Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਬਲਾਚੌਰ ਅਕਾਲੀ ਦਲ ਵੱਲੋਂ ਚੋਣਾਂ ਲਈ ਰਣਨੀਤੀ ਤਿਆਰ ਜਲਦ ਬੂਥ ਕਮੇਟੀਆਂ ਗਠਿਤ ਕਰਨ ਦੀ ਅਪੀਲ : ਹਨੀ ਟੋਂਸਾ

May 20, 2026 10:24 PM
Rozana Sehaj times
ਬਲਾਚੌਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਹਲਕਾ ਬਲਾਚੌਰ ਦੇ ਮੁੱਖ ਦਫ਼ਤਰ ਵਿਖੇ ਇੱਕ ਅਹਿਮ ਤੇ ਹੰਗਾਮੀ ਮੀਟਿੰਗ ਸੱਦੀ ਗਈ। ਇਹ ਮੀਟਿੰਗ ਹਲਕਾ ਇੰਚਾਰਜ ਹਨੀ ਟੌਂਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਹਲਕਾ ਬਲਾਚੌਰ ਦੇ ਸਾਰੇ ਸਰਕਲ ਪ੍ਰਧਾਨਾਂ ਅਤੇ ਸੀਨੀਅਰ ਆਗੂਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।ਮੀਟਿੰਗ ਦੌਰਾਨ ਚੋਣਾਂ ਦੀਆਂ ਤਿਆਰੀਆਂ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਰਣਨੀਤੀ ਉਲੀਕੀ ਗਈ। ਹਲਕਾ ਇੰਚਾਰਜ ਹਨੀ ਟੌਂਸਾ ਨੇ ਸਮੂਹ ਸਰਕਲ ਪ੍ਰਧਾਨਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਸੁਝਾਅ ਦਿੱਤਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਥ ਲੈਵਲ ਕਮੇਟੀਆਂ ਦਾ ਗਠਨ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਇਸ ਦੇ ਨਾਲ ਹੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਬੂਥ ਲੈਵਲ ਏਜੰਟ ਨਿਯੁਕਤ ਕਰਨ ਬਾਰੇ ਚਰਚਾ ਕੀਤੀ ਗਈ। ਹਨੀ ਟੌਂਸਾ ਨੇ ਸਰਕਲ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਹਫ਼ਤੇ ਦੇ ਅੰਦਰ-ਅੰਦਰ ਇਹ ਸਾਰੀ ਲਿਸਟ ਤਿਆਰ ਕਰਕੇ ਪਾਰਟੀ ਦੇ ਮੁੱਖ ਹੈੱਡਕੁਆਰਟਰ ਨੂੰ ਭੇਜਣਾ ਯਕੀਨੀ ਬਣਾਉਣ, ਤਾਂ ਜੋ ਚੋਣ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾ ਸਕੇ।ਇਸ ਹੰਗਾਮੀ ਬੈਠਕ ਵਿੱਚ ਹੋਰਨਾਂ ਤੋਂ ਇਲਾਵਾ ਸੁਰਜੀਤ ਕੋਹਲੀ ਸਰਪੰਚ ਸਰਕਲ ਪ੍ਰਧਾਨ ਜ਼ੋਨ ਰੱਤੇਵਾਲ, ਮਾਸਟਰ ਦੇਵਰਾਜ ਸਰਕਲ ਪ੍ਰਧਾਨ ਜ਼ੋਨ ਪੋਜੇਵਾਲ, ਸ਼ਮੀ ਉਧਨੋਵਾਲ ਸਰਕਲ ਪ੍ਰਧਾਨ ਜ਼ੋਨ ਟਕਾਰਲਾ, ਸੁਖਵਿੰਦਰ ਸਿੰਘ ਸਰਕਲ ਪ੍ਰਧਾਨ ਜ਼ੋਨ ਗੜ੍ਹੀ ਕਾਨੂੰਗੋ, ਪਰਮਜੀਤ ਸਰਕਲ ਪ੍ਰਧਾਨ ਜ਼ੋਨ ਰੈਲ ਮਾਜਰਾ, ਪਵਨ ਕੁਮਾਰ ਕੁੱਕੜ ਸੂਹਾ ਸਰਕਲ ਪ੍ਰਧਾਨ ਮਾਲੇਵਾਲ ਕੰਢੀ, ਮੋਹਨ ਸਿੰਘ ਟੱਪਰੀਆਂ ਸਰਕਲ ਪ੍ਰਧਾਨ ਬਛੌੜੀ, ਰਾਣਾ ਰਣਦੀਪ ਸਿੰਘ ਪ੍ਰਧਾਨ ਸਰਕਲ ਬਲਾਚੌਰ ਅਤੇ ਗੁਰਦੀਪ ਸਿੰਘ ਸਰਕਲ ਪ੍ਰਧਾਨ ਮੁਜਾਰੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।ਇਸ ਮੌਕੇ ਦਲਜੀਤ ਸਿੰਘ ਮਣੇਵਾਲ ਸਰਪੰਚ, ਰਣਵੀਰ ਸਿੰਘ ਭੱਟੀ ਮੀਤ ਪ੍ਰਧਾਨ ਐਸ.ਸੀ. ਵਿੰਗ ਪੰਜਾਬ, ਸ੍ਰੀ ਨਰਿੰਦਰ ਚੇਚੀ ਜਿਲਾ ਪ੍ਰਧਾਨ ਬੀ ਸੀ ਵਿੰਗ ਸ਼ਹਿਰੀ,ਪ੍ਰਦੀਪ ਸਿੰਘ, ਸ਼ੰਕਰ ਸਰਪੰਚ ਮੀਤ ਪ੍ਰਧਾਨ ਬੀ.ਸੀ. ਵਿੰਗ ਅਤੇ ਗੋਪੀ ਢਿੰਡਸਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਅਹੁਦੇਦਾਰ ਮੌਜੂਦ ਸਨ।
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ