Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੜ੍ਹਾਈ 'ਚ ਅੱਵਲ ਰਹੀ ਵਿਦਿਆਰਥਣ ਰਜਨੀ ਕੌਰ ਸਨਮਾਨਤ 

May 20, 2026 04:54 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਪਿੰਡ ਅਕਬਰਪੁਰ ਵਿਖੇ ਸਥਿਤ ਗੁਰੂ ਰਾਮ ਦਾਸ ਸੀਨੀਅਰ ਸੈਕੰਡਰੀ ਸਕੂਲ ਵਿੱਚ ਸੀਬੀਐਸਈ ਬੋਰਡ ਦੀ ਬਾਰ੍ਹਵੀਂ ਜਮਾਤ (ਕਾਮਰਸ) ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਵਿਦਿਆਰਥਣ ਰਜਨੀ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਵਿੱਚੋਂ 95.6 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕਰਨ ਵਾਲੀ ਰਜਨੀ ਕੌਰ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਸਨਮਾਨਿਤ ਕਰਕੇ ਉਸਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ, ਸਕੂਲ ਸੁਸਾਇਟੀ ਦੇ ਪ੍ਰਧਾਨ ਮਾਲਵਿੰਦਰ ਸਿੰਘ, ਡਾਇਰੈਕਟਰ ਬੀਰ ਇੰਦਰ ਸਿੰਘ ਅਤੇ ਵਾਇਸ ਪ੍ਰਧਾਨ ਅਰੁਣ ਕੁਮਾਰ ਵੱਲੋਂ ਵਿਦਿਆਰਥਣ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਨੇ ਕਿਹਾ ਕਿ ਰਜਨੀ ਕੌਰ ਨੇ ਆਪਣੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਨਾ ਸਿਰਫ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ, ਸਗੋਂ ਆਪਣੇ ਮਾਤਾ-ਪਿਤਾ ਅਤੇ ਪਿੰਡ ਦਾ ਵੀ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੋਣਹਾਰ ਵਿਦਿਆਰਥੀ ਹੋਰ ਬੱਚਿਆਂ ਲਈ ਪ੍ਰੇਰਣਾ ਸਰੋਤ ਬਣਦੇ ਹਨ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਹਮੇਸ਼ਾਂ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਉਹ ਭਵਿੱਖ ਵਿੱਚ ਹੋਰ ਉੱਚਾਈਆਂ ਹਾਸਲ ਕਰ ਸਕਣ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਵੀ ਰਜਨੀ ਕੌਰ ਨੂੰ ਵਧਾਈ ਦਿੱਤੀ ਗਈ ਅਤੇ ਉਸਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ। ਸਨਮਾਨ ਕਰਨ ਮੌਕੇ ਮੈਡਮ ਪੂਜਾ ਰਾਣੀ, ਗੁਰਜੀਤ ਸਿੰਘ ਗਿੱਲ, ਬਿੱਕਰ ਸਿੰਘ ਅਤੇ ਵਿਦਿਆਰਥਣ ਦੇ ਪਿਤਾ ਰਾਜਵੀਰ ਸਿੰਘ ਸਮੇਤ ਹੋਰ ਅਧਿਆਪਕ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ