Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

'ਗੈਂਗਸਟਰਾਂ ‘ਤੇ ਵਾਰ': ਚਾਰ ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ; 569 ਹਥਿਆਰ ਬਰਾਮਦ

May 20, 2026 08:46 PM
Rozana Sehaj times
ਚੰਡੀਗੜ੍ਹ : 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ ਚਾਰ ਮਹੀਨੇ ਪੂਰੇ ਹੋਣ ‘ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 77,895 ਥਾਵਾਂ ‘ਤੇ ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਅਪਰਾਧੀਆਂ ਸਮੇਤ 30,721 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 569 ਹਥਿਆਰ, 1,613 ਜ਼ਿੰਦਾ ਕਾਰਤੂਸ ਅਤੇ 157 ਮੈਗਜ਼ੀਨ, 181 ਤੇਜ਼ਧਾਰ ਹਥਿਆਰ ਅਤੇ ਸੱਤ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 13,007 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 17,711 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1,108 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। 120ਵੇਂ ਦਿਨ, ਪੁਲਿਸ ਟੀਮਾਂ ਨੇ 557 ਥਾਵਾਂ ‘ਤੇ ਛਾਪੇਮਾਰੀ ਕਰਕੇ 246 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਕਿ 10 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ 10 ਭਗੌੜੇ ਅਪਰਾਧੀਆਂ (ਪੀਓ) ਨੂੰ ਗ੍ਰਿਫ਼ਤਾਰ ਕੀਤਾ ਗਿਆ। ਸਪੈਸ਼ਲ ਡੀਜੀਪੀ ਨੇ ਕਿਹਾ ਕਿ 'ਗੈਂਗਸਟਰਾਂ ਤੇ ਵਾਰ' ਮੁਹਿੰਮ ਉਸੇ ਜੋਸ਼ ਨਾਲ ਜਾਰੀ ਰਹੇਗੀ। ਲੋਕ, ਐਂਟੀ- ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 445ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 14.8 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), 873 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਸਿਰਫ 445 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 64,844 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
 

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ