Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਸਾਵਧਾਨੀ ਵਰਤ ਕੇ ਲੂ ਤੋਂ ਬਚੋ ਬਲਾਕ ਘੜੂੰਆਂ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ 'ਓ.ਆਰ.ਐਸ. ਕਾਰਨਰ' ਸਥਾਪਿਤ : ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ

May 20, 2026 06:41 PM
Rozana Sehaj times

ਘੜੂੰਆਂ/ਖਰੜ : ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੂਬੇ ਦੇ ਲੋਕਾਂ ਨੂੰ ਗਰਮੀ ਦੇ ਕਹਿਰ ਤੋਂ ਬਚਾਉਣ ਲਈ ਦਿੱਤੀਆਂ ਗਈਆਂ ਵਿਸ਼ੇਸ਼ ਹਦਾਇਤਾਂ ਦੀ ਪਾਲਣਾ ਕਰਦਿਆਂ, ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਵੱਲੋਂ ਅੱਜ ਇਲਾਕਾ ਨਿਵਾਸੀਆਂ ਲਈ ਇੱਕ ਸਿਹਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਡਾ. ਖੁਰਾਣਾ ਨੇ ਦੱਸਿਆ ਕਿ ਸਿਹਤ ਵਿਭਾਗ ਆਮ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ, ਜਿਸ ਤਹਿਤ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਲੂ (ਹੀਟ ਵੇਵ) ਦੇ ਮਰੀਜ਼ਾਂ ਦੇ ਇਲਾਜ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਗਰਮੀ ਦੇ ਇਸ ਮੌਸਮ ਵਿੱਚ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨ ਤਾਂ ਜੋ ਹੀਟ ਸਟ੍ਰੋਕ ਵਰਗੀਆਂ ਗੰਭੀਰ ਸਥਿਤੀਆਂ ਤੋਂ ਬਚਿਆ ਜਾ ਸਕੇ। ਇਸ ਸਬੰਧੀ ਅਹਿਮ ਕਦਮ ਚੁੱਕਦਿਆਂ ਐਸ.ਐਮ.ਓ. ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ ਕਿ ਬਲਾਕ ਘੜੂੰਆਂ ਅਧੀਨ ਆਉਂਦੀਆਂ ਸਾਰੀਆਂ ਸਿਹਤ ਸਹੂਲਤਾਂ ਅਤੇ ਸਰਕਾਰੀ ਸੰਸਥਾਵਾਂ ਵਿੱਚ 'ਓ.ਆਰ.ਐਸ. ਕਾਰਨਰ' ਸਥਾਪਿਤ ਕਰ ਦਿੱਤੇ ਗਏ ਹਨ। ਇਨ੍ਹਾਂ ਕਾਰਨਰਾਂ ਦੀ ਮਦਦ ਨਾਲ ਹਸਪਤਾਲ ਆਉਣ ਵਾਲੇ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਤੁਰੰਤ ਮੁਫ਼ਤ ਓ.ਆਰ.ਐਸ. ਦਾ ਘੋਲ ਮੁਹੱਈਆ ਕਰਵਾ ਕੇ ਰਾਹਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਕੇਂਦਰਾਂ ਦਾ ਸਟਾਫ ਗਰਮੀ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਤੁਰੰਤ ਦੇਖਭਾਲ ਲਈ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਗਿਆ ਹੈ। ਡਾ. ਖੁਰਾਣਾ ਨੇ ਬਚਾਅ ਦੇ ਮੁੱਖ ਉਪਾਵਾਂ ਬਾਰੇ ਦੱਸਿਆ ਕਿ ਤੇਜ਼ ਧੁੱਪ ਦੌਰਾਨ ਸਰੀਰ ਨੂੰ ਹਾਈਡ੍ਰੇਟ ਰੱਖਣ ਲਈ ਪਿਆਸ ਨਾ ਲੱਗਣ 'ਤੇ ਵੀ ਵਾਰ-ਵਾਰ ਪਾਣੀ, ਨਿੰਬੂ ਪਾਣੀ, ਲੱਸੀ , ਆਦਿ ਦਾ ਸੇਵਨ ਕਰਦੇ ਰਹੋ। ਬਾਹਰ ਨਿਕਲਣ ਵੇਲੇ ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਹਿਨੋ, ਸਿਰ ਨੂੰ ਛੱਤਰੀ ਜਾਂ ਕੱਪੜੇ ਨਾਲ ਢੱਕੋ ਅਤੇ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਸਿੱਧੀ ਧੁੱਪ ਵਿੱਚ ਜਾਣ ਤੋਂ ਬਚੋ। ਖਾਲੀ ਪੇਟ ਬਾਹਰ ਜਾਣ ਅਤੇ ਚਾਹ-ਕੌਫ਼ੀ ਦੇ ਜ਼ਿਆਦਾ ਸੇਵਨ ਤੋਂ ਗੁਰੇਜ਼ ਕਰੋ ਅਤੇ ਬੱਚਿਆਂ, ਬਜ਼ੁਰਗਾਂ ਤੇ ਗਰਭਵਤੀ ਔਰਤਾਂ ਦਾ ਖਾਸ ਖਿਆਲ ਰੱਖੋ; ਜੇਕਰ ਕਿਸੇ ਨੂੰ ਤੇਜ਼ ਬੁਖਾਰ, ਚੱਕਰ ਆਉਣੇ ਜਾਂ ਉਲਟੀ ਵਰਗੇ ਲੱਛਣ ਦਿਖਾਈ ਦੇਣ, ਤਾਂ ਉਸਨੂੰ ਤੁਰੰਤ ਛਾਂਦਾਰ ਜਗ੍ਹਾ 'ਤੇ ਬਿਠਾ ਕੇ ਗਿੱਲੇ ਕੱਪੜੇ ਨਾਲ ਪੱਟੀਆਂ ਕਰੋ ਅਤੇ ਬਿਨਾਂ ਦੇਰੀ ਨਜ਼ਦੀਕੀ ਸਿਹਤ ਕੇਂਦਰ ਲੈ ਕੇ ਆਓ।

Have something to say? Post your comment

More in Chandigarh

ਨੰਨ੍ਹੇ ਫੈਨ ਨਾਲ ਵੀਡੀਓ 'ਤੇ ਸ਼ੈਰੀ ਮਾਨ ਨੇ ਕੀਤਾ ਸੀ ਮਿਲਣ ਦਾ ਵਾਅਦਾ, ਕੈਨੇਡਾ ਤੋਂ ਚੰਡੀਗੜ੍ਹ ਪਰਤ ਕੇ ਕੀਤਾ ਪੂਰਾ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਅੱਜ ਤੱਕ ਕੁੱਲ 72 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਭਗਵੰਤ ਸਿੰਘ ਮਾਨ