Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

May 21, 2026 07:28 PM
Rozana Sehaj times

ਚੰਡੀਗੜ੍ਹ : ਵਧਦੇ ਤਾਪਮਾਨ ਨੂੰ ਦੇਖਦਿਆਂ, ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵੱਲੋਂ ਆਪਣੇ ਜਾਨਵਰਾਂ ਦੀ ਸਿਹਤ ਦੇਖਭਾਲ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਗਰਮੀਆਂ ਲਈ ਵਿਆਪਕ ਖੁਰਾਕ ਯੋਜਨਾ ਲਾਗੂ ਕੀਤੀ ਗਈ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਵਧ ਰਹੀ ਗਰਮੀ ਨਾਲ ਨਜਿੱਠਣ ਲਈ ਚਿੜੀਆਘਰ ਵੱਲੋਂ ਗਰਮੀਆਂ ਦੇ ਮੌਸਮ ਦੌਰਾਨ ਹਰੇਕ ਰਿੱਛ ਨੂੰ ਰੋਜ਼ਾਨਾ 100 ਕਿਲੋਗ੍ਰਾਮ ਆਈਸ ਕਿਊਬ ਪ੍ਰਦਾਨ ਕੀਤੇ ਜਾ ਰਹੇ ਹਨ। ਹਾਈਡਰੇਸ਼ਨ ਅਤੇ ਠੰਢਕ ਨੂੰ ਯਕੀਨੀ ਬਣਾਉਣ ਲਈ ਬਾਂਦਰਾਂ ਅਤੇ ਹਾਥੀਆਂ ਦੇ ਨਾਲ ਨਾਲ ਰਿੱਛਾਂ ਨੂੰ ਤਾਜ਼ੇ ਤਰਬੂਜ ਦਿੱਤੇ ਜਾ ਰਹੇ ਹਨ। ਗਰਮ ਮੌਸਮ ਵਿੱਚ ਤਰਲ ਅਤੇ ਇਲੈਕਟ੍ਰੋਲਾਈਟ ਦੀ ਹੋ ਰਹੀ ਕਮੀ ਨੂੰ ਵੇਖਦਿਆਂ, ਊਰਜਾ ਦੇ ਪੱਧਰ ਨੂੰ ਬਰਕਰਾਰ ਰੱਖਣ ਅਤੇ ਡੀਹਾਈਡਰੇਸ਼ਨ ਨੂੰ ਰੋਕਣ ਲਈ ਸਾਰੇ ਮਾਸਾਹਾਰੀ ਅਤੇ ਸਰਬ ਆਹਾਰੀ ਜਾਨਵਰਾਂ ਦੇ ਪੀਣ ਵਾਲੇ ਪਾਣੀ ਵਿੱਚ ਗਲੂਕੋਨ-ਡੀ ਪਾਊਡਰ ਮਿਲਾਇਆ ਜਾ ਰਿਹਾ ਹੈ। ਚਿੜੀਆਘਰ ਵੱਲੋਂ ਫਲਾਂ ਅਤੇ ਸਬਜ਼ੀਆਂ ਦੇ ਸੇਵਨ ਵਿੱਚ ਮੌਸਮ ਸਬੰਧੀ ਤਬਦੀਲੀਆਂ ਵੀ ਕੀਤੀਆਂ ਗਈਆਂ ਹਨ। ਕੇਲਿਆਂ ਦੀ ਥਾਂ ਪਪੀਤੇ ਦੀ ਵਰਤੋਂ ਕੀਤੀ ਜਾ ਰਹੀ ਹੈ ਕਿਉਂਕਿ ਪਪੀਤਾ ਪਚਣ ਵਿੱਚ ਆਸਾਨ ਹੁੰਦਾ ਹੈ ਅਤੇ ਇਸ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਸ਼ਾਕਾਹਾਰੀ ਜਾਨਵਰਾਂ ਅਤੇ ਪੰਛੀਆਂ ਲਈ, ਪੱਤਾ ਗੋਭੀ ਦੇ ਪੱਤਿਆਂ ਦੀ ਥਾਂ ਪਾਲਕ ਦੇ ਪੱਤਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਮੂਲੀ ਦੀ ਥਾਂ ਖੀਰੇ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਬਿਹਤਰ ਹਾਈਡਰੇਸ਼ਨ ਅਤੇ ਠੰਢਕ ਪ੍ਰਦਾਨ ਕਰਦਾ ਹੈ। ਇਹ ਉਪਾਅ ਛੱਤਬੀੜ ਚਿੜੀਆਘਰ ਦੇ ਗਰਮੀਆਂ ਸਬੰਧੀ ਤਿਆਰੀਆਂ ਦੇ ਨਿਯਮਤ ਪ੍ਰੋਟੋਕੋਲ ਦਾ ਹਿੱਸਾ ਹਨ, ਜਿਨ੍ਹਾਂ ਦੀ ਨਿਗਰਾਨੀ ਪਸ਼ੂਆਂ ਦੇ ਡਾਕਟਰਾਂ ਅਤੇ ਜਾਨਵਰਾਂ ਦੀ ਦੇਖਭਾਲ ਕਰਨ ਵਾਲੇ ਸਟਾਫ ਵੱਲੋਂ ਕੀਤੀ ਜਾਂਦੀ ਹੈ। ਚਿੜੀਆਘਰ ਸਖ਼ਤ ਗਰਮੀ ਦੇ ਮਹੀਨਿਆਂ ਦੌਰਾਨ ਚਿੜੀਆਘਰ ਵਿੱਚ ਰਹਿਣ ਵਾਲੇ ਸਾਰੇ ਜਾਨਵਰਾਂ ਲਈ ਅਨੁਕੂਲ ਪੋਸ਼ਣ ਅਤੇ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ