Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਕੀਤਾ ਕਾਬੂ

May 21, 2026 07:33 PM
Rozana Sehaj times

ਚੰਡੀਗੜ੍ਹ  : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਮਾਲ ਅਫ਼ਸਰ, ਮੋਗਾ ਦੇ ਰੀਡਰ ਦਵਿੰਦਰ ਪਾਲ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਚੱਕ ਕਾਨੀਆਂ ਖੁਰਦ, ਤਹਿਸੀਲ ਧਰਮਕੋਟ ਜ਼ਿਲ੍ਹਾ ਮੋਗਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਦਾ 13 ਏਕੜ ਜ਼ਮੀਨ ਦੀ ਵੰਡ ਸਬੰਧੀ ਡੀਆਰਓ, ਮੋਗਾ ਦੀ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ।  ਦੋਸ਼ੀ ਰੀਡਰ, ਦਵਿੰਦਰ ਪਾਲ ਸਿੰਘ ਨੇ ਕਥਿਤ ਤੌਰ ’ਤੇ 5 ਤੋਂ 6 ਮਹੀਨਿਆਂ ਦੇ ਅੰਦਰ ਕੇਸ ਦਾ ਜਲਦੀ ਨਿਪਟਾਰਾ ਕਰਨ ਲਈ 100000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਉਸਨੇ ਸ਼ਿਕਾਇਤਕਰਤਾ ਨੂੰ 50000 ਰੁਪਏ ਰਿਸ਼ਵਤ ਦੀ ਰਕਮ ਪੇਸ਼ਗੀ ਵਜੋਂ ਦੇਣ ਅਤੇ ਬਾਕੀ ਰਿਸ਼ਵਤ 50000 ਰੁਪਏ ਕੇਸ ਦੇ ਨਿਪਟਾਰੇ ਤੋਂ ਬਾਅਦ ਦੇਣ ਲਈ ਕਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸੰਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ