Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਗਰਮੀ ਨੂੰ ਦੇਖਦੇ ਹੋਏ ਪੰਜਾਬ 'ਚ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ

May 22, 2026 07:20 PM
SehajTimes

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਫੈਸਲਾ; ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ

ਲੋਕ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ-ਸਵੇਰੇ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਦਲਿਆ ਹੋਇਆ ਸਮਾਂ ਬਿਜਲੀ ਬਚਾਉਣ ਵਿੱਚ ਵੀ ਮਦਦ ਕਰੇਗਾ, ਪੀ.ਐਸ.ਪੀ.ਸੀ.ਐਲ. ਦਾ ਪੀਕ ਲੋਡ ਦੁਪਹਿਰ ਇਕ ਵਜੇ ਤੋਂ ਬਾਅਦ ਸ਼ੁਰੂ ਹੁੰਦਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ : ਭਿਆਨਕ ਗਰਮੀ ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। ਵਡੇਰੇ ਜਨਤਕ ਹਿੱਤ ਵਿੱਚ ਨਵੇਂ ਸਮੇਂ ਮੁਤਾਬਕ ਕੰਮਕਾਜ ਦਾ ਸਮਾਂ ਮੌਜੂਦਾ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਦੀ ਬਜਾਏ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗਾ।
ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬਦਲਿਆ ਹੋਇਆ ਸਮਾਂ 25 ਮਈ ਤੋਂ ਲਾਗੂ ਹੋਵੇਗਾ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ, "ਇਹ ਫੈਸਲਾ ਆਮ ਲੋਕਾਂ ਦੀ ਸਹੂਲਤ ਲਈ ਲਿਆ ਗਿਆ ਹੈ ਤਾਂ ਜੋ ਉਹ ਪੂਰੇ ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦੌਰਾਨ ਸਰਕਾਰੀ ਦਫ਼ਤਰਾਂ ਵਿੱਚ ਆਸਾਨੀ ਨਾਲ ਆਪਣੇ ਕੰਮ ਕਰਵਾ ਸਕਣ। ਹਰ ਕਿਸੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਬਦਲੇ ਹੋਏ ਸਮੇਂ ਨਾਲ ਲੋਕ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ-ਸਵੇਰੇ ਆਪਣੇ ਸਰਕਾਰੀ ਕੰਮ ਪੂਰੇ ਕਰ ਸਕਣਗੇ। ਉਨ੍ਹਾਂ ਕਿਹਾ, "ਇਸ ਕਦਮ ਨਾਲ ਮੁਲਾਜ਼ਮਾਂ ਨੂੰ ਵੀ ਵੱਡਾ ਫਾਇਦਾ ਹੋਵੇਗਾ, ਕਿਉਂਕਿ ਉਹ ਦਿਨ ਵੇਲੇ ਤਾਪਮਾਨ ਵਧਣ ਤੋਂ ਪਹਿਲਾਂ ਆਪਣੀ ਡਿਊਟੀ ਖ਼ਤਮ ਕਰ ਸਕਣਗੇ।"
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਹੁਣ ਮੁਲਾਜ਼ਮਾਂ ਨੂੰ ਆਪਣੇ ਬੱਚਿਆਂ ਨਾਲ ਬਿਤਾਉਣ ਲਈ ਵਧੇਰੇ ਸਮਾਂ ਮਿਲੇਗਾ, ਜੋ ਕਿ ਸਕੂਲਾਂ ਅਤੇ ਕਾਲਜਾਂ ਦੇ ਬਦਲੇ ਹੋਏ ਸਮੇਂ ਕਾਰਨ ਲਗਭਗ ਉਸੇ ਸਮੇਂ ਘਰ ਪਰਤਣਗੇ। ਉਨ੍ਹਾਂ ਕਿਹਾ, "ਇਹ ਫੈਸਲਾ ਪੰਜਾਬ ਸਰਕਾਰ ਦੀ ਲੋਕ-ਪੱਖੀ ਪਹੁੰਚ ਅਤੇ ਨਾਗਰਿਕਾਂ ਦੇ ਰੋਜ਼ਾਨਾ ਜੀਵਨ ਨੂੰ ਬਿਹਤਰ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਨਵਾਂ ਸਮਾਂ ਸੂਬੇ ਭਰ ਦੇ ਸਕੂਲਾਂ ਤੇ ਕਾਲਜਾਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ 'ਤੇ ਲਾਗੂ ਹੋਵੇਗਾ। ਉਨ੍ਹਾਂ ਅੱਗੇ ਕਿਹਾ, "ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਦੇ ਅੰਕੜਿਆਂ ਅਨੁਸਾਰ  ਬਿਜਲੀ ਦਾ ਪੀਕ ਲੋਡ ਦੁਪਹਿਰ 1:00 ਵਜੇ ਤੋਂ ਬਾਅਦ ਸ਼ੁਰੂ ਹੁੰਦਾ ਹੈ, ਇਸ ਲਈ ਦਫ਼ਤਰਾਂ ਦਾ ਨਵਾਂ ਸਮਾਂ ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ 'ਤੇ ਦਬਾਅ ਨੂੰ ਘੱਟ ਕਰਨ ਵਿੱਚ ਵੀ ਮਦਦ ਕਰੇਗਾ।"
ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਜਨਤਕ ਸਹੂਲਤਾਂ ਦੀ ਰਾਖੀ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ