Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਚੋਣ ਲੜ ਰਹੇ ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਜ਼ਿਲ੍ਹਾ ਚੋਣ ਅਫ਼ਸਰ

May 20, 2026 10:09 PM
Rozana Sehaj times
ਮੋਗਾ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਨਗਰ ਨਿਗਮ ਤੇ ਨਗਰ ਪੰਚਾਇਤ ਦੀ ਚੋਣ ਲੜ ਰਹੇ ਉਮੀਦਵਾਰਾਂ ਨੂੰ ਕਿਹਾ ਹੈ ਕਿ ਉਹ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਖ਼ਰਚੇ ਲਈ ਨਿਰਧਾਰਤ ਸੀਮਾ ਦੇ ਅੰਦਰ ਰਹਿਕੇ ਹੀ ਖਰਚ ਕਰਨ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣਾਂ ਲੜਨ ਵਾਲੇ ਸਮੂਹ ਉਮੀਦਵਾਰਾਂ ਲਈ ਚੋਣ ਖ਼ਰਚਿਆਂ ਦੀ ਸੀਮਾ ਹੱਦ ਨਿਰਧਾਰਿਤ ਕੀਤੀ ਗਈ ਹੈ ਤੇ ਇਸਦਾ ਲੇਖਾ-ਜੋਖਾ ਸਹੀ ਤਰੀਕੇ ਨਾਲ ਮੈਂਟੇਨ ਰੱਖਣ ਅਤੇ ਇਸਨੂੰ ਜਮ੍ਹਾਂ ਕਰਵਾਉਣ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਨੂੰ ਹਰ ਹਾਲ ਵਿੱਚ ਉਸੀ ਤੈਅ ਸੀਮਾ ਦੇ ਅੰਦਰ ਰਹਿ ਕੇ ਹੀ ਖ਼ਰਚਾ ਕਰਨਾ ਹੋਵੇਗਾ। ਨਿਰਧਾਰਿਤ ਨਿਯਮਾਂ ਅਨੁਸਾਰ ਨਗਰ ਨਿਗਮ ਦੇ ਉਮੀਦਵਾਰਾਂ ਲਈ ਖ਼ਰਚੇ ਦੀ ਹੱਦ 4 ਲੱਖ ਰੁਪਏ, ਨਗਰ ਕੌਂਸਲਾਂ ਦੇ ਉਮੀਦਵਾਰਾਂ ਲਈ ਕਲਾਸ-I ਲਈ 3 ਲੱਖ 60 ਹਜ਼ਾਰ ਰੁਪਏ, ਕਲਾਸ-II ਲਈ 2 ਲੱਖ 90 ਹਜ਼ਾਰ ਰੁਪਏ, ਕਲਾਸ-III ਲਈ 2 ਲੱਖ ਰੁਪਏ ਅਤੇ ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ ਇਹ ਸੀਮਾ 1 ਲੱਖ 40 ਹਜ਼ਾਰ ਰੁਪਏ ਰੱਖੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਉਮੀਦਵਾਰਾਂ ਲਈ ਆਪਣੇ ਚੋਣ ਖ਼ਰਚੇ ਦਾ ਪੂਰਾ ਹਿਸਾਬ-ਕਿਤਾਬ ਮੈਂਟੇਨ ਰੱਖਣਾ ਲਾਜ਼ਮੀ ਹੋਵੇਗਾ ਜੇਕਰ ਕਿਸੇ ਉਮੀਦਵਾਰ ਨੇ ਕੋਈ ਖ਼ਰਚਾ ਨਹੀਂ ਵੀ ਕੀਤਾ, ਤਾਂ ਵੀ ਉਸ ਨੂੰ 'ਨਿੱਲ' ਰਿਟਰਨ ਦਾਖਲ ਕਰਨੀ ਪਵੇਗੀ ਅਤੇ ਜ਼ਬਤ ਹੋਈ ਜ਼ਮਾਨਤ ਰਾਸ਼ੀ ਨੂੰ ਵੀ ਖ਼ਰਚੇ ਵਜੋਂ ਦਿਖਾਉਣਾ ਹੋਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਇੱਕ ਤੋਂ ਵੱਧ ਹਲਕਿਆਂ ਤੋਂ ਚੋਣ ਲੜਿਆ ਹੈ, ਤਾਂ ਉਸ ਨੂੰ ਹਰ ਚੋਣ ਲਈ ਵੱਖਰਾ ਖ਼ਰਚਾ ਰਿਟਰਨ ਦੇਣਾ ਪਵੇਗਾ। ਡਿਪਟੀ ਕਮਿਸ਼ਨਰ ਨੇ ਸਖ਼ਤ ਹਦਾਇਤ ਕੀਤੀ ਕਿ ਆਈ.ਪੀ.ਸੀ. ਦੀ ਧਾਰਾ 171-I ਤਹਿਤ ਚੋਣ ਖ਼ਰਚਿਆਂ ਦਾ ਸਹੀ ਹਿਸਾਬ-ਕਿਤਾਬ ਰੱਖਣ ਵਿੱਚ ਅਸਫ਼ਲ ਰਹਿਣ ਵਾਲੇ ਅਤੇ ਤੈਅ ਸੀਮਾ ਦੀ ਉਲੰਘਣਾ ਕਰਨ ਵਾਲੇ ਉਮੀਦਵਾਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਦੇ ਹੋਏ ਜੁਰਮਾਨਾ ਲਗਾਇਆ ਜਾ ਸਕਦਾ ਹੈ।

Have something to say? Post your comment

More in Malwa

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ