Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਵੜਿੰਗ ਦਾ ਬਿੱਟੂ ਨੂੰ ਸਵਾਲ ਜੇਕਰ ਤੁਸੀਂ ਮਾਨ ਨੂੰ ਆਈਐਸਆਈ ਏਜੰਟ ਜਾਣਦੇ ਹੋ, ਤਾਂ ਕਾਰਵਾਈ ਕਿਉਂ ਨਹੀਂ ਕਰਦੇ?

May 20, 2026 09:28 PM
Rozana Sehaj times
ਚੰਡੀਗੜ੍ਹ :  ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੁੱਛਿਆ ਹੈ ਕਿ ਜੇਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਚਮੁੱਚ ਆਈਐਸਆਈ ਦੇ ਏਜੰਟ ਹਨ, ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਜਾਂਦੀ। ਵੜਿੰਗ ਨੇ ਬਿੱਟੂ ਵੱਲੋਂ ਮਾਨ ਨੂੰ ਆਈਐਸਆਈ ਏਜੰਟ ਦੱਸਣ ਵਾਲੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ, ਕਿਹਾ ਕਿ ਉਹ (ਬਿੱਟੂ) ਖੁਦ ਕੇਂਦਰ ਸਰਕਾਰ ਦਾ ਹਿੱਸਾ ਹਨ। ਉਨ੍ਹਾਂ ਨੇ ਪੁੱਛਿਆ ਕਿ ਜੇਕਰ ਤੁਹਾਡੇ ਕੋਲ ਮਾਨ ਦੇ ਆਈਐਸਆਈ ਏਜੰਟ ਹੋਣ ਬਾਰੇ ਕੋਈ ਜਾਣਕਾਰੀ ਹੈ, ਤਾਂ ਤੁਸੀਂ ਕੇਂਦਰੀ ਗ੍ਰਹਿ ਮੰਤਰੀ ਨੂੰ ਜਾਂਚ ਬਿਠਾਉਣ ਲਈ ਕਿਉਂ ਨਹੀਂ ਕਹਿੰਦੇ? ਨਹੀਂ ਤਾਂ, ਪੰਜਾਬ ਦੇ ਮੁੱਖ ਮੰਤਰੀ ਨਾਲ ਇਹ ਦੋਸਤਾਨਾ ਮੈਚ ਖੇਡਣੇ ਬੰਦ ਕਰੋ। ਉਨ੍ਹਾਂ ਨੇ ਦੁਹਰਾਇਆ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਕਾਰ ਕੋਈ ਗੁਪਤ ਸਮਝੌਤਾ ਹੈ ਅਤੇ ਦੋਵੇਂ ਪਾਰਟੀਆਂ ਇੱਕ ਦੂਜੇ ‘ਤੇ “ਫ੍ਰੈਂਡਲੀ ਫਾਇਰ” ਕਰ ਰਹੀਆਂ ਹਨ ਲ, ਤਾਂ ਜੋ ਚਰਚਾ ਵਿੱਚ ਬਣੀਆਂ ਰਹਿਣ ਅਤੇ ਉਹਨਾਂ ਗੰਭੀਰ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਇਆ ਜਾ ਸਕੇ, ਜਿਨ੍ਹਾਂ ਲਈ ਦੋਵੇਂ ਸਰਕਾਰਾਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਵਿੱਚ ਇਹ ਧਾਰਨਾ ਹੋਰ ਮਜ਼ਬੂਤ ਹੋਈ ਹੈ ਕਿ ਆਪ ਅਤੇ ਭਾਜਪਾ ਦੇ ਆਗੂ ਆਪਸ ਵਿੱਚ ਦੋਸਤਾਨਾ ਮੈਚ ਖੇਡ ਰਹੇ ਹਨ। ਵੜਿੰਗ ਨੇ ਕਿਹਾ ਕਿ ਪਹਿਲਾਂ ਮਾਨ ਵੱਲੋਂ ਭਾਜਪਾ ‘ਤੇ ਬੰਬ ਧਮਾਕਿਆਂ ਵਿੱਚ ਸ਼ਮੂਲੀਅਤ ਦੇ ਦੋਸ਼ ਲਗਾਉਣਾ ਅਤੇ ਹੁਣ ਬਿੱਟੂ ਵੱਲੋਂ ਮਾਨ ਨੂੰ ਆਈਐਸਆਈ ਏਜੰਟ ਕਹਿਣਾ, ਇਹ ਸਾਰਾ ਕੁਝ ਸੋਚੀ-ਸਮਝੀ ਰਣਨੀਤੀ ਤਹਿਤ ਲੋਕਾਂ ਦਾ ਧਿਆਨ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਨਾਕਾਮੀਆਂ ਤੋਂ ਹਟਾਉਣ ਲਈ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੀ ਅਗਵਾਈ ਕ੍ਰਮਵਾਰ ਭਾਜਪਾ ਅਤੇ ਆਮ ਆਦਮੀ ਪਾਰਟੀ ਕਰ ਰਹੀਆਂ ਹਨ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਦੋਵੇਂ ਪਾਰਟੀਆਂ ਇੱਕ ਦੂਜੇ ਦੀਆਂ ਨਾਕਾਮੀਆਂ ‘ਤੇ ਲੋਕਾਂ ਦੀ ਜਾਂਚ ਅਤੇ ਆਲੋਚਨਾ ਤੋਂ ਬੱਚਣ ਲਈ ਆਪਸੀ ਤੌਰ ‘ਤੇ ਇੱਕ ਦੂਜੇ ਨੂੰ ਕਵਰ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਜਦਕਿ ਆਪ ਅਤੇ ਭਾਜਪਾ ਦੇ ਆਗੂ ਬਿਨਾਂ ਕਿਸੇ ਅਗਲੀ ਕਾਰਵਾਈ ਦੇ ਇੱਕ ਦੂਜੇ ‘ਤੇ ਗੰਭੀਰ ਦੋਸ਼ ਲਗਾ ਰਹੇ ਹਨ।
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ