Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਵਾਤਾਵਰਨ ਬਚਾਉਣ ਲਈ ਬੱਚਿਆਂ ਨੂੰ ਕੀਤਾ ਜਾਗਰੂਕ 

May 20, 2026 04:01 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਹੇਠ ਈਕੋ ਕਲੱਬ ਦੁਆਰਾ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ "ਜਲਵਾਯੂ ਪਰਿਵਰਤਨ ਨੂੰ ਰੋਕਣ ਵਿੱਚ ਨੌਜਵਾਨਾਂ ਦੀ ਭੂਮਿਕਾ" ਵਿਸ਼ੇ ਉੱਪਰ ਲੇਖ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਦੋ ਦਰਜਨ ਤੋਂ ਵਧੇਰੇ ਵਿਦਿਆਰਥੀਆਂ ਨੇ ਭਾਗ ਲਿਆ। ਇਹਨਾਂ ਵਿੱਚ ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਪਹਿਲਾ, ਐੱਮ.ਏ. ਭਾਗ ਦੂਜਾ ਦੀ ਵਿਦਿਆਰਥਣ ਸਿਮਰਨ ਕੌਰ ਨੇ ਦੂਜਾ ਅਤੇ ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਕੁਲਵਿੰਦਰ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਅਚਲਾ ਜੀ ਨੇ ਬੱਚਿਆਂ ਨੂੰ ਇਨਾਮ ਵੰਡ ਕੇ ਹੌਸਲਾ ਅਫਜ਼ਾਈ ਕੀਤੀ ਅਤੇ ਨਾਲ ਹੀ ਵਾਤਾਵਰਣ ਵਿੱਚ ਆ ਰਹੀਆਂ ਤਬਦੀਲੀਆਂ ਤੋਂ ਜਾਣੂ ਕਰਵਾਇਆ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਪ੍ਰਤੀ ਵੀ ਜਾਗਰੂਕ ਕੀਤਾ। ਈਕੋ ਕਲੱਬ ਦੇ ਕਨਵੀਨਰ ਸੁਮਨਦੀਪ ਕੌਰ ਨੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਵਧਦੇ ਤਾਪਮਾਨ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਬਾਰੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਹਨਾਂ ਮੁਕਾਬਲਿਆਂ ਵਿੱਚ ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ.ਸੁਖਚੈਨ ਸਿੰਘ ਅਤੇ ਪ੍ਰੋ.ਰਜਨੀ ਹਰਜਾਈ ਨੇ ਜੱਜ ਦੀ ਭੂਮਿਕਾ ਨਿਭਾਈ। ਈਕੋ ਕਲੱਬ ਦੇ ਮੈਂਬਰ ਪ੍ਰੋ. ਸੰਦੀਪ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ ਦਾ ਧੰਨਵਾਦ ਕੀਤਾ। ਈਕੋ ਕਲੱਬ ਦੁਆਰਾ ਕਾਲਜ ਵਿੱਚ ਵੱਖ-ਵੱਖ ਥਾਵਾਂ ਤੇ ਬੂਟੇ ਲਗਾਏ ਗਏ ਅਤੇ ਵਧਦੇ ਹੋਏ ਤਾਪਮਾਨ ਨੂੰ ਦੇਖਦੇ ਹੋਏ ਪੰਛੀਆਂ ਦੇ ਲਈ ਆਲ੍ਹਣੇ ਟੰਗੇ ਗਏ। ਇਸ ਮੌਕੇ ਤੇ ਸੁਖਵਿੰਦਰ ਸਿੰਘ, ਗੁਰਮੁਖ ਸਿੰਘ ਵੀ ਹਾਜਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ