Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਪ ਦੇ ਦੋਸ਼ ਕਿ ਕੈਪਟਨ ਇੱਕ ਨਖਿੱਧ ਅਤੇ ਨਿਕੰਮਾ ਮੁੱਖ ਮੰਤਰੀ ਹੈ, ਉਤੇ ਕਾਂਗਰਸ ਹਾਈਕਮਾਂਡ ਨੇ ਲਾਈ ਮੋਹਰ: ਕੁਲਤਾਰ ਸਿੰਘ ਸੰਧਵਾਂ

June 24, 2021 05:14 PM
SehajTimes

ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਬਾਰੇ ਜੋ ਉਨ੍ਹਾਂ ਦੀ ਪਾਰਟੀ ਲੰਮੇ ਸਮੇਂ ਤੋਂ ਕਹਿੰਦੀ ਆ ਰਹੀ ਕਿ ਕੈਪਟਨ ਅਮਰਿੰਦਰ ਸਿੰਘ ਇੱਕ ਫੇਲ ਮੁੱਖ ਮੰਤਰੀ ਹਨ ਅਤੇ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਹੈ। ਇਸ ਬਿਆਨ ਦੀ ਪ੍ਰੋੜਤਾ ਕਰਦਿਆਂ ਕਾਂਗਰਸ ਹਾਈ ਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਫੇਲ੍ਹ ਮੁੱਖ ਮੰਤਰੀ ਕਰਾਰ ਦੇ ਦਿੱਤਾ ਹੈ ਅਤੇ ਨਿਰਧਾਰਤ ਸਮੇਂ ਵਿੱਚ ਵਾਅਦੇ ਪੂਰੇ ਕਰਨ ਦਾ ਹੁਕਮ ਦਿੱਤਾ ਹੈ।
ਵੀਰਵਾਰ ਨੂੰ ਪਾਰਟੀ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨਿਕੰਮੀ ਅਤੇ ਫੇਲ ਸਾਬਤ ਹੋਈ ਹੈ। ਇਸ ਲਈ ਕਾਂਗਰਸ ਸਰਕਾਰ ਅਤੇ ਪਾਰਟੀ ਵਿੱਚ ਖਾਨਾਜੰਗੀ ਚੱਲ ਰਹੀ ਹੈ ਕਿਉਂਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਅਤੇ ਆਗੂਆਂ ਨੂੰ ਹੁਣ ਮੂੰਹ ਨਹੀਂ ਲਾ ਰਹੇ।
ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਹੱਥ ਵਿਚ ਸ੍ਰੀ ਗੁਟਕਾ ਸਾਹਿਬ ਚੁੱਕ ਕੇ ਪੰਜਾਬ ਦੇ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ, ਪ੍ਰੰਤੂ ਚੋਣਾਂ ਤੋਂ ਬਾਅਦ ਕੈਪਟਨ ਆਪਣੇ ਹਰ ਵਾਅਦੇ ਤੋਂ ਮੁਕਰ ਗਏ ਹਨ। ਉਨ੍ਹਾਂ ਕਿਹਾ ਚੋਣਾਂ ਤੋਂ ਪਹਿਲਾਂ ਬਣਾਏ 8 ਨੁਕਾਤੀ ਪ੍ਰੋਗਰਾਮ ਵਿੱਚ ਫੇਲ੍ਹ ਹੋਣ 'ਤੇ ਹੁਣ ਕਾਂਗਰਸ ਹਾਈ ਕਮਾਂਡ ਨੇ ਕੈਪਟਨ ਨੂੰ 18 ਨੁਕਾਤੀ ਪ੍ਰੋਗਰਾਮ 'ਤੇ ਕੰਮ ਕਰਨ ਦੇ ਹੁਕਮ ਦਿੱਤੇ ਹਨ। ਸੰਧਵਾਂ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਦੁਆਰਾ ਕੈਪਟਨ ਅਮਰਿੰਦਰ ਸਿੰਘ ਨੂੰ 10 ਜੁਲਾਈ ਤਕ ਦੇ ਦਿੱਤੇ ਸਮੇਂ ਵਿੱਚ ਆਪਣੀ ਸਰਕਾਰ ਦੇ ਕਾਰਜਾਂ ਦੀ ਸੂਚੀ ਜਾਰੀ ਕਰਨ ਦੇ ਅਲਟੀਮੇਟਮ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਦੇ ਲੋਕਾਂ ਅਤੇ ਆਮ ਆਦਮੀ ਪਾਰਟੀ ਵੱਲੋਂ ਕਹੀ ਜਾਣ ਵਾਲੀ ਗਲ ਕਿ ਕੈਪਟਨ ਇੱਕ ਨਖਿੱਧ ਅਤੇ ਨਿਕੰਮਾ ਮੁੱਖ ਮੰਤਰੀ ਹੈ, ਉਤੇ ਮੋਹਰ ਲੱਗੀ ਹੈ।
ਵਿਧਾਇਕ ਸੰਧਵਾਂ ਨੇ ਦੋਸ ਲਾਇਆ ਕਿ ਪੰਜਾਬ ਕਾਂਗਰਸ ਨੇ ਕਿਸਾਨ ਅੰਦੋਲਨ ਤੋਂ ਲੈ ਕੇ ਕੋਰੋਨਾ ਕਾਲ ਵਿੱਚ ਵੀ ਪੰਜਾਬ ਵਾਸੀਆਂ ਨੂੰ ਲਾਵਾਰਸ ਛੱਡਿਆ ਦਿੱਤਾ ਅਤੇ ਸਰਕਾਰ ਵੱਲੋਂ ਨਿਭਾਈ ਜਾਣ ਵਾਲੀ ਹਰ ਡਿਊਟੀ ਤੋਂ ਕਿਨਾਰਾ ਕੀਤਾ ਹੈ। ਅਕਾਲੀ ਸਰਕਾਰ ਦੀ ਤਰ੍ਹਾਂ ਹੀ ਨਸ਼ਾ, ਬੇਰੁਜਗਾਰੀ, ਮਾਫ਼ੀਆ ਸਮੇਤ ਸਾਰੇ ਮੁੱਦਿਆਂ 'ਤੇ ਅਮਰਿੰਦਰ ਸਿੰਘ ਨੇ ਕੋਈ ਕਾਰਵਾਈ ਨਹੀਂ ਕੀਤੀ। ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ, ਵਜੀਫਾ ਘੁਟਾਲੇ ਜਿਹੇ ਅਹਿਮ ਮਾਮਲਿਆਂ ਵਿੱਚ ਪੰਜਾਬ ਵਾਸੀਆਂ ਨੂੰ ਕੋਈ ਇਨਸਾਫ ਨਹੀਂ ਦਿੱਤਾ। ਸੰਧਵਾਂ ਨੇ ਦੋਸ ਲਾਇਆ ਕਿ ਕਾਂਗਰਸ ਹਾਈਕਮਾਂਡ ਵੱਲੋਂ ਦਿੱਤੇ 18 ਸੂਤਰੀ ਪ੍ਰੋਗਰਾਮ ਅਸਲ ਵਿਚ ਕਾਂਗਰਸ ਦੇ ਨਵੇਂ 18 ਚੋਣ ਜੁਮਲੇ ਹਨ, ਜੋ ਚੋਣਾਂ ਨੇੜੇ ਦੇਖਦਿਆਂ ਕਾਂਗਰਸ ਵੱਲੋਂ ਬਣਾਏ ਗਏ ਹਨ। ਪ੍ਰੰਤੂ ਇਸ ਵਾਰ ਪੰਜਾਬ ਦੇ ਲੋਕ ਕਾਂਗਰਸ ਦੇ ਇਨਾਂ ਝੂਠ ਦੇ ਪੁਲੰਦਿਆਂ ਉੱਤੇ ਕੋਈ ਵਿਸ਼ਵਾਸ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਤੀਲਾ ਤੀਲਾ ਹੋ ਚੁੱਕੀ ਹੈ ਅਤੇ ਦੇਸ਼ ਦੇ ਬਾਕੀ ਸੂਬਿਆਂ ਵਾਂਗੂੰ ਕਾਂਗਰਸ ਪਾਰਟੀ ਪੰਜਾਬ ਵਿੱਚੋਂ ਵੀ ਲੁਪਤ ਹੋ ਜਾਵੇਗੀ।
ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਸਮੇਂ ਅਨੇਕਾਂ ਮੁਸ਼ਕਲਾਂ ਵਿੱਚ ਘਿਰੇ ਹੋਏ ਹਨ, ਪ੍ਰੰਤੂ ਕਾਂਗਰਸੀ ਆਗੂ ਕੁਰਸੀ ਦੀ ਲੜਾਈ ਲੜ ਰਹੇ ਹਨ ਅਤੇ ਇਕ ਦੂਸਰੇ ਨੂੰ ਠਿੱਬੀ ਲਾ ਕੇ ਖੁਦ ਸੱਤਾ ਹਥਿਆਉਣ ਵਿੱਚ ਮਸ਼ਰੂਫ਼ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਖੁਦ ਕਹਿ ਰਹੇ ਹਨ ਕਿ ਕਾਂਗਰਸ ਅਤੇ ਅਕਾਲੀ ਦਲ ਮਿਲ ਕੇ ਪੰਜਾਬ ਸਰਕਾਰ ਚਲਾ ਰਹੇ ਹਨ ਅਤੇ ਹਰ ਪ੍ਰਕਾਰ ਦਾ ਮਾਫੀਆ ਉਸੇ ਤਰ੍ਹਾਂ ਹੀ ਕਾਰਜ ਕਰ ਰਿਹਾ ਹੈ। ਮੀਤ ਹੇਅਰ ਨੇ ਦੋਸ ਲਾਇਆ ਕਿ ਪੰਜਾਬ ਕਿਸੇ ਸਮੇਂ ਦੇਸ਼ ਦਾ ਮੋਹਰੀ ਸੂਬਾ ਹੁੰਦਾ ਸੀ, ਪਰ ਅੱਜ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਇਸ ਦਾ ਬੁਰਾ ਹਾਲ ਕਰ ਦਿੱਤਾ ਹੈ। ਪੰਜਾਬ ਦੇ ਪੜ੍ਹੇ ਲਿਖੇ ਨੌਜਵਾਨ, ਅਧਿਆਪਕ, ਮੁਲਾਜਮ, ਕਿਸਾਨ ਅਤੇ ਵਿਦਿਆਰਥੀ ਆਪਣੇ ਹੱਕਾਂ ਲਈ ਸੰਘਰਸ ਕਰ ਰਹੇ ਹਨ, ਪਰ ਕਾਂਗਰਸ ਪਾਰਟੀ ਦੇ ਆਗੂ ਮਾਫੀਆ ਰਾਜ ਰਾਹੀਂ ਪੰਜਾਬ ਦੇ ਆਰਥਿਕ ਸਾਧਨਾਂ ਨੂੰ ਲੁੱਟਣ ਵਿੱਚ ਲੱਗੇ ਹੋਏ ਹਨ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼