Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਮੌਕੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਾਢੇ ਛੇ ਲੱਖ ਬੂਟੇ ਲਗਾਏ ਜਾਣਗੇ: ਡਿਪਟੀ ਕਮਿਸ਼ਨਰ

May 20, 2026 06:13 PM
Rozana Sehaj times

ਅੰਮ੍ਰਿਤਸਰ :  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵਾਤਾਵਰਣ ਹਰਿਆਵਲੀ ਨੂੰ  ਹੋਰ ਵਧਾਉਣ ਲਈ ਸਾਢੇ ਛੇ ਲੱਖ ਬੂਟੇ ਲਗਾਉਣ ਦਾ ਵਿਸ਼ੇਸ਼ ਅਭਿਆਨ ਚਲਾਇਆ ਜਾਵੇਗਾ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਦੀ ਅਗਵਾਈ ਕਰਦਿਆਂ ਇਸ ਮੁਹਿੰਮ ਦੀ ਰੂਪਰੇਖਾ ਤਿਆਰ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।  ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਨੂੰ ਸਮਾਨਤਾ, ਸੇਵਾ ਅਤੇ ਕੁਦਰਤ ਨਾਲ ਪਿਆਰ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਯਾਦਗਾਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਵਿਸ਼ਾਲ ਪੱਧਰ ‘ਤੇ ਬੂਟੇ ਲਗਾਉਣ ਦੀ  ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਜ਼ਿਲ੍ਹੇ ਦੇ ਪਿੰਡਾਂ, ਸ਼ਹਿਰੀ ਖੇਤਰਾਂ, ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ, ਸੜਕਾਂ ਦੇ ਕਿਨਾਰਿਆਂ, ਨਹਿਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਸਾਢੇ ਛੇ ਲੱਖ ਬੂਟੇ ਲਗਾਏ ਜਾਣਗੇ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਹਰ ਵਿਭਾਗ ਨੂੰ ਨਿਰਧਾਰਤ ਟੀਚੇ ਅਨੁਸਾਰ ਬੂਟੇ ਲਗਾਉਣ ਦੀ ਜ਼ਿੰਮੇਵਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਅਤੇ ਰੱਖ-ਰਖਾਵ ਨੂੰ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਇਹ ਮੁਹਿੰਮ ਸਿਰਫ਼ ਰਸਮੀ ਕਾਰਵਾਈ ਨਾ ਰਹੇ, ਸਗੋਂ ਵਾਤਾਵਰਣ ਸੁਧਾਰ ਵਿੱਚ ਅਸਲ ਯੋਗਦਾਨ ਪਾਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਵਿੱਚ ਸਕੂਲੀ ਵਿਦਿਆਰਥੀਆਂ, ਸਮਾਜਿਕ ਸੰਸਥਾਵਾਂ, ਪੰਚਾਇਤਾਂ, ਐਨ.ਜੀ.ਓਜ਼ ਅਤੇ ਆਮ ਲੋਕਾਂ ਦੀ ਭਾਗੀਦਾਰੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਘੱਟੋ-ਘੱਟ ਇੱਕ ਬੂਟਾ ਲਗਾ ਕੇ ਅਤੇ ਉਸ ਦੀ ਸੰਭਾਲ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਨੂੰ ਸੱਚੀ ਸ਼ਰਧਾਂਜਲੀ ਭੇਟ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੁਹਿੰਮ ਨਾ ਸਿਰਫ਼ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹੋਵੇਗੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਸਿਰਜਣ ਵੱਲ ਇਕ ਵੱਡਾ ਕਦਮ ਸਾਬਤ ਹੋਵੇਗੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾਂ ਜੰਗਲਾਤ ਅਫਸਰ ਸ਼੍ਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਾਡਾ ਸਾਰਿਆਂ ਦਾ ਫਰ਼ਜ ਬਣਦਾ ਹੈ ਕਿ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਬੀਮਾਰੀਆਂ ਤੋ ਬਚਾਉਣ ਲਈ ਅਤੇ ਸਵੱਛ ਵਾਤਾਵਰਣ ਪ੍ਰਦਾਨ ਕਰਨ ਲਈ ਵੱਧ ਤੋ ਵੱਧ ਬੂਟੇ ਲਗਾਈਏ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਰਕਾਰੀ ਨਹੀ ਬਲਕਿ ਆਪਣੀ ਮੁਹਿੰਮ ਸਮਝਦੇ ਹੋਈਏ ਬੂਟੇ ਲਗਾਉਣ ਲਈ ਵੱਧ ਤੋ ਵੱਧ ਉਪਰਾਲੇ ਕਰੀਏ। ਜ਼ਿਲ੍ਹਾ ਜੰਗਲਾਤ ਅਧਿਕਾਰੀ ਨੇ ਦੱਸਿਆ ਕਿ ਜੰਗਲਾਤ ਵਿਭਾਗ ਵਲੋ ਸਾਰੇ ਸਰਕਾਰੀ ਵਿਭਾਗਾਂ ਨੂੰ ਮੁਫਤ ਬੂਟੇ ਮੁਹੱਈਆਂ ਕਰਵਾਏ ਜਾਣਗੇ ਅਤੇ ਕਾਰਪੋਰੇਸ਼ਨਾਂ, ਬੋਰਡਾਂ ਅਤੇ ਐਨ.ਜੀ.ੳਜ਼ ਨੂੰ ਸਰਕਾਰ ਵਲੋ ਰਿਆਇਤੀ ਦਰਾਂ ਤੇ 20 ਰੁਪਏ ਦਾ ਬੂਟਾ 2 ਰੁਪਏ ਪ੍ਰਤੀ ਬੂਟਾ  ਦੇ ਹਿਸਾਬ ਨਾਲ ਦਿੱਤਾ ਜਾਵੇਗਾ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਪੇਡੂ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਜ਼ਿਲ੍ਹਾ ਸਮਾਜਿਕ ਤੇ ਸੁਰੱਖਿਆ ਅਫਸਰ ਸ਼੍ਰੀ ਅਸੀਸਇੰਦਰ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਸ: ਜਤਿੰਦਰ ਸਿੰਘ ਸੰਧੂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ: ਸੰਦੀਪ ਧਵਨ, ਏ.ਪੀ.ਓ ਨਰੇਗਾ ਸ: ਕਰਮਜੀਤ ਸਿੰਘ, ਕਰਨਲ ਵੀ.ਕੇ ਸਿੰਘ, ਨੋਡਲ ਇੰਚਾਰਜ਼ ਧਰਮਿੰਦਰ ਸਿੰਘ,  ਡਿਪਟੀ ਡਾਇਰੈਕਟਰ ਸੀ.ਈ.ਓ ਸ: ਤੀਰਥਪਾਲ ਸਿੰਘ, ਰੋਜ਼ਗਾਰ ਅਫਸਰ ਸ਼੍ਰੀ ਮੁਕੇਸ਼ ਸਾਰੰਗਲ, ਪ੍ਰਿੰਸੀਪਲ ਸਰਕਾਰੀ ਕਾਲਜ ਅਜਨਾਲਾ ਸ਼੍ਰੀਮਤੀ ਪਰਮਿੰਦਰ ਕੌਰ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ