Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਧਰਮਪਾਲ ਪ੍ਰਜਾਪਤੀ ਦੇ ਚੋਣ ਦਫਤਰ ਦਾ ਉਦਘਾਟਨ

May 21, 2026 08:33 PM
Rozana Sehaj times
ਸ੍ਰੀ ਮੁਕਤਸਰ ਸਾਹਿਬ, :  ਸਥਾਨਕ ਵਾਰਡ ਨੰਬਰ 3 ਤੋਂ ਨਗਰ ਕੌਸਲਰ ਦੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸ੍ਰੀ ਧਰਮਪਾਲ ਕਾਂਤੀ ਪ੍ਰਜਾਪਤੀ ਦੇ ਦਫਤਰ ਦਾ ਉਦਘਾਟਨ ਸ੍ਰੀ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਵਲੋਂ ਕੀਤਾ ਗਿਆ। ਇਸ ਮੌਕੇ ਧਰਮਪਾਲ ਪ੍ਰਜਾਪਤੀ ਦੇ ਸਮਰਥਕਾਂ ਵਿੱਚ ਭਾਰੀ ਜੋਸ਼ ਤੇ ਉਤਸ਼ਾਹ ਦੇਖਿਆ ਜਾ ਰਿਹਾ ਸੀ। ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਚੋਣ ਦਫਤਰ ਦੇ ਉਦਘਾਟਨ ਕਰਨ ਨਾਲ ਸ੍ਰੀ ਧਰਮਪਾਲ ਦੇ ਚੋਣ ਪ੍ਰਚਾਰ ਨੇ ਤੇਜੀ ਦੇ ਨਾਲ ਜ਼ੋਰ ਫੜ ਲਿਆ ਹੈ। ਆਪਣੇ ਸੰਬੋਧਨ ਦੌਰਾਨ ਰੋਜ਼ੀ ਬਰਕੰਦੀ ਨੇ ਬੋਲਦਿਆਂ ਕਿਹਾ ਕਿ ਨੋਜਵਾਨਾਂ ਨੂੰ ਰਾਜਨੀਤੀ ਵਿੱਚ ਅਗੇ ਆਉਣਾ ਚਾਹੀਦਾ ਹੈ। ਰੋਜ਼ੀ ਬਰਕੰਦੀ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿਚ ਸ਼ਹਿਰ ਵਿਚ ਕੋਈ ਵਿਕਾਸ ਨਹੀਂ ਹੋਇਆ, ਪੰਜਾਬ ਵਿੱਚ ਜੋ ਵਿਕਾਸ ਹੋਇਆ ਹੈ, ਉਹ ਅਕਾਲੀ ਸਰਕਾਰ ਨੇ ਕੀਤਾ ਹੈ, ਉਹਨਾਂ ਅਪੀਲ ਕੀਤੀ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2027 ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਨਾਉਣ ਲਈ ਵਧ ਤੋਂ ਵਧ ਅਕਾਲੀ ਦਲ ਦੇ ਐਮ.ਸੀ. ਬਨਾਉ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸ੍ਰੀ ਪਵਨ ਪਰਜਾਪਤੀ ਚੀਫ ਜਰਨਲ ਸਕੱਤਰ ਪਰਜਾਪਤੀ ਕੁਮਹਾਰ ਮਹਾਸੰਘ ਪੰਜਾਬ ਨੇ ਕਿਹਾ ਕਿ ਸਰਵ ਸਮਾਜ ਦੇ ਜਨ ਸਮਰਥਨ ਮਿਲਣ ਨਾਲ ਇਸ ਤਿਕੋਣੇ ਮੁਕਾਬਲੇ ਵਿੱਚ ਸ੍ਰੀ ਧਰਮਪਾਲ ਪ੍ਰਜਾਪਤੀ ਦਾ ਪਲੜਾ ਭਾਰੀ ਹੈ। ਉਹਨਾਂ ਕਿਹਾ ਕਿ ਵਾਰਡ ਦੇ ਸਮਰਥਕ ਵੋਟਰ ਸ੍ਰੀ ਧਰਮਪਾਲ ਪ੍ਰਜਾਪਤੀ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਵੋਟ ਪੈਣ ਦੀ ਤਰੀਕ ਦਾ ਸ਼ਿੱਦਤ ਦੇ ਨਾਲ ਇੰਤਜਾਰ ਕਰ ਰਹੇ ਹਨ। ਪਵਨ ਪਰਜਾਪਤੀ ਨੇ ਅੱਗੇ ਆਖਿਆ ਕਿ ਪ੍ਰਜਾਪਤੀ (ਕੁੰਮਹਾਰ) ਮਹਾਸੰਘ ਪੰਜਾਬ ਦੀ ਸਮੁੱਚੀ ਟੀਮ ਪ੍ਰਜਾਪਤੀ ਸਭਾ ਸ੍ਰੀ ਮੁਕਤਸਰ ਸਾਹਿਬ ਅਤੇ ਉਮੀਦਵਾਰ ਸ੍ਰੀ ਧਰਮਪਾਲ ਪ੍ਰਜਾਪਤੀ ਦੇ ਨਾਲ ਹੈ। ਉਹਨਾਂ ਮੁਕਤਸਰ ਸਾਹਿਬ ਦੇ ਵਾਰਡ ਨੰਬਰ 3 ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਮਿਤੀ 26-05-2026 ਨੂੰ ਅਪਣੀ ਇੱਕ ਇੱਕ ਕੀਮਤੀ ਵੋਟ ਸ੍ਰੀ ਧਰਮਪਾਲ ਪ੍ਰਜਾਪਤੀ ਦੇ ਚੋਣ ਨਿਸ਼ਾਨ "ਤਕੜੀ" 'ਤੇ ਮੋਹਰਾਂ ਲਗਾ ਕੇ ਕਾਮਯਾਬ ਕਰੋ। ਉਹਨਾਂ ਆਸੇ ਪਾਸੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਭਾਈਚਾਰੇ ਦੇ ਸਾਥੀਆਂ ਨੂੰ ਵੀ ਅਪੀਲ ਹੈ ਕਿ ਆਪਣੀ ਇੱਕ ਦਿਨ ਦੀ ਹਾਜ਼ਰੀ ਸ੍ਰੀ ਧਰਮਪਾਲ ਪ੍ਰਜਾਪਤੀ ਦੇ ਹੱਕ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 3 ਵਿੱਚ ਲਗਾ ਕੇ ਆਪੋ ਅਪਣੇ ਰਿਸ਼ਤੇਦਾਰਾਂ ਅਤੇ ਸੱਜਣਾਂ ਮਿੱਤਰਾਂ ਨੂੰ ਵੋਟ ਪਾਉਣ ਦੀ ਅਪੀਲ ਕਰੋ। ਇਸ ਮੋਕੇ ਹੋਰਨਾਂ ਤੋਂ ਇਲਾਵਾ ਵਰਿੰਦਰਪਾਲ ਸਿੰਘ ਗਲੋਰੀ, ਗੁਰਪ੍ਰੀਤ ਸਿੰਘ ਗੋਲਡੀ, ਉਦਮੀ ਰਾਮ, ਰਾਮ ਪ੍ਰਸਾਦ ਪਾਲੂ, ਹਰੀ ਰਾਮ, ਤਰਲੋਕ ਫਤਨਵਾਲਾ, ਸੰਤ ਰਾਮ, ਗੁਲੂ, ਸ਼ਨੀ, ਸੁੰਦਰ ਰਾਮ, ਸਾਧੂ ਸਿੰਘ, ਰਿਸ਼ੀ ਕੁਮਾਰ, ਮੋਤੀ ਰਾਮ, ਕੁਲਦੀਪ ਸਿੰਘ, ਪ੍ਰਦੀਪ ਕੁਮਾਰ, ਤਿਲਕ ਰਾਜ, ਗੰਗਾ ਰਾਮ, ਇੰਦਰਾਜ ਕੁਮਾਰ, ਪ੍ਰਵੇਸ਼ ਕੁਮਾਰ, ਸੁਨੀਲ ਕੁਮਾਰ, ਰਾਹੁਲ ਜਗਾ ਆਦਿ ਵੀ ਹਾਜ਼ਰ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ