Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

May 20, 2026 08:27 PM
Rozana Sehaj times

ਚੰਡੀਗੜ੍ਹ : ਸੁਰੱਖਿਅਤ ਅਤੇ ਮਿਆਰੀ ਭੋਜਨ ਉਤਪਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰੰਤਰ ਯਤਨਾਂ ਤਹਿਤ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫਡੀਏ) ਪੰਜਾਬ ਨੇ ਸੂਬੇ ਭਰ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਤੇ ਕਮਿਸ਼ਨਰ ਐਫਡੀਏ ਪੰਜਾਬ ਕੰਵਲਪ੍ਰੀਤ ਬਰਾੜ ਦੀ ਨਿਗਰਾਨੀ ਹੇਠ ਸੋਮਵਾਰ ਅਤੇ ਮੰਗਲਵਾਰ ਨੂੰ ਚਲਾਈ ਗਈ ਇਸ ਮੁਹਿੰਮ ਤਹਿਤ ਡੇਅਰੀ ਸਪਲਾਈ ਚੇਨ ਦੇ ਵੱਖ-ਵੱਖ ਪਹਿਲੂਆਂ ‘ਤੇ ਧਿਆਨ ਕੇਂਦਰਤ ਕੀਤਾ ਗਿਆ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸੂਬੇ ਭਰ ਦੀਆਂ ਸਥਾਨਕ ਡੇਅਰੀਆਂ ਦੀ ਜਾਂਚ ਕੀਤੀ ਗਈ, ਜਿਸ ਦੇ ਚਲਦਿਆਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਡੇਅਰੀਆਂ, ਪ੍ਰੋਸੈਸਿੰਗ ਯੂਨਿਟਾਂ ਅਤੇ ਪ੍ਰਚੂਨ ਦੁਕਾਨਾਂ ਤੋਂ ਪਨੀਰ ਦੇ 211 ਸੈਂਪਲ ਲਏ ਗਏ। ਸਿਹਤ ਮੰਤਰੀ ਨੇ ਕਿਹਾ ਕਿ ਲਏ ਗਏ ਸੈਂਪਲਾਂ ਨੂੰ ਕਿਸੇ ਵੀ ਕਿਸਮ ਦੀ ਮਿਲਾਵਟ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਸਬੰਧੀ ਜਾਂਚ ਲਈ ਮਾਨਤਾ ਪ੍ਰਾਪਤ ਸਟੇਟ ਫੂਡ ਲੈਬਾਰਟਰੀ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ, "ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਫੂਡ ਬਿਜ਼ਨਸ ਆਪਰੇਟਰ (ਐਫਬੀਓ) ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਦੇ ਉਪਬੰਧਾਂ ਅਨੁਸਾਰ ਸਖ਼ਤ ਕਾਨੂੰਨੀ ਕੀਤੀ ਜਾਵੇਗੀ।" ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਸਬੰਧਤ ਅਧਿਕਾਰੀਆਂ ਨੂੰ ਭੋਜਨ ਵਿੱਚ ਮਿਲਾਵਟ ਦੇ ਕਿਸੇ ਵੀ ਸ਼ੱਕੀ ਮਾਮਲੇ ਦੀ ਰਿਪੋਰਟ ਕਰਕੇ ਇਸ ਮਿਸ਼ਨ ਵਿੱਚ ਸਾਥ ਦੇਣ ਦੀ ਵੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਇਸ ਪਨੀਰ ਸੈਂਪਲਿੰਗ ਮੁਹਿੰਮ ਤੋਂ ਪਹਿਲਾਂ ਐਫਡੀਏ ਪੰਜਾਬ ਵੱਲੋਂ 6 ਅਤੇ 7 ਮਈ, 2026 ਨੂੰ ਦੋ ਰੋਜ਼ਾ ਸੂਬਾ ਪੱਧਰੀ ਦੁੱਧ ਸੈਂਪਲਿੰਗ ਮੁਹਿੰਮ ਵੀ ਚਲਾਈ ਗਈ ਸੀ। ਦੁੱਧ ਸੈਂਪਲਿੰਗ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ, ਸਿਹਤ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਦੁੱਧ ਦੇ ਕੁੱਲ 204 ਸੈਂਪਲ ਇਕੱਤਰ ਕੀਤੇ ਗਏ ਜਿਹਨਾਂ ਵਿੱਚੋਂ 68 ਸੈਂਪਲ ਗੁਣਵੱਤਾ ਮਿਆਰਾਂ 'ਤੇ ਅਸਫਲ ਰਹੇ, ਜਦੋਂ ਕਿ ਇੱਕ ਨਮੂਨਾ ਅਸੁਰੱਖਿਅਤ ਪਾਇਆ ਗਿਆ। ਸਪਲਾਈ ਚੇਨ ਵਿੱਚੋਂ ਮਿਲਾਵਟੀ ਦੁੱਧ ਨੂੰ ਖ਼ਤਮ ਕਰਕੇ ਜਨਤਕ ਸਿਹਤ ਦੀ ਰਾਖੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਿਹਤ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਹ ਸੈਂਪਲਿੰਗ ਮੁਹਿੰਮ ਨਿਰੰਤਰ ਅਤੇ ਠੋਸ ਮੁਹਿੰਮ ਦਾ ਹਿੱਸਾ ਹੈ ਜੋ "ਸਿਹਤਮੰਦ ਅਤੇ ਰੰਗਲਾ ਪੰਜਾਬ" ਨੂੰ ਯਕੀਨੀ ਬਣਾਉਣ ਲਈ ਆਉਣ ਵਾਲੇ ਹਫ਼ਤਿਆਂ ਵਿੱਚ ਵੀ ਜਾਰੀ ਰਹੇਗੀ। ਚੌਕਸੀ ਪ੍ਰਤੀ ਵਿਭਾਗ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ, ਕਮਿਸ਼ਨਰ ਐਫਡੀਏ ਕੰਵਲ ਪ੍ਰੀਤ ਬਰਾੜ, ਆਈਏਐਸ ਨੇ ਕਿਹਾ ਕਿ ਫੂਡ ਸੇਫਟੀ ਅਫਸਰ (ਐਫਐਸਓ) ਨਾ ਸਿਰਫ ਕਾਨੂੰਨ ਲਾਗੂ ਕਰ ਰਹੇ ਹਨ ਬਲਕਿ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਾਫ-ਸਫਾਈ ਅਤੇ ਸੁਚੱਜੇ ਸਟੋਰੇਜ ਅਭਿਆਸਾਂ ਬਾਰੇ ਵੀ ਜਾਣੂ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਭਲਾਈ ਲਈ ਡੇਅਰੀ ਸੈਕਟਰ ਵਿੱਚ ਉੱਚ ਮਿਆਰਾਂ ਨੂੰ ਬਰਕਰਾਰ ਰੱਖਣਾ ਬੇਹੱਦ ਲਾਜ਼ਮੀ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ