Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ :-ਡਾ. ਲੇਖ ਰਾਜ

May 22, 2026 07:50 PM
Rozana Sehaj times
ਨਵਾਂਸ਼ਹਿਰ, 22 ਮਈ ਮੋਹਿਤ ਕੁਮਾਰ/ਹਰਵਿੰਦਰ ਸਿੰਘ :  ਪਿੰਡ ਸਾਹਦੜਾ ਵਿਖੇ ਡਾ. ਲੇਖ ਰਾਜ ਮਾਹੀ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਜੀ ਦੀ ਅਗਵਾਈ ਹੇਠ ਸੀ. ਆਰ. ਐਮ ਸਕੀਮ ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਕੁਦਰਤੀ ਸੋਮਿਆਂ ਵਿੱਚ ਆ ਰਹੇ ਨਿਗਾਰ ਕਾਰਨ ਪੰਜਾਬ ਸਰਕਾਰ ਵਲੋਂ ਬਹੁਤ ਤਰਾਂ ਦੀਆਂ ਪਿੰਡ ਪੱਧਰੀ ਸਕੀਮਾਂ ਸੂਰੂ ਕੀਤੀਆਂ ਗਈਆਂ ਹਨ ਜਿਸ ਨਾਲ ਕੁਦਰਤੀ ਸੋੋਮਿਆਂ ਨੂੰ ਬਚਾਇਆ ਜਾ ਸਕੇ।ਉਨਾਂ ਨਾਲ ਹੀ ਕਿਹਾ ਕਿ ਕਣਕ ਦੀ ਕਟਾਈ ਉਪਰੰਤ ਨਾੜ ਨੂੰ ਅੱਗ ਨਹੀ ਲਗਾਉਣੀ ਚਾਹੀਦੀ ਸਗੋਂ ਇਸ ਦੀ ਰੀਪਰ ਨਾਲ ਤੂੜੀ ਬਣਾ ਕੇ ਪਸ਼ੂਆਂ ਦੇ ਚਾਰੇ ਦੇ ਤੌਰ ਤੇ ਵਰਤਣਾ ਚਾਹੀਦਾ ਹੈ । ਬਾਕੀ ਬਚੇ ਹੋਏ ਨਾੜ ਨੂੰ ਬਿਨਾ ਅੱਗ ਲਗਾਏ ਖੇਤ ਵਿੱਚ ਹੀ ਮਿਲਾਉਣਾ ਚਾਹੀਦਾ ਹੈ ।ਨਾੜ ਨਾ ਸਾੜਨ ਕਰਕੇ ਜਮੀਨ ਦੇ ਜੈਵਿਕ ਮਾਦੇ ਵਿੱਚ ਵਾਧਾ ਹੁੰਦਾ ਹੈ ਅਤੇ ਵੱਖ ਵੱਖ ਪੌਸ਼ਟਿਕ ਤੱਤਾਂ ਦੀ ਉਪਲੱਬਧਤਾ ਵੱਧਦੀ ਹੈ। ਸ਼੍ਰੀ ਕਮਲਦੀਪ ਸੰਘਾ ਪ੍ਰੋਜੈਕਟ ਡਾਇਰੈਕਟਰ ਆਤਮਾ ਨੇ ਕਿਸਾਨਾਂ ਨੂੰ ਕੁਦਰਤੀ ਖੇਤੀ ਅਪਣਾੳੇਣ ਦੀ ਅਪੀਲ ਕੀਤੀ ਅਤੇ ਕਿਸਾਨ ਬੀਬੀਆਂ ਨੂੰ ਅੱਗੇ ਆ ਕੇ ਸੈਲਫ ਹੈਲਪ ਗਰੁੱਪ ਬਣਾ ਕੇ ਸਹਾਇਕ ਧੰਦੇ ਅਪਣਾਉਣ ਦੀ ਸਲਾਹ ਦਿੱਤੀ ।ਆਈ. ਐਮ .ਆਰ. ਆਈ ਲੁਧਿਆਣਾ ਤੋਂ ਆਏ ਸਾਇੰਸਦਾਨਾਂ ਡਾ. ਮੀਨੇਸ਼ ਦਾਂਗਲਾ ਅਤੇ ਡਾ. ਪ੍ਰਦੀਪ ਕੁਮਾਰ ਨੇ ਵੀ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ।ਸ੍ਰੀ ਸੁਰਿੰਦਰਪਾਲ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਸੜੌਆ ਨੇ ਖੇਤੀਬਾੜੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ ਕਿ ਵਿਭਾਗ ਵਲੋਂ ਮੱਕੀ ਦੀ ਕਾਸ਼ਤ ਸਬੰਧੀ ਸਬਸਿਡੀ ਦਿੱਤੀ ਜਾਣੀ ਹੈ ਜੇਕਰ ਕਿਸਾਨ ਮੱਕੀ ਲਾਉਣਾ ਚਾਹੁੰਦਾ ਹੈ ਤਾਂ ਉਹ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।
 

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ