Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਜਨਗਣਨਾ ਦੀ ਡਿਊਟੀ ’ਤੇ ਤਾਇਨਾਤ ਅਧਿਆਪਕਾਂ ਨੂੰ ਸਕੂਲ ਡਿਊਟੀ ਤੋਂ ਫਾਰਗ ਕਰਨ ਦੀ ਮੰਗ

May 20, 2026 06:46 PM
Rozana Sehaj times

ਕੋਟਕਪੂਰਾ :  ਭਾਰਤ ਸਰਕਾਰ ਵੱਲੋਂ ਕੀਤੀ ਜਾ ਰਹੀ ਜਨਗਣਨਾ ਕਰਨ ਵਾਸਤੇ ਪੰਜਾਬ ਸਰਕਾਰ ਅਧੀਨ ਸਿਵਲ ਪ੍ਰਸ਼ਾਸਨ ਦੇ ਵੱਖ-ਵੱਖ ਅਧਿਕਾਰੀਆਂ ਨੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਨੂੰ ਬਹੁਤ ਵੱਡੀ ਗਿਣਤੀ ਵਿੱਚ ਜਨਗਣਨਾ ਕਰਨ ਲਈ ਬਤੌਰ ਸੁਪਰਵਾਈਜ਼ਰ, ਗਿਣਤੀਕਾਰ ਲਾਇਆ ਗਿਆ ਹੈ। ਇਹਨਾਂ ਡਿਊਟੀਆਂ ’ਤੇ ਤੈਨਾਤ ਕੀਤੇ ਗਏ ਅਧਿਆਪਕਾਂ ਨੂੰ ਇਹ ਕਾਰਜ ਕਰਨ ਵਾਸਤੇ ਕੋਈ ਸਪਸ਼ਟ ਹਦਾਇਤਾਂ ਨਾ ਹੋਣ ਕਰਕੇ ਸਿਵਲ ਪ੍ਰਸ਼ਾਸਨ ਦੀ ਵੱਖ-ਵੱਖ ਅਧਿਕਾਰੀ ਵੱਖੋ-ਵੱਖਰੀਆਂ ਹਦਾਇਤਾਂ ਜਾਰੀ ਕਰ ਰਹੇ ਹਨ। ਇਸ ਸਬੰਧੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਪੁਆਰੀ, ਜਨਰਲ ਸਕੱਤਰ ਜਿੰਦਰ ਪਾਇਲਟ, ਵਿੱਤ ਸਕੱਤਰ ਨਵੀਨ ਸਚਦੇਵਾ, ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ, ਸੂਬਾ ਸਲਾਹਕਾਰ ਬਲਕਾਰ ਵਲਟੋਹਾ ਅਤੇ ਪ੍ਰੇਮ ਚਾਵਲਾ ਨੇ ਕਿਹਾ ਕਿ ਜਥੇਬੰਦੀ ਦੇ ਧਿਆਨ ਵਿੱਚ ਆਇਆ ਹੈ ਕਿ ਜਨਗਣਨਾ ਪ੍ਰਕਿਰਿਆ ਵਿੱਚ ਲੱਗੇ ਅਧਿਆਪਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਧਿਆਪਕਾਂ ਦੀਆਂ ਜਨਗਣਨਾ ਦੀਆਂ ਡਿਊਟੀਆਂ ਕਈ ਥਾਵਾਂ ’ਤੇ ਉਹਨਾਂ ਦੀ ਰਿਹਾਇਸ਼ ਅਤੇ ਨਿਯੁਕਤੀ ਸਥਾਨ ਤੋਂ ਬਹੁਤ ਦੂਰ ਲਾ ਦਿੱਤੀਆਂ ਗਈਆਂ ਹਨ। ਪਰ ਪੰਜਾਬ ਸਰਕਾਰ ਵੱਲੋਂ  ਵੱਲੋਂ ਉਨਾਂ ਨੂੰ ਸਕੂਲ ਡਿਊਟੀ ਤੋਂ ਫਾਰਗ ਕਰਨ ਸਬੰਧੀ ਕੋਈ ਵੀ ਸਪਸ਼ਟ ਹਦਾਇਤਾਂ ਜਾਰੀ ਨਹੀਂ ਕੀਤੀਆਂ ਗਈਆਂ। ਜਿਸ ਕਾਰਨ ਅੱਤ ਦੀ ਗਰਮੀ ਤੇ 44-45 ਡਿਗਰੀ ਤਾਪਮਾਨ ਪਹੁੰਚਣ ’ਤੇ ਵੀ ਅਧਿਆਪਕਾਂ ਨੂੰ ਛੁੱਟੀ ਹੋਣ ਤੋਂ ਬਾਅਦ ਘਰਾਂ ਵਿੱਚ ਜਾਕੇ ਸਰਵੇ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਅਤੇ ਜਨਗਨਣਾ ਫਾਰਮ ਵਿੱਚ 34 ਖਾਨੇ ਭਰਨੇ ਪੈਂਦੇ ਹਨ ਤੇ ਉਸ ਨੂੰ ਆਨਲਾਈਨ ਪੋਰਟਲ ਤੇ ਅਪਲੋਡ ਕੀਤਾ ਜਾਣਾ ਵੀ ਜ਼ਰੂਰੀ ਹੈ। ਜਿਸ ਨਾਲ ਹਰ ਘਰ ਲਈ ਲਗਭਗ 30 ਮਿੰਟ ਦਾ ਸਮਾਂ ਲੱਗਦਾ ਹੈ। ਕਈ ਘਰ ਬੰਦ ਹੋਣ ਕਾਰਨ ਵਾਰ-ਵਾਰ ਘਰਾਂ ਵਿੱਚ ਜਾਣਾ ਪੈਂਦਾ ਹੈ। ਇਸ ਤਰ੍ਹਾਂ ਸਕੂਲ ਡਿਊਟੀ ਦੇ ਨਾਲ-ਨਾਲ ਜਨਗਣਨਾ ਦਾ ਕੰਮ ਕਰਨਾ ਬਹੁਤ ਮੁਸ਼ਕਿਲ ਭਰਿਆ ਕਾਰਜ ਹੈ। ਜੱਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਨਗਣਨਾ ਵਿੱਚ ਨਿਯੁਕਤ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਸਕੂਲ ਡਿਊਟੀ ਤੋਂ ਮੁਕੰਮਲ ਤੌਰ ’ਤੇ ਤੁਰਤ ਫ਼ਾਰਗ਼ ਕੀਤਾ ਜਾਵੇ ਤਾਂ ਕਿ ਸਾਰੇ ਇਸ ਕੌਮੀ ਕਾਜ ਨੂੰ ਸਮੇਂ ਸਿਰ ਨੇਪਰੇ ਚੜਾ ਸਕਣ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ