥਾਣੇ ਵਿੱਚ ਡੱਕੀ ਰੱਖਿਆ। ਹਿਰਾਸਤ ਚ ਲਏ ਕਿਸਾਨਾਂ ਨੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਆਗੂਆਂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ ਸਮੇਤ ਹਿਰਾਸਤ ਵਿੱਚ ਲਏ ਦਰਜਨਾਂ ਕਿਸਾਨਾਂ ਨੇ ਦੱਸਿਆ ਕਿ ਉਹ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਪੁੱਛਣ ਜਾ ਰਹੇ ਸੀ ਲੇਕਿਨ ਪੁਲਿਸ ਨੇ ਸਖ਼ਤ ਨਾਕਾਬੰਦੀ ਕਰਕੇ ਦਰਜਨਾਂ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਚੀਮਾਂ ਥਾਣੇ ਵਿੱਚ ਬਿਠਾਈ ਰੱਖਿਆ। ਬੀਕੇਯੂ ਆਜ਼ਾਦ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਗਈ ਹੈ। ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ ਜਾ ਰਿਹਾ। ਕਿਸਾਨ ਆਗੂਆਂ ਨੇ ਆਖਿਆ ਕਿ ਸੂਬੇ ਦੇ ਮੁੱਖ ਮੰਤਰੀ ਨੂੰ ਸਵਾਲ ਪੁੱਛਣ ਦਾ ਸਿਲਸਿਲਾ ਮੰਗਾਂ ਪੂਰੀਆਂ ਕਰਨ ਤੱਕ ਜਾਰੀ ਰਹੇਗਾ ਲੇਕਿਨ ਮੁੱਖ ਮੰਤਰੀ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਤੀ ਨੀਤੀ ਬਣਾਉਣ ਦਾ ਐਲਾਨ ਕੀਤਾ ਸੀ ਲੇਕਿਨ ਸਾਢੇ ਚਾਰ ਸਾਲ ਬੀਤ ਗਏ ਹਨ ਕੋਈ ਅਮਲ ਸਾਹਮਣੇ ਨਹੀਂ ਆ ਰਿਹਾ। ਉਨ੍ਹਾਂ ਮੰਗ ਕੀਤੀ ਹੈ ਕਿ ਕਿਸਾਨਾਂ ਦੇ ਹੋਏ ਆਰਥਿਕ ਨੁਕਸਾਨ ਦੀ ਪੂਰਤੀ ਕੀਤੀ ਜਾਵੇ। 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ