Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

May 21, 2026 08:23 PM
Rozana Sehaj times
ਅੰਮ੍ਰਿਤਸਰ : ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਭਰਾਵਾਂ ਨੂੰ 5.5 ਕਿਲੋ ਹੈਰੋਇਨ,ਚਾਰ ਪਿਸਤੌਲਾਂ ਅਤੇ 10 ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੌਬੀ ਸਿੰਘ ਅਤੇ ਹਰਜੀਤ ਸਿੰਘ ਦੋਵੇਂ ਵਾਸੀ ਪਿੰਡ ਰੋਖੇ, ਅਜਨਾਲਾ (ਅੰਮ੍ਰਿਤਸਰ),ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ 02 ਐਫ਼ਸੀ 8820) ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ  ਹਥਿਆਰ/ਗੋਲਾ ਸਿੱਕੇ ਦੀਆਂ ਖੇਪਾਂ ਪ੍ਰਾਪਤ ਹੋਈਆਂ ਸਨ ਜੋ, ਸੂਬੇ ਵਿੱਚ ਅੱਗੇ ਡਿਲੀਵਰ ਕੀਤੀਆਂ ਜਾਣੀਆਂ ਸਨ। ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਬੌਬੀ ਅਤੇ ਹਰਜੀਤ ਨੂੰ ਹਾਲ ਹੀ ਵਿੱਚ ਹਥਿਆਰ/ਗੋਲੀ ਸਿੱਕੇ ਦੀ ਖੇਪ ਪ੍ਰਾਪਤ ਹੋਈ ਹੈ, ਜਿਸਨੂੰ ਉਹ  ਆਪਣੇ ਮੋਟਰਸਾਈਕਲ ’ਤੇ ਅੰਮ੍ਰਿਤਸਰ ਹਾਈਵੇਅ ਦੇ ਬਾਈਪਾਸ ’ਤੇ ਸਥਿਤ ਪਿੰਡ ਕਾਲੇ ਘਣੂਪੁਰ ਦੇ ਨੇੜੇ ਅੱਗੇ ਕਿਸੇ ਹੋਰ ਕਾਰਕੁੰਨ ਤੱਕ ਪਹੁੰਚਾਉਣ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਲਾਕੇ ਦੇ ਆਲੇ-ਦੁਆਲੇ ਨਾਕਾਬੰਦੀ ਕੀਤੀ ਅਤੇ ਪਿੰਡ ਕਾਲੇ ਘਣੂਪੁਰ ਨੇੜਲੇ ਬਾਈਪਾਸ ’ਤੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਪਹਿਲਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਪਿਸਤੌਲਾਂ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪਰ ਬਾਅਦ ਵਿੱਚ ਮੁਲਜ਼ਮ ਬੌਬੀ ਸਿੰਘ ਦੇ ਇਕਬਾਲੀਆ ਬਿਆਨ ’ਤੇ ਪਿੰਡ ਭਾਕਾ ਤਾਰਾ ਸਿੰਘ ਤੋਂ 5.5 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਗਈ। ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਅਤੇ ਮਾਡਿਊਲ ਦੇ ਹੋਰ ਕਾਰਕੁੰਨਾਂ ਦੀ ਪਛਾਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧ ਵਿੱਚ ਐਫਆਈਆਰ ਨੰਬਰ 35 17-05-2026 ਨੂੰ ਅਸਲਾ ਐਕਟ ਦੀ ਧਾਰਾ 25, 25(1)(ਏ) ਅਤੇ 25(8) ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਸੀ, ਅਤੇ ਬਾਅਦ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21 ਵੀ ਜੋੜ ਦਿੱਤੀ ਗਈ ਹੈ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼