Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਦਾਮਨ ਬਾਜਵਾ ਨੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਕੀਤਾ ਚੋਣ ਪ੍ਰਚਾਰ 

May 21, 2026 03:11 PM
ਦਰਸ਼ਨ ਸਿੰਘ ਚੌਹਾਨ

ਸੱਤਪਾਲ ਦੇ ਚੋਣ ਦਫਤਰ ਦਾ ਕੀਤਾ ਉਦਘਾਟਨ 

ਸੁਨਾਮ : ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਸੁਨਾਮ ਨਗਰ ਕੌਂਸਲ ਦੀਆਂ ਚੋਣਾਂ ਲੜ ਰਹੇ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਬੁੱਧਵਾਰ ਦੇਰ ਸ਼ਾਮ ਨੂੰ ਸੁਨਾਮ ਸ਼ਹਿਰ ਦੇ ਵਾਰਡ ਨੰਬਰ ਦਸ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੱਤਪਾਲ ਦੇ ਚੋਣ ਦਫਤਰ ਦਾ ਉਦਘਾਟਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਆਖਿਆ ਕਿ ਸੂਬੇ ਦੀ ਜਨਤਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਖ਼ੁਸ਼ ਦਿਖਾਈ ਦੇ ਰਹੀ ਹੈ। ਵਿਧਾਨ ਸਭਾ ਦੀਆਂ ਆਮ ਚੋਣਾਂ ਤੋਂ ਪਹਿਲਾਂ ਰਾਜ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ ‌। ਉਨ੍ਹਾਂ ਆਖਿਆ ਕਿ ਆਊਟਸੋਰਸ ਪ੍ਰਣਾਲੀ ਰਾਹੀਂ ਸੇਵਾਵਾਂ ਨਿਭਾਅ ਰਹੇ ਸਫ਼ਾਈ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਸੂਬੇ ਦੇ ਸਫ਼ਾਈ ਸੇਵਕ ਪਿਛਲੇ ਪੰਦਰਾਂ ਦਿਨ ਤੋਂ ਹੜਤਾਲ ਤੇ ਬੈਠੇ ਹਨ ਲੇਕਿਨ ਸੂਬੇ ਦੀ ਸਰਕਾਰ ਵੱਲੋਂ ਹਾਂਅ ਪੱਖੀ ਹੁੰਗਾਰਾ ਨਹੀਂ ਭਰਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਵਧੇਰੇ ਲੋਕਾਂ ਨੂੰ ਫਾਇਦਾ ਮਿਲ ਰਿਹਾ ਹੈ, ਅਜਿਹੀਆਂ ਯੋਜਨਾਵਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਉਨ੍ਹਾਂ ਵੋਟਰਾਂ ਨੂੰ ਭਾਜਪਾ ਦੇ ਉਮੀਦਵਾਰ ਸੱਤਪਾਲ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਤਾਕੀਦ ਕੀਤੀ। ਇਸ ਮੌਕੇ ਭਾਜਪਾ ਦੇ ਮੰਡਲ ਪ੍ਰਧਾਨ ਰਾਜੀਵ ਕੁਮਾਰ ਮੱਖਣ, ਬਨਾਰਸੀ ਦਾਸ, ਸ਼ੇਰਵਿੰਦਰ ਸਿੰਘ ਧਾਲੀਵਾਲ, ਸ਼ੰਕਰ ਬਾਂਸਲ, ਹਿੰਮਤ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।

Have something to say? Post your comment

More in Malwa

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ