Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਭਗਵੰਤ ਮਾਨ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ

May 19, 2026 10:13 PM
SehajTimes
ਪਾਇਲਟ ਪ੍ਰਾਜੈਕਟ ਤਹਿਤ ਸਤੌਜ ਵਿੱਚ 41 ਕਿਲੋਮੀਟਰ ਤਾਰਾਂ ਜ਼ਮੀਨਦੋਜ਼ ਹੋਣਗੀਆਂ
ਪਿੰਡ ਸਤੌਜ ਤੋਂ ਬਿਜਲੀ ਦੇ 384 ਖੰਭੇ ਹਟਾਏ ਜਾਣਗੇ, ਸੜਕ ਨੂੰ ਪੁੱਟੇ ਬਿਨਾਂ ਅੰਡਰਗਰਾਊਂਡ ਤਾਰਾਂ ਪੈਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅੰਡਰਗਰਾਊਂਡ ਬਿਜਲੀ ਸਪਲਾਈ ਨਾਲ ਬਿਜਲੀ ਦੇ ਖੰਭੇ ਲਾਉਣ ਮੌਕੇ ਹੁੰਦੀ ਸਿਆਸਤ ਵੀ ਖਤਮ ਹੋ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਗਰੂਰ : 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ ਬਣਾਉਣ ਲਈ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ (ਜ਼ਮੀਨਦੋਜ਼) ਪਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਆਪਣੀ ਕਿਸਮ ਦੀ ਨਿਵੇਕਲੀ ਤੇ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਨੇ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਜਾਨਲੇਵਾ ਹਾਦਸਿਆਂ ਨੂੰ ਰੋਕਣ ਅਤੇ ਉਪਰੋਂ ਲੰਘਦੀਆਂ ਤਾਰਾਂ (ਓਵਰਹੈੱਡ ਲਾਈਨਾਂ) ਕਾਰਨ ਬਿਜਲੀ ਦੇ ਵਾਰ-ਵਾਰ ਲੱਗਣ ਵਾਲੇ ਕੱਟ ਖਤਮ ਕਰਨ ਲਈ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਪਿੰਡਾਂ ਨੂੰ ਖ਼ਤਰਨਾਕ ਖੰਭਿਆਂ ਅਤੇ ਗੁੰਝਲਦਾਰ ਤਾਰਾਂ ਦੇ ਜਾਲ ਤੋਂ ਵੀ ਮੁਕਤੀ ਮਿਲੇਗੀ।
ਇਸ ਪਾਇਲਟ ਪ੍ਰੋਜੈਕਟ ਤਹਿਤ ਸਤੌਜ ਵਿੱਚੋਂ 384 ਬਿਜਲੀ ਦੇ ਖੰਭੇ ਹਟਾ ਦਿੱਤੇ ਜਾਣਗੇ ਅਤੇ ਸੜਕਾਂ ਨੂੰ ਪੁੱਟੇ ਬਿਨਾਂ ਜ਼ਮੀਨਦੋਜ਼ ਕੇਬਲਾਂ ਵਿਛਾਈਆਂ ਜਾਣਗੀਆਂ। ਇਸ ਪ੍ਰਾਜੈਕਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਧੁਨਿਕ ਬੁਨਿਆਦੀ ਢਾਂਚੇ, ਨਿਰਵਿਘਨ ਬਿਜਲੀ ਸਪਲਾਈ ਅਤੇ ਸੁਰੱਖਿਅਤ ਪਿੰਡਾਂ 'ਤੇ ਅਧਾਰਿਤ "ਰੌਸ਼ਨ ਪੰਜਾਬ" ਦੀ ਸ਼ੁਰੂਆਤ ਦੱਸਿਆ। 'ਸਤੌਜ ਮਾਡਲ' ਨੂੰ ਪੂਰੇ ਦੇਸ਼ ਲਈ ਮਿਸਾਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਪਿੰਡਾਂ ਨੂੰ ਤਾਰਾਂ ਮੁਕਤ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨਦੋਜ਼ ਬਿਜਲੀ ਸਪਲਾਈ ਨਾਲ ਪਿੰਡਾਂ ਵਿੱਚ ਬਿਜਲੀ ਦੇ ਖੰਭੇ ਲਾਉਣ ਨੂੰ ਲੈ ਕੇ ਹੁੰਦੀ ਸਿਆਸਤ ਵੀ ਖ਼ਤਮ ਹੋ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ, "ਮੀਟਰ ਬਕਸਿਆਂ ਨੂੰ ਸਾਰੇ ਘਰਾਂ ਨਾਲ ਜੋੜਨ ਵਾਲੀਆਂ ਕੇਬਲਾਂ ਨੂੰ ਵੀ ਜ਼ਮੀਨਦੋਜ਼ ਕੀਤਾ ਜਾਵੇਗਾ, ਜਿਸ ਕਾਰਨ 384 ਬੇਲੋੜੇ ਬਿਜਲੀ ਦੇ ਖੰਭੇ ਹਟਾ ਦਿੱਤੇ ਜਾਣਗੇ। ਇਸ ਪ੍ਰੋਜੈਕਟ ਦੀ ਵਿਸ਼ੇਸ਼ਤਾ ਇਹ ਹੈ ਕਿ ਜ਼ਮੀਨਦੋਜ਼ ਕੇਬਲਾਂ ਵਿਛਾਉਣ ਲਈ ਸੜਕਾਂ ਪੁੱਟਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਜ਼ਮੀਨਦੋਜ਼ ਪਾਈਪਾਂ ਪਾਉਣ ਲਈ ਟ੍ਰੈਂਚਲੈੱਸ (ਬਿਨਾਂ ਪੁਟਾਈ) ਡ੍ਰਿਲਿੰਗ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਪਾਈਪਾਂ ਜ਼ਮੀਨ ਤੋਂ ਤਿੰਨ ਫੁੱਟ ਹੇਠਾਂ ਵਿਛਾਈਆਂ ਜਾਣਗੀਆਂ, ਜੋ ਆਮ ਲੋਕਾਂ ਲਈ ਵਰਦਾਨ ਸਾਬਤ ਹੋਣਗੀਆਂ।"
ਬਿਜਲੀ ਦੀਆਂ ਉੱਪਰਲੀਆਂ ਤਾਰਾਂ ਦੇ ਖ਼ਤਰਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਬਿਜਲੀ ਦੇ ਖੰਭਿਆਂ ਅਤੇ ਉੱਪਰਲੀਆਂ ਤਾਰਾਂ ਕਾਰਨ ਪਸ਼ੂਆਂ ਅਤੇ ਲੋਕਾਂ ਖ਼ਾਸ ਕਰਕੇ ਬੱਚਿਆਂ ਨੂੰ ਕਰੰਟ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਟਰੈਕਟਰ, ਕੰਬਾਈਨਾਂ ਅਤੇ ਹੋਰ ਵਾਹਨ ਉੱਪਰਲੀਆਂ ਤਾਰਾਂ ਦੇ ਸੰਪਰਕ ਵਿੱਚ ਆਉਂਦੇ ਹਨ ਤਾਂ ਅਕਸਰ ਹਾਦਸੇ ਵਾਪਰਦੇ ਹਨ। ਇਸੇ ਤਰ੍ਹਾਂ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੁੰਦਾ ਹੈ। ਮੀਂਹ, ਝੱਖੜ ਅਤੇ ਤੇਜ਼ ਹਵਾਵਾਂ ਕਾਰਨ ਖੰਭੇ ਅਤੇ ਤਾਰਾਂ ਟੁੱਟ ਜਾਂਦੀਆਂ ਹਨ, ਜਿਸ ਨਾਲ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੁੰਦੀ ਹੈ ਅਤੇ ਪਾਵਰ ਕਾਰਪੋਰੇਸ਼ਨ ਨੂੰ ਵਿੱਤੀ ਨੁਕਸਾਨ ਹੁੰਦਾ ਹੈ।" ਮੁੱਖ ਮੰਤਰੀ ਨੇ ਕਿਹਾ, "ਖੰਭਿਆਂ ਅਤੇ ਤਾਰਾਂ ਦਾ ਜਾਲ ਪਿੰਡਾਂ ਦੀ ਦਿੱਖ ਨੂੰ ਵੀ ਪ੍ਰਭਾਵਿਤ ਕਰਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ, "ਅੱਜ ਦੀ ਇਹ ਪਹਿਲਕਦਮੀ ਸਿੱਧੇ ਤੌਰ 'ਤੇ ਆਮ ਲੋਕਾਂ ਦੀ ਜ਼ਿੰਦਗੀ ਨਾਲ ਜੁੜੀ ਹੋਈ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਬਿਜਲੀ ਦੇ ਖੰਭੇ ਇਤਿਹਾਸ ਬਣ ਜਾਣਗੇ।" ਆਪਣੇ ਪਿੰਡ ਦੀ ਦੁਖਦਾਈ ਘਟਨਾ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਵੁਕ ਹੋ ਗਏ। ਉਨ੍ਹਾਂ ਕਿਹਾ, "ਇਸ ਪਿੰਡ ਦੇ ਤਿੰਨ ਨੌਜਵਾਨਾਂ ਦੀ ਕੰਬਾਈਨਾਂ ਨਾਲ ਬਿਜਲੀ ਦੇ ਕਰੰਟ ਲੱਗਣ ਕਾਰਨ ਜਾਨ ਚਲੀ ਗਈ ਸੀ। ਉਹ ਆਪਣੇ ਪਰਿਵਾਰਾਂ ਦੇ ਇੱਕੋ-ਇੱਕ ਕਮਾਊ ਮੈਂਬਰ ਸਨ। ਇਹ ਪ੍ਰੋਜੈਕਟ ਉਨ੍ਹਾਂ ਨੌਜਵਾਨਾਂ ਨੂੰ ਸ਼ਰਧਾਂਜਲੀ ਹੈ ਕਿਉਂਕਿ ਭਵਿੱਖ ਵਿੱਚ ਅਜਿਹੀਆਂ ਦੁਖਦਾਈ ਘਟਨਾਵਾਂ ਕਦੇ ਵੀ ਨਹੀਂ ਵਾਪਰਨੀਆਂ ਚਾਹੀਦੀਆਂ।" ‘ਆਪ’ ਸਰਕਾਰ ਤੁਹਾਡੀ ਸੇਵਾ ਵਿੱਚ ਅਤੇ ਪੰਜਾਬ ਦੀ ਤਰੱਕੀ ਲਈ ਪੂਰੀ ਲਗਨ ਨਾਲ ਦਿਨ-ਰਾਤ ਕੰਮ ਕਰ ਰਹੀ ਹੈ।"

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ