Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੰਡੀਆਂ ਵਿੱਚੋਂ 123.47 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ : ਹਰਚੰਦ ਸਿੰਘ ਬਰਸਟ

May 20, 2026 09:39 PM
Rozana Sehaj times

ਐਸ.ਏ.ਐਸ. ਨਗਰ (ਮੋਹਾਲੀ) : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਹਾੜੀ ਸੀਜਨ 2026-27 ਦੌਰਾਨ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕਣਕ ਦੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਗਏ। ਸੀਜਨ ਦੌਰਾਨ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਖਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਚਲਾਇਆ ਜਾ ਸਕਿਆ ਹੈ ਅਤੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਵਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਸਰਕਾਰੀ ਏਜੰਸੀਆਂ ਅਤੇ ਪ੍ਰਾਈਵੇਟ ਪੱਧਰ ਤੇ ਕੁੱਲ 123.47 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਸਰਕਾਰੀ ਏਜੰਸੀਆਂ ਨੇ 121.74 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ, ਜਿਸਦੇ ਤਹਿਤ ਪਨਗ੍ਰੇਨ ਵੱਲੋਂ 39,94,602 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 2,58,350 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 31,28,227 ਮੀਟ੍ਰਿਕ ਟਨ, ਪਨਸਪ ਵੱਲੋਂ 28,32,109 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 19,61,010 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸਦੇ ਨਾਲ ਹੀ ਪ੍ਰਾਈਵੇਟ ਪੱਧਰ ਤੇ 1,73,458 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਮੰਡੀਆਂ ਵਿੱਚੋਂ 114.55 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ ਸਭ ਤੋਂ ਵੱਧ ਕਣਕ ਦੀ ਆਮਦ ਅਤੇ ਖਰੀਦ ਹੋਈ ਹੈ। ਇੱਥੇ 9,05,144 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ, ਜਿਸ ਵਿੱਚੋ 9,03,624 ਮੀਟ੍ਰਿਕ ਟਨ ਸਰਕਾਰੀ ਅਤੇ 1520 ਮੀਟ੍ਰਿਕ ਟਨ ਕਣਕ ਦੀ ਪ੍ਰਾਈਵੇਟ ਪੱਧਰ ਤੇ ਖਰੀਦ ਹੋਈ ਹੈ। ਜਦਕਿ ਦੂਜੇ ਨੰਬਰ ਤੇ ਸੰਗਰੂਰ ਵਿੱਚ 9,00,700 ਮੀਟ੍ਰਿਕ ਟਨ ਅਤੇ ਤੀਜੇ ਨੰਬਰ ਤੇ ਬਠਿੰਡਾ ਵਿੱਚ 8,90,564 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਨਾਲੋਂ-ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਗਈ ਹੈ। ਹਾੜੀ ਸੀਜਨ 2026-27 ਦੌਰਾਨ 2585/- ਰੁਪਏ ਤੋਂ ਲੈ ਕੇ 2660/- ਰੁਪਏ ਪ੍ਰਤੀ ਕੁਵਿੰਟਲ ਤੱਕ ਕਣਕ ਦੀ ਖਰੀਦ ਹੋਈ ਹੈ। ਉਨ੍ਹਾਂ ਆੜ੍ਹਤੀਆਂ, ਮਜਦੂਰਾਂ, ਕਿਸਾਨਾਂ, ਮੰਡੀ ਬੋਰਡ/ਮਾਰਕਿਟ ਕਮੇਟੀਆਂ ਸਮੇਤ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ