Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਝੋਨੇ ਦੀ ਸਿੱਧੀ ਬਿਜਾਈ ਕਰਕੇ 1500 ਰੁਪਏ ਪ੍ਰਤੀ ਏਕੜ ਦਾ ਲਾਭ ਲੈਣ ਕਿਸਾਨ : ਡਾ. ਲੇਖ ਰਾਜ ਮਾਹੀ

May 20, 2026 09:11 PM
Rozana Sehaj times
ਨਵਾਂਸ਼ਹਿਰ :  ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਮੁਹਿੰਮ ਤਹਿਤ ਝੋਨੇ ਦੀ ਸਿੱਧੀ ਬਿਜਾਈ ਦੀ ਸਕੀਮ ਸਾਲ 2026 ਵਿੱਚ ਚਲਾਈ ਜਾ ਰਹੀ ਹੈ। ਇਸ ਤਹਿਤ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ. ਗੁਲਪ੍ਰੀਤ ਸਿੰਘ ਔਲਖ ਆਈਏਐਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਦੇ ਅਧਿਕਾਰੀਆਂ ਵੱਲੋਂ ਸ. ਸਤਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਪਿੰਡ ਕੰਗਲੌੜ ਵਿਖੇ ਪ੍ਰਦਰਸ਼ਨਨੀ ਪਲਾਟ ਬਿਜਾਇਆ ਗਿਆ। ਇਸ ਮੌਕੇ ਤੇ ਕਿਸਾਨ ਸ. ਸਤਿੰਦਰ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਉਹ ਸਾਲ 2019 ਤੋਂ ਤਕਰੀਬਨ 17 ਏਕੜ ਏਰੀਏ ਵਿੱਚ ਝੋਨੇ ਦੀ ਸਿੱਧੀ ਬਿਜਾਈ ਸਫਲਤਾ ਪੂਰਵਕ ਕਰ ਰਿਹਾ ਹੈ।ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਮਾਹੀ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਲੇਬਰ ਦੀ ਬਚਤ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ। ਉਹਨਾਂ ਵੱਲੋਂ ਦੱਸਿਆ ਗਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਤਕਰੀਬਨ 20 ਤੋਂ 25% ਪਾਣੀ ਨੂੰ ਬਚਾਇਆ ਜਾ ਸਕਦਾ ਹੈ। ਉਹਨਾਂ ਵੱਲੋਂ ਦੱਸਿਆ ਗਿਆ ਕਿ ਇਸ ਤਕਨੀਕ ਨਾਲ ਝੋਨੇ ਦੀ ਬਜਾਈ ਕਰਨ ਲਈ ਖੇਤ ਦੀ ਪੂਰੀ ਵਿਉਂਤਬੰਦੀ ਕਰਨੀ ਜਰੂਰੀ ਹੈ ਤਾਂ ਜੋ ਕਿ ਨਦੀਨਾਂ ਤੋਂ ਬਚਿਆ ਜਾ ਸਕੇ। ਉਹਨਾਂ ਵੱਲੋਂ ਦੱਸਿਆ ਗਿਆ ਕਿ ਜੇਕਰ ਕਿਸਾਨ ਸਹੀ ਤਰੀਕੇ ਨਾਲ ਇਸੇ ਦੀ ਬਜਾਈ ਕਰਦਾ ਹੈ ਤਾਂ ਇਸ ਦਾ ਝਾੜ ਵੀ ਕੱਦੂ ਕੀਤੇ ਝੋਨੇ ਦੇ ਬਰਾਬਰ ਹੀ ਨਿਕਲਦਾ ਹੈ। ਉਹਨਾਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜੋ ਵੀ ਕਿਸਾਨ ਝੋਨੇ ਦੀ ਸਿੱਧੀ ਬਜਾਈ ਕਰਦਾ ਹੈ ਉਸ ਨੂੰ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਮੁਹਈਆ ਕਰਵਾਈ ਜਾਵੇਗੀ, ਇਸ ਲਈ ਕਿਸਾਨਾਂ ਨੂੰ agrimachinerypb.com ਪੋਰਟਲ ਤੇ ਰਜਿਸਟਰ ਕਰਨਾ ਜਰੂਰੀ ਹੈ। 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ