Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ

May 20, 2026 08:33 PM
Rozana Sehaj times

ਫਿਰੋਜ਼ਪੁਰ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਦੋ ਵੱਖ-ਵੱਖ ਖੁਫੀਆ ਕਾਰਵਾਈਆਂ ਤਹਿਤ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਤਿੰਨ ਮੁੱਖ ਕਾਰਕੰੁਨਾਂ ਨੂੰ 10.125 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਇੱਕ .30 ਬੋਰ ਤੁਰਕੀ ਦੇ ਬਣੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਵੱਡੇ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਓਮ ਉਰਫ਼ ਓਮੀ (23) ਵਾਸੀ ਪਿੰਡ ਲੇਲੀ ਵਾਲਾ (ਫ਼ਿਰੋਜ਼ਪੁਰ), ਅਨੀਕੇਤ ਕੁਮਾਰ (22) ਅਤੇ ਸੁਮਿਤ (23) ਦੋਵੇਂ ਵਾਸੀ ਸ਼ਾਂਤੀ ਨਗਰ ( ਫਿਰੋਜ਼ਪੁਰ), ਵਜੋਂ ਹੋਈ ਹੈ । ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ05 ਯੂ 9776 )ਵੀ ਜ਼ਬਤ ਕੀਤਾ ਹੈ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਦੋਵਾਂ ਨੈੱਟਵਰਕਾਂ ਵਿੱਚ ਇੱਕ ਸੰਗਠਿਤ ਡਰੱਗ ਸਪਲਾਈ ਚੇਨ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਦੋਵਾਂ ਨੈੱਟਵਰਕਾਂ ਦੇ ਸਰੋਤਾਂ, ਡਿਲੀਵਰੀ ਦੇ ਟਿਕਾਣਿਆਂ ਅਤੇ ਹੋਰ ਮੈਂਬਰਾਂ ਦੀ ਪਛਾਣ ਲਈ ਅਗਲੇ ਪਿਛਲੇ ਸਬੰਧ ਸਥਾਪਿਤ ਕੀਤੇ ਜਾ ਰਹੇ ਹਨ। ਪਹਿਲੇ ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇੰਚਾਰਜ ਸੀ.ਆਈ.ਏ. ਸਟਾਫ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਵਾਲੀ ਟੀਮ ਨੇ ਪੁਖ਼ਤਾ ਇਤਲਾਹ  ’ਤੇ ਕਾਰਵਾਈ ਕਰਦਿਆਂ, ਖਾਈ ਫੇਮੇ ਕੇ ਤੋਂ ਪਿੰਡ ਹਬੀਬ ਕੇ ਰੋਡ ’ਤੇ ਇੱਕ ਇੱਟਾਂ ਦੇ ਭੱਠੇ ਨੇੜੇ ਓਮ ਉਰਫ਼ ਓਮੀ ਨੂੰ ਹਿਰਾਸਤ ਵਿਚ ਲਿਆ ਅਤੇ ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿੱਚੋਂ 10.125 ਕਿਲੋਗ੍ਰਾਮ ਹੈਰੋਇਨ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ। ਦੂਜੇ ਅਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਥਾਣਾ ਆਰਿਫ ਕੇ ਦੇ ਐਸ.ਐਚ.ਓ., ਇੰਸਪੈਕਟਰ ਬਲਰਾਜ ਸਿੰਘ ਦੀ ਅਗਵਾਈ ਵਾਲੀ ਟੀਮ ਨੂੰ ਪੁਖ਼ਤਾ  ਇਤਲਾਹ ਮਿਲੀ ਸੀ ਕਿ ਅਨਿਕੇਤ ਕੁਮਾਰ ਅਤੇ ਸੁਮਿਤ ਕੁਮਾਰ ਵਜੋਂ ਪਛਾਣੇ ਗਏ ਵਿਅਕਤੀ, ਜੋ ਸਿੰਥੈਟਿਕ ਡਰੱਗਜ਼ ਅਤੇ ਗੈਰ-ਕਾਨੂੰਨੀ ਹਥਿਆਰਾਂ ਦਾ ਵਪਾਰ ਕਰਦੇ ਹਨ, ਮੋਟਰਸਾਈਕਲ ’ਤੇ ਮੱਲਾਂਵਾਲਾ ਵਾਲੇ ਪਾਸਿਓਂ ਫਿਰੋਜ਼ਪੁਰ ਸੜਕ ਵੱਲ ਨਸ਼ਿਆਂ ਦੀ ਖੇਪ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਤਲਾਹ ’ਤੇ ਫੌਰੀ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਦੋਵਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਆਈ.ਸੀ.ਈ. ਡਰੱਗ ਅਤੇ ਇੱਕ .30 ਬੋਰ ਤੁਰਕੀ ਦਾ ਬਣਿਆ ਪਿਸਤੌਲ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ - ਐਫਆਈਆਰ ਨੰਬਰ 183 ਮਿਤੀ 19.05.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਧੀਨ ਥਾਣਾ ਸਦਰ ਫਿਰੋਜ਼ਪੁਰ ਵਿਖੇ ਅਤੇ ਐਫਆਈਆਰ ਨੰਬਰ 62 ਮਿਤੀ 19.05.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 22-ਸੀ ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਆਰਿਫ ਕੇ ਵਿਖੇ ਦਰਜ ਕੀਤੇ ਗਏ ਹਨ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ