Sunday, November 22, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

May 20, 2026 08:20 PM
Rozana Sehaj times

ਚੰਡੀਗੜ੍ਹ : ਗਰਮੀਆਂ ਦੇ ਮੌਸਮ ਵਿੱਚ ਪੈ ਰਹੀ ਮਾਰੂ ਲੂ ਦੇ ਮੱਦੇਨਜ਼ਰ ਜਾਨਵਰਾਂ ਦੀ ਸੁਚੱਜੀ ਦੇਖਭਾਲ ਪ੍ਰਤੀ ਆਪਣੀ ਵਚਨਬੱਧਤਾ ਪੂਰੀ ਕਰਦਿਆਂ ਮਹਿੰਦਰ ਚੌਧਰੀ ਜ਼ੂਲੋਜੀਕਲ ਪਾਰਕ (ਛੱਤਬੀੜ ਚਿੜੀਆਘਰ) ਨੇ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਹਨ। ਜੰਗਲਾਤ ਅਤੇ ਜੰਗਲੀ ਜੀਵਾਂ ਦੀ ਸੰਭਾਲ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਸੋਚ ਤੋਂ ਸੇਧ ਲੈਂਦਿਆਂ ਚਿੜੀਆਘਰ ਪ੍ਰਬੰਧਨ ਨੇ ਵੱਖ-ਵੱਖ ਸ਼੍ਰੇਣੀ ਦੇ ਜਾਨਵਰਾਂ ਨੂੰ ਰਾਹਤ ਦੇਣ ਲਈ ਵਿਆਪਕ ਉਪਾਅ ਕੀਤੇ ਹਨ। ਮਾਸਾਹਾਰੀ ਜਾਨਵਰਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਸਾਰੇ ਬਾਘਾਂ, ਚੀਤਿਆਂ, ਸ਼ੇਰਾਂ, ਰਿੱਛਾਂ ਅਤੇ ਹੋਰਨਾਂ ਜਾਨਵਰਾਂ ਦੇ ਰੈਣ-ਬਸੇਰਿਆਂ ਵਿੱਚ ਡੈਸਰਟ ਕੂਲਰ ਅਤੇ ਏਅਰ ਸਰਕੂਲੇਟਰ ਪੱਖੇ ਪ੍ਰਦਾਨ ਕੀਤੇ ਗਏ ਹਨ। ਪਸ਼ੂ ਪ੍ਰਬੰਧਨ ਸੈੱਲ ਇਹ ਯਕੀਨੀ ਬਣਾਉਣ ਲਈ ਹਰ ਸਮੇਂ ਚੌਕਸ ਤੇ ਸਰਗਰਮ ਹੈ ਕਿ ਇਹ ਘਰ ਅਤੇ ਰੈਣ-ਬਸੇਰੇ ਠੰਡੇ ਅਤੇ ਸੁੱਕੇ ਰਹਿਣ। ਮੱਛਰ ਮੁਕਤ ਵਾਤਾਵਰਣ ਬਣਾਈ ਰੱਖਣ ਲਈ ਸਾਰੀਆਂ ਸਾਰੀਆਂ ਖਿੜਕੀਆਂ ਨੂੰ ਜਾਲੀਦਾਰ ਬਣਾਇਆ ਗਿਆ ਹੈ। ਜਾਨਵਰਾਂ ਦੇ ਇਨ੍ਹਾਂ ਘਰਾਂ ਅਤੇ ਕੁਝ ਰੈਣ-ਬਸੇਰਿਆਂ ਨੂੰ 75ਫੀਸਦ ਸੰਘਣੀ ਐਗਰੋ-ਨੈੱਟ ਨਾਲ ਢਕਿਆ ਗਿਆ ਹੈ ਤਾਂ ਜੋ ਜਾਨਵਰਾਂ ਨੂੰ ਨਾ ਸਿਰਫ਼ ਛਾਂ ਮਿਲੇ ਸਗੋਂ ਆਲੇ- ਦੁਆਲੇ ਦੇ ਤਾਪਮਾਨ ਨੂੰ ਘਟਾਉਣ ਵਿੱਚ ਵੀ ਮਦਦ ਮਿਲੇ। ਐਮਰਜੈਂਸੀ ਦੀ ਸਥਿਤੀ ਵਿੱਚ ਚਿੜੀਆਘਰ ਵਿੱਚ ਹਰ ਥਾਂ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਟੈਂਕਰ ਅਤੇ ਟਰੈਕਟਰ ਹਮੇਸ਼ਾ ਉਪਲਬਧ ਰਹਿੰਦੇ ਹਨ। ਸ਼ਾਕਾਹਾਰੀ ਜਾਨਵਰਾਂ ਤਿੱਖੜ ਗਰਮੀ ਅਤੇ ਤੇਜ਼ ਧੁੱਪ ਤੋਂ ਬਚਾਉਣ ਲਈ ਕਾਨੇ, ਲੱਕੜ ਅਤੇ ਬਾਂਸ ਆਦਿ ਤੋਂ ਬਣੇ ਅਸਥਾਈ ਸ਼ੈਲਟਰ/ਹੱਟ ਬਣਾਏ ਗਏ ਹਨ। ਹਾਥੀਆਂ , ਮਨੀਪੁਰ ਦੇ ਹਿਰਨਾਂ , ਸਵੈਂਪ ਡੀਅਰ ਅਤੇ ਹਿਰਨ ਸਫਾਰੀ  ਨੂੰ ਨਹਾਉਣ ਲਈ ਪਾਣੀ ਨਾਲ ਭਰਿਆ ਚਿੱਕੜ ਵਾਲਾ ਪੂਲ ਬਣਾਇਆ ਗਿਆ ਹੈ। ਕੰਕਰੀਟ ਵਾਲੇ ਪਾਣੀ ਦੇ ਪੂਲ ਵੀ ਚੌਵੀ ਘੰਟੇ ਪਾਣੀ ਨਾਲ ਭਰੇ ਰਹਿੰਦੇ ਹਨ। ਬਿਹਤਰ ਠੰਡਕ  ਲਈ ਇਨ੍ਹਾਂ ਥਾਵਾਂ ’ਤੇ ਕੁਝ ਪੈਚਾਂ ਨੂੰ 75% ਸੰਘਣੇ ਐਗਰੋ-ਨੈੱਟ ਨਾਲ ਵੀ ਢੱਕਿਆ ਗਿਆ ਹੈ। ਪੰਛੀਆਂ ਦੀਆਂ ਕਈ ਕਿਸਮਾਂ ਲਈ, ਪੰਛੀਆਂ ਦੇ ਸਾਰੇ ਪਿੰਜਰਿਆਂ ਨੂੰ 75% ਘਣਤਾ ਵਾਲੇ ਐਗਰੋ-ਨੈੱਟ ਅਤੇ ਜੂਟ ਮੈਟ ਨਾਲ ਕੱਸ ਕੇ ਢੱਕਿਆ ਗਿਆ ਹੈ ਤਾਂ ਜੋ ਪੰਛੀਆਂ ਨੂੰ ਗਰਮ ਹਵਾ ਅਤੇ ਤੇਜ਼ ਧੁੱਪ ਤੋਂ ਬਚਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਗਰਮੀ  ਤੋਂ ਬਚਾਇਆ ਜਾ ਸਕੇ। ਪੰਛੀਆਂ ਨੂੰ ਵਧੇਰੇ ਖੁਸ਼ ਅਤੇ ਆਰਾਮਦਾਇਕ ਬਣਾਉਣ ਲਈ ਛੋਟੇ ਪਿੰਜਰੇ ਲਟੀ ਸਪ੍ਰਿੰਕਲ ਸ਼ਾਵਰ ਪ੍ਰਦਾਨ ਕੀਤੇ ਗਏ ਹਨ।

 

Have something to say? Post your comment

More in Chandigarh

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਭਗਵੰਤ ਸਿੰਘ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ