Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਬੀਕੇਯੂ ਸਿੱਧੂਪੁਰ "ਆਪ" ਪ੍ਰਧਾਨ ਅਮਨ ਅਰੋੜਾ ਨੂੰ ਵੀ ਪੁੱਛੂ ਸਵਾਲ 

May 21, 2026 03:55 PM
ਦਰਸ਼ਨ ਸਿੰਘ ਚੌਹਾਨ
ਖੇਤੀਬਾੜੀ ਵਿਕਾਸ ਬੈਂਕ ਅੱਗੇ ਧਰਨਾ ਗਿਆਰਵੇਂ ਦਿਨ ਵੀ ਜਾਰੀ 
 
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਲਾਵਾ ਹੁਣ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਵੀ ਸਵਾਲ ਪੁੱਛੇਗੀ । ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਿਹਾ ਹੈ। ਵੀਰਵਾਰ ਨੂੰ ਸੁਨਾਮ ਵਿਖੇ ਜਥੇਬੰਦੀ ਦੀ ਬਲਾਕ ਪ੍ਰਧਾਨ ਕੇਵਲ ਸਿੰਘ ਜਵੰਧਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਆਖਿਆ ਕਿ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰਨ ਵਾਲੀ ਸਰਕਾਰ ਦੇ ਮੁੱਖ ਮੰਤਰੀ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਿਹਾ ਹੈ ਜਥੇਬੰਦੀ ਹੁਣ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੀ ਸਵਾਲ ਪੁੱਛੇਗੀ ‌। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਦੀ ਸੋਚ ਕਿਸਾਨ ਵਿਰੋਧੀ ਹੈ। ਦੋਵੇਂ ਸਰਕਾਰਾਂ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰ ਰਹੀਆਂ ਹਨ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਸੂਬੇ ਦੀ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਸੁਹਿਰਦ ਨਹੀਂ ਹੈ, ਕਿਸਾਨ ਮੰਗਾਂ ਨੂੰ ਲੈਕੇ ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾਂਦੇ ਹਨ ਲੇਕਿਨ ਪੁਲਿਸੀਏ ਡੰਡੇ ਦੇ ਜ਼ੋਰ ਤੇ ਕਿਸਾਨਾਂ ਨੂੰ ਰੋਕ ਲਿਆ ਜਾਂਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਸਵਾਲ ਜਵਾਬ ਕਰਨ ਦਾ ਉਲੀਕਿਆ ਪ੍ਰੋਗਰਾਮ ਇਸੇ ਤਰ੍ਹਾਂ ਜਾਰੀ ਰਹੇਗਾ ਤੇ ਆਉਣ ਵਾਲੇ ਦਿਨਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੂੰ ਵੀ ਉਨ੍ਹਾਂ ਦੇ ਪ੍ਰੋਗਰਾਮਾਂ ਚ ਪਹੁੰਚ ਕੇ ਸਵਾਲ ਕੀਤੇ ਜਾਣਗੇ। ਇਸ ਮੌਕੇ ਕੇਵਲ ਸਿੰਘ ਜਵੰਧਾਂ, ਕਸ਼ਮੀਰ ਸਿੰਘ ਉਗਰਾਹਾਂ, ਹਰੀ ਸਿੰਘ ਚੱਠਾ, ਗੁਰਦੇਵ ਸਿੰਘ ਖਡਿਆਲ, ਦਰਸ਼ਨ ਸਿੰਘ ਮਹਿਲਾ, ਗੁਰਚਰਨ ਸਿੰਘ ਨਮੋਲ, ਦੇਵ ਸਿੰਘ ਖਡਿਆਲ, ਹਰਜਿੰਦਰ ਸਿੰਘ ਮਹਿਲਾ, ਭਗਵੰਤ ਸਿੰਘ ਮੈਦੇਵਾਸ, ਗੁਰਮੇਲ ਸਿੰਘ ਸ਼ਾਹਪੁਰ ਕਲਾਂ, ਅਮਨਦੀਪ ਸਿੰਘ ਸ਼ੇਰੋਂ, ਹਰਬੰਸ ਸਿੰਘ ਖਡਿਆਲ, ਪ੍ਰਿੰਸ ਸਿੰਘ ਗੰਢੂਆਂ, ਦਲੇਲ ਸਿੰਘਾ ਚੱਠਾ, ਨਿਰਮਲ ਸਿੰਘ ਜਵੰਧਾਂ, ਨਾਇਬ ਸਿੰਘ ਜਖੇਪਲ ਆਦਿ ਹਾਜਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ