Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Chandigarh

ਸਿੱਧੂ ਭਰਾ ਪਿਛਲੇ 15 ਸਾਲਾਂ ਤੋਂ ਕਰ ਰਹੇ ਹਨ ਲੋਕਾਂ ਨੂੰ ਗੁਮਰਾਹ : ਕੁਲਵੰਤ ਸਿੰਘ

May 20, 2026 07:48 PM
Rozana Sehaj times
 ਮੋਹਾਲੀ : ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੋਹਾਲੀ ਦੇ  ਲੋਕਾਂ ਨੂੰ ਸਿੱਧੂ ਭਰਾਵਾਂ ਨੇ ਕੂੜੇ ਦੇ ਢੇਰ ਤੇ  ਬਿਠਾ ਦਿੱਤਾ, ਜੋ ਕਿ ਸਰਾਸਰ ਗਲਤ ਗੱਲ ਹੈ, ਵਿਧਾਇਕ ਕੁਲਵੰਤ ਸਿੰਘ  ਅੱਜ ਵਾਰਡ ਨੰਬਰ -5 , ਫੇਸ ਦੋ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੈਡਮ ਅਰਵਿੰਦਰ ਕੌਰ ਦੇ ਹੱਕ ਵਿੱਚ ਰੱਖੀ ਗਈ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ, ਵਿਧਾਇਕ ਕੁਲਵੰਤ ਸਿੰਘ ਨੇ ਇਸ ਮੌਕੇ ਤੇ ਅਰਵਿੰਦਰ ਕੌਰ ਦੇ ਚੋਣ ਦਫਤਰ ਦਾ ਉਦਘਾਟਨ ਵੀ ਕੀਤਾ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ 50 ਦੇ 50 ਉਮੀਦਵਾਰ ਵੱਡੇ ਅੰਤਰ ਨਾਲ ਜਿੱਤ ਪ੍ਰਾਪਤ ਕਰਨ ਜਾ ਰਹੇ ਹਨ, ਜਿਸ ਬਾਰੇ ਲੋਕਾਂ ਨੇ ਮਨ ਪੂਰੀ ਤਰ੍ਹਾਂ ਬਣਾ ਰੱਖਿਆ ਹੈ, 26 ਮਈ ਨੂੰ ਮੋਹਾਲੀ ਦੇ ਬਸ਼ਿੰਦੇ ਆਪਣੀ ਕੀਮਤੀ ਵੋਟ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਪਾਉਣ ਦਾ ਤਹਈਆ ਕੀਤਾ ਹੋਇਆ ਹੈ, ਕਿਉਂਕਿ ਮੋਹਾਲੀ ਦੇ ਲੋਕਾਂ ਨੇ ਪਿਛਲੇ 15 ਸਾਲ ਕਾਂਗਰਸ ਨੂੰ ਮਾਨ- ਸਤਿਕਾਰ ਦਿੱਤਾ, ਪਰੰਤੂ ਸਿੱਧੂ ਭਰਾਵਾਂ ਨੇ  ਹਮੇਸ਼ਾ ਨਿਜਵਾਦ ਹੀ ਅਪਣਾਈ ਰੱਖਿਆ ਰੱਖਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਰੱਤਾ ਭਰ ਵੀ ਧਿਆਨ ਨਹੀਂ ਦਿੱਤਾ, ਪਿਛਲੀਆਂ ਨਗਰ ਨਿਗਮ ਚੋਣਾਂ ਦੇ ਵਿੱਚ ਇਹਨਾਂ ਨੇ ਧੱਕੇ ਨਾਲ ਆਪਣੇ ਉਮੀਦਵਾਰਾਂ ਨੂੰ ਜਿਤਵਾਇਆ, ਜੋ ਕਿ ਸਰਾਸਰ ਗਲਤ ਸੀ, ਇਹਨਾਂ ਨੂੰ ਨਾ ਤਾਂ ਕੋਈ ਕੰਮ ਆਉਂਦਾ ਹੈ ਅਤੇ ਨਾ ਹੀ ਕੋਈ ਕੰਮ ਕਰਨ ਦਾ ਇਹਨਾਂ ਵਿੱਚ ਜਜ਼ਬਾ ਹੀ ਹੈ, ਅਤੇ ਨਾ ਹੀ ਪੁਰਾਣੇ ਕੌਂਸਲਰਾਂ ਨੂੰ ਕੋਈ ਕੰਮ ਆਉਂਦਾ ਸੀ, ਸਿੱਧੂ ਭਰਾ ਹਮੇਸ਼ਾ ਝੂਠ ਦੀ ਖੱਟਿਆ ਖਾਂਦੇ ਹਨ ਅਤੇ ਜਿਹੜੇ ਲੋਕ ਝੂਠੇ ਹੁੰਦੇ ਹਨ, ਉਹਨਾਂ ਨੂੰ ਸਾਹਮਣੇ ਵਾਲੇ ਇਮਾਨਦਾਰ ਲੋਕ ਵੀ ਬੇਈਮਾਨ ਜਾਪਦੇ ਹਨ, ਪ੍ਰੰਤੂ ਹੁਣ ਮੋਹਾਲੀ ਸ਼ਹਿਰ ਦੇ ਲੋਕੀ ਸਿੱਧੂ ਭਰਾਵਾਂ ਦੀਆਂ ਚੀਕਣੀਆਂ- ਚੋਪੜੀਆਂ ਗੱਲਾਂ ਨੂੰ ਪੂਰੀ ਤਰ੍ਹਾਂ ਸਮਝ ਚੁੱਕੇ ਹਨ ,ਤਾਂ ਹੀ ਇਹਨਾਂ ਨੂੰ ਹੁਣ  ਮੋਹਾਲੀ ਦਾ ਕੋਈ ਵੀ  ਵਾਸ਼ਿੰਦਾ ਮੂੰਹ ਨਹੀਂ ਲਗਾ ਰਿਹਾ,  ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ  ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਾਂ ਰਹਿੰਦਿਆ ਹੱਲ ਕੀਤਾ, ਉੱਥੇ ਸਿੱਖਿਆ ਅਤੇ ਸਿਹਤ ਦੇ ਮਾਮਲੇ ਵਿੱਚ ਵੀ ਵੱਡੇ ਕੰਮ ਕੀਤੇ ਹਨ ਅਤੇ ਲੋਕਾਂ ਦੀ ਭਲਾਈ ਲਈ ਸਕੀਮਾਂ ਨੂੰ ਵੀ ਅਮਲੀ ਜਾਮਾ ਪਹਿਨਾਇਆ ਹੈ, ਜਿਸ ਨੂੰ ਮੋਹਾਲੀ ਸਮੇਤ ਪੰਜਾਬ ਦੇ ਲੋਕੀ ਭਲੀਭਾਂਤ ਜਾਣਦੇ ਹਨ , ਇਸ ਮੌਕੇ ਤੇ ਵਾਰਡ ਨੰਬਰ-5 ਫੇਜ਼ -2 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਰਵਿੰਦਰ ਕੌਰ ਤੋਂ ਇਲਾਵਾ ਕੁਲਦੀਪ ਸਿੰਘ ਸਮਾਣਾ, ਪਰਮਜੀਤ ਸਿੰਘ ਚੌਹਾਨ, ਵਿਨੀਤ ਵਰਮਾ, ਅਵਤਾਰ ਸਿੰਘ  ਵਾਲੀਆ,ਐਡਵੋਕੇਟ ਸੀ ਐਲ ਪਵਾਰ , ਪੀ.ਐਸ ਸੰਧੂ, ਕਰਨਲ ਰਵਿੰਦਰ ਜੀ, ਚਿਰੰਜੀ ਲਾਲ, ਗੁਰਮੀਤ ਸਿੰਘ, ਬਹਾਦਰ ਸਿੰਘ, ਹਰਪਾਲ ਸਿੰਘ ਬਰਾੜ, ਗੁਰਪਾਲ ਸਿੰਘ ਗਰੇਵਾਲ, ਅਮਰਜੀਤ ਸਿੰਘ ਸਿੱਧੂ, ਇਕਬਾਲ ਸਿੰਘ ਸਰਪੰਚ ਜੁਝਾਰ ਨਗਰ , ਅਕਬਿੰਦਰ ਸਿੰਘ ਗੋਸਲ ,ਆਰ ਪੀ ਸ਼ਰਮਾ ਬਲਾਕ ਪ੍ਰਧਾਨ, ਵੀ ਹਾਜ਼ਰ ਸਨ.     
 
 

Have something to say? Post your comment

More in Chandigarh

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼