Wednesday, December 17, 2025

Chandigarh

ਕਿਸਾਨਾਂ ਦੀ ਮਦਦ ਕਰਨ ਵਾਲੇ ਹੋਟਲ ਮਾਲਕਾਂ ਨੂੰ ਇਵੇਂ ਕੀਤਾ ਜਾ ਰਿਹੈ ਤੰਗ

June 24, 2021 10:40 AM
SehajTimes

ਕਿਸਾਨਾਂ ਦੀ ਮਦਦ ਕਰਨ ਵਾਲਿਆਂ ਨੂੰ ਤੰਗ ਕਰਨਾ ਬੰਦ ਕਰੋ: ਰਣਜੀਤ ਬਾਵਾ

ਗੋਲਡਨ ਹੱਟ ਦੇ ਰਸਤੇ ‘ਤੇ ਸਰਕਾਰ ਨੇ ਲਾਈ ਬੈਰੀਕੇਡਿੰਗ


ਚੰਡੀਗੜ੍ਹ: ਗਾਇਕ ਰਣਜੀਤ ਬਾਵਾ ਦੀ ਇਕ ਪੋਸਟ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਉਥੇ ਉਸ ਦੇ ਚਾਹੁਣ ਵਾਲੇ ਪੋਸਟ ‘ਤੇ ਲਗਾਤਾਰ ਕੁਮੈਂਟਸ ਕਰਕੇ ਰਾਮ ਸਿੰਘ ਰਾਣਾ ਦਾ ਸਾਥ ਦੇਣ ਦੀ ਅਪੀਲ ਵੀ ਕਰ ਰਹੇ ਹਨ। ਦਸ ਦਈਏ ਕਿ ਰਾਣਾ ਉਹ ਸ਼ਖ਼ਸ ਹੈ ਜਿਸ ਦਾ ਇਕ ਹੋਟਲ ਹੈ ਅਤੇ ਉਹ ਸੰਘਰਸ਼ੀ ਕਿਸਾਨਾਂ ਨੂੰ ਖਾਣ ਪੀਣ ਦੀਆਂ ਚੀਜ਼ਾਂ ਮੁਹੱਈਆ ਕਰਵਾ ਰਿਹਾ ਹੈ ਅਤੇ ਪੁਲਿਸ ਨੇ ਜਾਣ ਬੁੱਝ ਕੇ ਉਸ ਦੇ ਹੋਟਲ ਅੱਗੇ ਬੈਰੀਕੇਡਿੰਗ ਕਰ ਦਿਤੀ ਹੈ ਜਿਸ ਕਾਰਨ ਰਾਣਾ ਦਾ ਆਉਣਾ ਜਾਣਾ ਮੁਸ਼ਕਲ ਹੋ ਗਿਆ ਹੈ। ਦਰਅਸਲ ਖੇਤੀ ਦੇ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਪਿਛਲੇ 7 ਮਹੀਨਿਆਂ ਤੋਂ ਜਾਰੀ ਹੈ। ਕਿਸਾਨ ਆਪਣੀਆਂ ਮੰਗਾਂ ਅਤੇ ਹੱਕਾਂ ਨੂੰ ਲੈ ਕੇ ਲਗਾਤਾਰ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਪਿਛਲੇ 7 ਮਹੀਨਿਆਂ ਤੋਂ ਕਿਸਾਨ ਅੰਦੋਲਨ ਦੌਰਾਨ ਸੇਵਾ ਕਰਨ ਵਾਲੇ ਸ਼ਖ਼ਸ ਦੇ ਕੰਮ ‘ਚ ਸਰਕਾਰ ਵੱਲੋਂ ਰੁਕਾਵਟ ਪਾਈ ਜਾ ਰਹੀ ਹੈ। ਅਸਲ ‘ਚ ਰਾਮ ਸਿੰਘ ਰਾਣਾ ਨਾਂ ਦਾ ਇਕ ਸ਼ਖ਼ਸ ਪਿਛਲੇ 7 ਮਹੀਨਿਆਂ ਤੋਂ ਕਿਸਾਨ ਅੰਦੋਲਨ ‘ਚ ਪਾਣੀ, ਦੁੱਧ ਤੇ ਲੰਗਰ ਦੀ ਸੇਵਾ ਕਰ ਰਿਹਾ ਹੈ। ਰਾਮ ਸਿੰਘ ਰਾਣਾ ਦਾ ਸਰਹੱਦ ‘ਤੇ ਗੋਲਡਨ ਹੱਟ ਦਾ ਨਾਂ ਹੋਟਲ ਹੈ। ਉਹ ਤਿੰਨੇ ਬਾਰਡਰਾਂ ‘ਤੇ ਕਿਸਾਨਾਂ ਲਈ ਸੇਵਾ ਨਿਭਾਅ ਰਹੇ ਹਨ। ਉੱਥੇ ਰਾਮ ਸਿੰਘ ਰਾਣਾ ਦਾ ਕੁਰੂਕਸ਼ੇਤਰ ‘ਚ ਦੂਜਾ ਹੋਟਲ ਵੀ ਮੌਜੂਦ ਹੈ, ਜਿੱਥੇ ਸਰਕਾਰ ਨੇ ਬੈਰੀਕੇਡ ਲਗਾ ਕੇ ਸੜਕ ਨੂੰ ਬੰਦ ਕਰ ਦਿੱਤਾ ਹੈ। ਰਣਜੀਤ ਬਾਵਾ ਨੇ ਪੋਸਟ ਸਾਂਝੀ ਕਰ ਕੇ ਮੰਗ ਕੀਤੀ ਕਿ ਇਸ ਰਸਤੇ ਨੂੰ ਤੁਰੰਤ ਖੋਲ੍ਹਿਆ ਜਾਣਾ ਚਾਹੀਦਾ ਹੈ। ਉਨ੍ਹਾਂ ਸਾਰੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਰਾਮ ਸਿੰਘ ਰਾਣਾ ਦਾ ਸਾਥ ਦੇਣ ਤਾਂ ਜੋ ਉਨ੍ਹਾਂ ਦੇ ਹੋਟਲ ਦਾ ਰਸਤਾ ਜਲਦੀ ਖੋਲ੍ਹਿਆ ਜਾ ਸਕੇ।

Have something to say? Post your comment

 

More in Chandigarh

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ