Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

“ਮੇਰੀ ਰਸੋਈ” ਸਕੀਮ ਨਾਲ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਮਿਲ ਰਿਹਾ ਸਹਾਰਾ : ਡਾ ਬਲਬੀਰ ਸਿੰਘ

May 20, 2026 09:35 PM
Rozana Sehaj times

ਪਟਿਆਲਾ : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਤਹਿਤ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਪਟਿਆਲਾ ਦੇ ਦਸਮੇਸ਼ ਨਗਰ ਵਿਖੇ “ਮੇਰੀ ਰਸੋਈ” ਸਕੀਮ ਅਧੀਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਕਰੀਬ 500 ਪਰਿਵਾਰਾਂ ਨੂੰ ਰੋਜ਼ਾਨਾ ਦੀ ਵਰਤੋਂ ਵਾਲੀਆਂ ਰਾਸ਼ਨ ਸਮੱਗਰੀ ਨਾਲ ਭਰੀਆਂ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਪਰਿਵਾਰ ਆਪਣੇ ਆਪ ਨੂੰ ਇਕੱਲਾ, ਬੇਸਹਾਰਾ ਜਾਂ ਲਾਚਾਰ ਨਾ ਸਮਝੇ। ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਦੀਆਂ ਮੁੱਢਲੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਸਿਹਤ ਮੰਤਰੀ ਨੇ ਕਿਹਾ ਕਿ “ਮੇਰੀ ਰਸੋਈ” ਸਕੀਮ ਦਾ ਮਕਸਦ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਹੈ ਤਾਂ ਜੋ ਉਹਨਾਂ ਨੂੰ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਘਰ ਤੱਕ ਸੁਵਿਧਾਵਾਂ ਪਹੁੰਚਾਉਣਾ ਅਤੇ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਤਰੱਕੀ ਦੇ ਰਾਹ ’ਤੇ ਅੱਗੇ ਵਧਣਾ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਹਾਇਤਾ ਲਈ ਧੰਨਵਾਦ ਕਰਦਿਆਂ ਕਿਹਾ ਕਿ “ਮੇਰੀ ਰਸੋਈ” ਵਰਗੀਆਂ ਯੋਜਨਾਵਾਂ ਲੋੜਵੰਦ ਲੋਕਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀਆਂ ਹਨ। ਲੋਕਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਇਹ ਉਪਰਾਲੇ ਸਮਾਜ ਵਿੱਚ ਸਾਂਝ ਅਤੇ ਭਰੋਸੇ ਨੂੰ ਹੋਰ ਮਜ਼ਬੂਤ ਕਰ ਰਹੇ ਹਨ। 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ