Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਪੀ.ਐਚ.ਸੀ. ਬੂਥਗੜ੍ਹ ਵਿਖੇ ਮਰੀਜ਼ਾਂ ਨੂੰ ਗਰਮੀ ਤੋਂ ਬਚਣ ਲਈ ਦਿਤੇ ਨੁਸਖ਼ੇ ਤਰਲ ਪਦਾਰਥਾਂ ਦਾ ਵਧੇਰੇ ਸੇਵਨ ਕਰਨ ਦੀ ਅਪੀਲ

May 21, 2026 07:10 PM
Rozana Sehaj times

ਮਾਜਰੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਤਿੱਖੀ ਗਰਮੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਸਬੰਧੀ ਜਾਗਰੂਕ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਡਾ. ਅਰੁਣ ਬਾਂਸਲ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਅੱਜਕਲ੍ਹ ਲੂੰ ਦਾ ਮੌਸਮ ਚੱਲ ਰਿਹਾ ਹੈ, ਜਿਸ ਦੌਰਾਨ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ, ਜਿਨ੍ਹਾਂ ’ਚ ਸਾਦਾ ਪਾਣੀ, ਲੱਸੀ, ਨਿੰਬੂ ਪਾਣੀ, ਜੂਸ, ਨਾਰੀਅਲ ਦਾ ਪਾਣੀ, ਓ.ਆਰ.ਐਸ. ਦਾ ਘੋਲ ਆਦਿ ਸ਼ਾਮਲ ਹਨ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਦੁਪਹਿਰ 12 ਵਜੇ ਤੋਂ 3 ਵਜੇ ਤਕ ਜਾਂ ਸਿਖਰ ਦੁਪਹਿਰੇ ਬਾਹਰ ਨਿਕਲਣ ਤੋਂ ਪ੍ਰਹੇਜ਼ ਕੀਤਾ ਜਾਵੇ, ਕਿਉਂਕਿ ਇਸ ਸਮੇਂ ਦੌਰਾਨ ਸੂਰਜੀ ਤਪਸ਼ ਬਹੁਤ ਜ਼ਿਆਦਾ ਹੁੰਦੀ ਹੈ। ਇਸ ਤੋਂ ਇਲਾਵਾ, ਬੱਚਿਆਂ ਅਤੇ ਬਜ਼ੁਰਗਾਂ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਦਿਨ ਵੇਲੇ ਘਰਾਂ ਦੀਆਂ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੇ ਜਾਣ ਅਤੇ ਬਾਹਰ ਨਿਕਲਣ ਸਮੇਂ ਸਿਰ ਢੱਕਿਆ ਜਾਵੇ ਤੇ ਐਨਕ ਲਾਈ ਜਾਵੇ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ। ਨੰਗੇ ਪੈਰ ਬਾਹਰ ਨਾ ਜਾਉ। ਹਰ ਅੱਧੇ ਘੰਟੇ ਬਾਅਦ ਪਾਣੀ ਪੀਉ। ਧੁੱਪ ਵਿਚ ਜਾਣ ਵੇਲੇ ਪਾਣੀ ਨਾਲ ਲੈ ਕੇ ਜਾਉ। ਤਲੇ, ਬਾਹਰਲੇ ਅਤੇ ਬਾਸੀ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਗਰਮੀ ਦੇ ਸਿਖਰ ਦੇ ਸਮੇਂ ਖਾਣਾ ਬਣਾਉਣ ਤੋਂ ਬਚੋ। ਰਸੋਈ ਦੇ ਖੇਤਰ ਨੂੰ ਹਵਾਦਾਰ ਰੱਖੋ। ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡੋ। ਤਿੱਖੀ ਧੁੱਪ ਵਿਚ ਨਾ ਜਾਉ। ਸ਼ਰਾਬ, ਚਾਹ, ਕੌਫ਼ੀ ਆਦਿ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਉ। ਜਿੰਨਾ ਹੋ ਸਕੇ, ਸਖ਼ਤ ਸਰੀਰਕ ਸਰਗਰਮੀ ਤੋਂ ਬਚੋ। ਇਸ ਮੌਕੇ ਡਾ. ਤਪਿੰਦਰ ਸਿੰਘ ਵੀ ਮੌਜੂਦ ਸਨ।

 
 

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ