ਲੁਧਿਆਣਾ : ਹਲਕਾ ਗਿੱਲ ਦੇ ਨੌਜਵਾਨ ਕਾਂਗਰਸੀ ਆਗੂ ਹਰਪਾਲ ਸਿੰਘ ਪਾਲੀ ਆਲਮਗੀਰ ਅਤੇ ਗੁਰਜੀਤ ਸਿੰਘ ਜੀਤ ਸਰੀਹ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕੇਦਰ ਸਰਕਾਰ ਨੇ ਝੋਨੇ ਦੇ ਭਾਅ ਵਿਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਦੇ ਹਿਤਾਂ ਨੂੰ ਪੂਰੀ ਤਰ੍ਹਾਂ ਨਜ਼ਰ ਅੰਦਾਜ਼ ਕੀਤਾ ਹੈ। ਪਾਲੀ ਆਲਮਗੀਰ ਅਤੇ ਜੀਤ ਸਰੀਹ ਨੇ ਅੱਗੇ ਗੱਲਬਾਤ ਕਰਦੇ ਆ ਕਿਹਾ ਕਿ ਕੇਂਦਰ ਸਰਕਾਰ ਨੇ ਝੋਨੇ ਦੇ ਭਾਅ ਵਿਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਉਨ੍ਹਾਂ ਕਿਹਾ ਕਿ ਖਾਦ, ਦਵਾਈਆਂ ਦੇ ਰੇਟ ਅਸਮਾਨੀ ਛੁਹ ਰਹੇ ਹਨ,ਤੇ ਕਿਸਾਨਾਂ ਦੀ ਖੇਤੀਬਾੜੀ ਤੇਂ ਲਾਗਤ ਜ਼ਿਆਦਾ ਹੋ ਰਹੀ ਹੈਂ ਤੇ ਆਮਦਨ ਘੱਟ ਜਿਸ ਕਰਕੇ ਕਿਸਾਨ ਦਿਨੋਂ ਦਿਨ ਕਰਜ਼ੇ ਦੇ ਬੋਝ ਥੱਲੇ ਦੱਬ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੇ ਡੀਜ਼ਲ ਦੇ ਰੇਟ 'ਚ ਪਿਛਲੇ ਪੰਜ ਦਿਨਾਂ ਵਿੱਚ ਦੋ ਵਾਰ ਤਕਰੀਬਨ 4 ਰੁਪਏ ਵਾਧਾ ਕਰਕੇ ਜਨਤਾ ਤੇ ਕਰੋੜਾਂ ਰੁਪਿਆ ਬੋਝ ਪਾ ਦਿੱਤਾ ਹੈ ਜਿਸ ਕਰਕੇ ਹਰ ਵਰਗ ਦੇ ਲੋਕਾਂ ਨੂੰ ਹੋਰ ਮਹਿੰਗਾਈ ਦੀ ਮਾਰ ਚੱਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ । ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਦੇਖਦੇ ਹੋਏ ਡੀਜ਼ਲ ਦਾ ਭਾਅ 'ਚ ਕੀਤਾ ਵਾਧਾ ਵਾਪਸ ਲਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ।