Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

May 20, 2026 06:25 PM
Rozana Sehaj times

ਅੰਮ੍ਰਿਤਸਰ : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 10 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੋਹਿਤ ਉਰਫ਼ ਬਚੀ (19), ਵਾਸੀ ਪਿੰਡ ਪਾਵਾਰ (ਜਲੰਧਰ) ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਉਰਫ਼ ਹਰਮਨ (23) ਵਾਸੀ ਕੋਟ ਖਾਲਸਾ(ਅੰਮ੍ਰਿਤਸਰ), ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਬੂ ਧਾਬੀ/ਦੁਬਈ ਤੋਂ ਨਸ਼ੇ ਦਾ ਕਾਰੋਬਾਰ ਚਲਾ ਰਹੇ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ, ਜੋ ਉਕਤ ਮੁਲਜ਼ਮਾਂ ਤੋਂ ਪੰਜਾਬ ਅਤੇ ਦਿੱਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਵਾਉਂਦਾ ਸੀ। ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮੋਹਿਤ ਹਾਲ ਹੀ ਵਿੱਚ ਦੁਬਈ ਤੋਂ ਵਾਪਸ ਆਇਆ ਹੈ, ਜਿੱਥੇ ਉਸਨੂੰ ਤਸਕਰੀ ਕਰਨ ਸਬੰਧੀ ਸਿਖਲਾਈ ਦਿੱਤੀ ਗਈ ਸੀ ਅਤੇ ਹੈਰੋਇਨ ਅਤੇ ਆਈ.ਸੀ.ਈ. ਦੀ ਖੇਪ ਲਿਜਾਣ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਗੇ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਯੋਜਨਾਬੱਧ ਢੰਗ ਨਾਲ ਪੁਲਿਸ ਟੀਮਾਂ ਨੇ ਮੋਹਿਤ ਉਰਫ਼ ਬਚੀ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਨੂੰ ਉਦੋਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਮੋਟਰਸਾਈਕਲ ’ਤੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਕਿਲੋਗ੍ਰਾਮ ਆਈ.ਸੀ.ਈ. (ਮੇਥਾਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਸੀ.ਪੀ. ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੁਬਈ ਤੋਂ ਵਾਪਸ ਆਏ ਮੁਲਜ਼ਮ ਮੋਹਿਤ ਨੇ ਖੁਲਾਸਾ ਕੀਤਾ ਹੈ ਕਿ ਉਕਤ ਤਸਕਰ, ਮਜ਼ਦੂਰ-ਵਰਗ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ  ਉਨ੍ਹਾਂ ਨੂੰ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਲਈ ਪ੍ਰੇਰਦਾ ਸੀ। ਜਾਂਚ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਮੁਲਜ਼ਮ ਅਰਸ਼ਦੀਪ ਉਰਫ਼ ਅਰਸ਼, ਜੋ ਪਹਿਲਾਂ ਹੀ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਦੁਬਈ ਸਥਿਤ ਤਸਕਰ ਨਾਲ ਸਿੱਧੇ ਸੰਪਰਕ ਵਿੱਚ ਸੀ, ਨੇ  ਅਣਪਛਾਤੇ ਵਿਅਕਤੀਆਂ ਰਾਹੀਂ ਭੇਜੀ ਗਈ ਹੈਰੋਇਨ ਦੀ ਖੇਪ ਨੂੂੰ ਅਪਣੇ ਕੋਲ ਸੰਭਾਲ ਕੇ ਰੱਖਦਾ  ਸੀ ਅਤੇ ਅੱਗੇ ਡਿਲੀਵਰ ਕਰਨ ਲਈ ਮੋਹਿਤ ਨੂੰ ਸੌਂਪ ਦਿੰਦਾ ਸੀ। ਜ਼ਿਕਰਯੋਗ ਹੈ ਕਿ ਇਸ ਸਾਲ ਫਰਵਰੀ ਵਿੱਚ ਵੀ, ਇਸੇ ਦੁਬਈ ਅਧਾਰਤ ਤਸਕਰ ਦੇ ਦੋ ਸਾਥੀਆਂ, ਜਿਨ੍ਹਾਂ ਦੀ ਪਛਾਣ ਸਾਹਿਬਪ੍ਰੀਤ ਸਿੰਘ ਉਰਫ਼ ਸਾਹਿਬ ਅਤੇ ਗਗਨਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ, ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 21000 ਰੁਪਏ ਦੇ ਡਰੱਗ ਮਨੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਦੁਬਈ ਅਧਾਰਤ ਤਸਕਰ ਦੀ ਮਾਂ ਅਤੇ ਭੈਣ ਇਸ ਸਮੇਂ ਪੁਲਿਸ ਸਟੇਸ਼ਨ ਰਾਜਾ ਸਾਂਸੀ ਵਿਖੇ ਐਨਡੀਪੀਐਸ ਐਕਟ ਤਹਿਤ 42 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਕੇਸ ਅਧੀਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਹਨ। ਸੀ.ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਲਗੇ-ਪਿਛਲੇ ਸਬੰਧ ਸਥਾਪਿਤ ਕੀਤੇ ਜਾ ਰਹੇ ਹਨ ਅਤੇ  ਹੋਰ ਰਿਕਵਰੀ ਤੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 107 ਮਿਤੀ 18-05-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ