Monday, November 09, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾਰ

May 20, 2026 08:57 PM
Rozana Sehaj times

ਚੰਡੀਗੜ੍ਹ  : ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ,  ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਮਿਤ ਗਰਗ  ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀਆਂ ਵਿਰੁੱਧ ਵਿਜੀਲੈਂਸ ਜਾਂਚ ਨੰਬਰ 05, ਮਿਤੀ 10.05.2021 ਦੇ ਨਤੀਜਿਆਂ ਉਪਰੰਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਸੰਤ ਐਵੇਨਿਊ ਵਿੱਚ 66 ਕੇਵੀ ਸਬਸਟੇਸ਼ਨ ਸਥਾਪਤ ਕਰਨ ਸਬੰਧੀ, ਬਸੰਤ ਐਵੇਨਿਊ ਦੇ ਕਲੋਨਾਈਜ਼ਰ ਨੇ ਪੀਐਸਪੀਸੀਐਲ ਦੇ ਸਬੰਧਤ ਫੀਲਡ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਉਕਤ 66 ਕੇਵੀ ਸਬਸਟੇਸ਼ਨ ਨੂੰ ਆਪਣੀ ਕਲੋਨੀ ਵਿੱਚ 1015 ਵਰਗ ਗਜ਼ ਖੇਤਰ ਵਿੱਚ ਲਗਵਾ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਤਤਕਾਲੀ ਉੱਚ ਅਧਿਕਾਰੀਆਂ ਵੱਲੋਂ ਫੀਲਡ ਅਧਿਕਾਰੀਆਂ ਨੂੰ ਕਲੋਨਾਈਜ਼ਰ ਦੀਆਂ ਸਾਰੀਆਂ ਕਲੋਨੀਆਂ ਦੀ ਐਨਓਸੀ ਦੀ ਤਸਦੀਕ ਕਰਨ ਦੇ ਨਿਰਦੇਸ਼ ਦਿੱਤੇ ਹੁੰਦੇ ਅਤੇ ਕਿਉਂਕਿ ਕਲੋਨੀਆਂ ਆਪਸ ਵਿੱਚ ਜੁੜੀਆਂ ਹੁੰਦੀਆਂ ਹਨ ਅਤੇ ਨਾਲ-ਨਾਲ ਸਥਿਤ ਹੁੰਦੀਆਂ ਹਨ, ਇਸ ਲਈ ਬਿਜਲੀ ਦੇ ਸਾਰੇ ਲੋਡ ਦਾ ਹਿਸਾਬ ਇਕੱਠੇ ਲਗਾਇਆ ਜਾਂਦਾ, ਤਾਂ 66 ਕੇਵੀ ਸਬਸਟੇਸ਼ਨ ਸਥਾਪਤ ਕਰਨ ਦੀ ਸਾਰੀ ਲਾਗਤ ਕਲੋਨਾਈਜ਼ਰ ਵੱਲੋਂ ਸਹਿਣ ਕੀਤੀ ਜਾਂਦੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਚਲਦਿਆਂ ਬਿਜਲੀ ਮੰਤਰਾਲੇ ਵੱਲੋਂ ਸਬਸਟੇਸ਼ਨ ਲਗਾਉਣ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ। ਉਕਤ 66 ਕੇਵੀ ਬਸੰਤ ਐਵੇਨਿਊ ਸਬਸਟੇਸ਼ਨ ਤੱਕ ਜਾਣ ਲਈ ਕੋਈ ਪੱਕੀ ਸੜਕ ਨਾ ਹੋਣ ਅਤੇ ਇਸ ਦੇ ਪੱਖੋਵਾਲ ਲਿੰਕ ਰੋਡ ਤੋਂ ਲਗਭਗ 3 ਕਿਲੋਮੀਟਰ ਦੂਰ ਖੇਤਾਂ ਵਿੱਚ ਸਥਿਤ ਹੋਣ ਬਾਰੇ ਵੀ ਕੋਈ ਵੀ ਜ਼ਿਕਰ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਚੀਫ ਮੈਨੇਜਿੰਗ ਡਾਇਰੈਕਟਰ ਵੱਲੋਂ ਪ੍ਰਸਤਾਵ ਵਿੱਚ ਜਾਂ ਬਾਅਦ ਵਿੱਚ ਕਿਸੇ ਵੀ ਦਫ਼ਤਰ ਵਿੱਚ ਨਹੀਂ ਕੀਤਾ ਗਿਆ ਸੀ। ਇਸ ਲਈ ਹੁਣ ਵੀ ਉਕਤ 66 ਕੇਵੀ ਬਸੰਤ ਐਵੇਨਿਊ ਸਬਸਟੇਸ਼ਨ ਅਣਵਿਕਸਿਤ ਕਲੋਨੀਆਂ ਅਤੇ ਖੇਤਾਂ ਵਿੱਚ ਸਥਿਤ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬਸਟੇਸ਼ਨ ਤੱਕ ਪਹੁੰਚਣ ਲਈ ਕੋਈ ਪੱਕੀ ਸੜਕ ਨਹੀਂ ਹੈ। ਤਤਕਾਲੀ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਫੀਲਡ ਵਿੱਚ ਤਾਇਨਾਤ ਤਤਕਾਲੀ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ 66 ਕੇਵੀਐਚ ਸਬਸਟੇਸ਼ਨ ਬਸੰਤ ਐਵੇਨਿਊ ਸਥਾਪਤ ਕਰਨ ਸਬੰਧੀ ਭੇਜੇ ਗਏ ਪ੍ਰਸਤਾਵ ਨੂੰ ਤਤਕਾਲੀ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ ਨੇ ਮਨਜ਼ੂਰੀ ਦੇ ਦਿੱਤੀ ਸੀ, ਜਿਸ ਵਿੱਚ ਉਕਤ ਸਬਸਟੇਸ਼ਨ ਦੀ ਸਥਾਪਨਾ ਸਬੰਧੀ ਕਮੀਆਂ ਅਤੇ ਟਿੱਪਣੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ। ਜਿਸ ਕਾਰਨ ਬਸੰਤ ਐਵੇਨਿਊ ਕਲੋਨੀ ਨੂੰ ਸਿੱਧਾ ਲਾਭ ਹੋਇਆ। ਮੁਲਜ਼ਮ ਕੇ.ਡੀ. ਚੌਧਰੀ, ਸੰਜੀਵ ਪ੍ਰਭਾਕਰ ਅਤੇ ਅਮਿਤ ਗਰਗ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਿਲਿਆ ਮਾਣ, ਪਰਮਿੰਦਰ ਸਿੰਘ ਗੋਲਡੀ ਵੱਲੋਂ 21.78 ਲੱਖ ਰੁਪਏ ਦੇ ਇਨਸੈਂਟਿਵ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 290ਵਾਂ ਦਿਨ: ਪੰਜਾਬ ਪੁਲਿਸ ਵੱਲੋਂ 545 ਥਾਈਂ ਛਾਪੇਮਾਰੀ; 202 ਕਾਬੂ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ