Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

May 21, 2026 08:26 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਲਤੀਫ਼ ਅਹਿਮਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਵੱਲੋਂ ਉਨ੍ਹਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਬਾਗ਼ਬਾਨੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਲੂਆਂ ਦੀ ਫਸਲ ਨੂੰ ਸਟੋਰ ਕਰਨ ਲਈ ਕੋਲਡ ਸਟੋਰੇਜ ਸਥਾਪਿਤ ਕਰਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪਰੰਤੂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਸਬੰਧਤ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਲੋੜੀਂਦਾ ਹੈ।
ਇਸ ਮੌਕੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਅਤੇ ਹੋਰ ਯੋਜਨਾਵਾਂ ਰਾਹੀਂ ਕੋਲਡ ਸਟੋਰੇਜ, ਗੋਦਾਮ ਅਤੇ ਪੈਕਿੰਗ ਯੂਨਿਟਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਮੁਕੰਮਲ ਰਿਪੋਰਟ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨਾਲ ਨਿੱਜੀ ਤੌਰ ’ਤੇ ਰਾਬਤਾ ਕਾਇਮ ਕਰਨ ਅਤੇ ਪੂਰੀ ਰਿਪੋਰਟ ਤਿਆਰ ਕੀਤੀ ਜਾਵੇ। ਇਸ ਮੌਕੇ ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ।

Have something to say? Post your comment

More in Chandigarh

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ