Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਕਾਂਗਰਸੀ ਉਮੀਦਵਾਰ ਬੰਟੀ ਗਰੋਵਰ ਦੀ ਦੁਕਾਨ ’ਤੇ ਜੀ.ਐਸ.ਟੀ. ਵਿਭਾਗ ਦੀ ਛਾਪੇਮਾਰੀ

May 22, 2026 07:54 PM
Rozana Sehaj times
ਕੋਟਕਪੂਰਾ : ਸਥਾਨਕ ਢੋਡਾ ਚੌਂਕ ਵਿੱਚ ਸਥਿੱਤ ਕਾਂਗਰਸ ਪਾਰਟੀ ਦੇ ਵਾਰਡ ਨੰਬਰ 14 ਤੋਂ ਚੋਣ ਲੜ ਰਹੇ ਉਮੀਦਵਾਰ ਯੋਗੇਸ਼ ਗਰੋਵਰ (ਬੰਟੀ) ਦੀ ਰੈਡੀਮੇਡ ਗਾਰਮੈਂਟਸ ਦੁਕਾਨ ’ਤੇ ਜੀਐਸਟੀ ਵਿਭਾਗ ਵਲੋਂ ਅਸਿਸਟੈਂਟ ਕਮਿਸ਼ਨਰ ਵਰੁਨ ਨਾਗਪਾਲ ਦੀ ਅਗਵਾਈ ਹੇਠ ਛਾਪੇਮਾਰੀ ਕੀਤੀ ਗਈ। ਜਿਸ ਨੂੰ ਵਿਰੋਧੀ ਪਾਰਟੀਆਂ ਨੇ ਦਬਾਅ ਅਤੇ ਗੁੰਡਾਗਰਦੀ ਦੀ ਰਾਜਨੀਤੀ ਗਰਦਾਨਦਿਆਂ ਸੱਤਾਧਾਰੀ ਧਿਰ ਖਿਲਾਫ ਨਾਹਰੇਬਾਜੀ ਕੀਤੀ ਅਤੇ ਗੰਭੀਰ ਦੋਸ਼ ਲਾਏ। ਸੀਨੀਅਰ ਕਾਂਗਰਸੀ ਆਗੂ ਅਜੈਪਾਲ ਸਿੰਘ ਸੰਧੂ, ਅਕਾਲੀ ਆਗੂ ਕੁਲਤਾਰ ਸਿੰਘ ਬਰਾੜ, ਭਾਜਪਾ ਆਗੂ ਸੁਨੀਤਾ ਗਰਗ ਸਮੇਤ ਵੱਖ ਵੱਖ ਵਿਰੋਧੀ ਪਾਰਟੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਨਗਰ ਕੌਂਸਲ ਚੋਣਾ ਵਿੱਚ ਆਪਣੀ ਹਾਰ ਨੂੰ ਦੇਖਦੇ ਹੋਏ ਸੱਤਾਧਾਰੀ ਪਾਰਟੀ ਵਲੋਂ ਇਸ ਤਰਾਂ ਦੀਆਂ ਡਰਾਉਣ ਅਤੇ ਧਮਕਾਉਣ ਵਾਲੀਆਂ ਗਲਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਲੋਕ ਸਰਕਾਰ ਦੀਆਂ ਬਦਲਾਖੋਰੀ ਵਾਲੀਆਂ ਨੀਤੀਆਂ ਦਾ ਜਵਾਬ ਵੋਟ ਰਾਹੀਂ ਦੇਣਗੇ। ਜਿਕਰਯੋਗ ਹੈ ਕਿ ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ 14 ਤੋਂ ਚੋਣ ਮੈਦਾਨ ’ਚ ਉਤਰੇ ਬੰਟੀ ਗਰੋਵਰ ਵਲੋਂ ਢੋਡਾ ਚੋਂਕ ਵਿਖੇ ਬੰਟੀ ਫੈਸ਼ਨ ਦੇ ਨਾਮ ਹੇਠ ਰੈਡੀਮੇਡ ਕੱਪੜਿਆਂ ਦਾ ਸ਼ੋਅਰੂਮ ਚਲਾਇਆ ਜਾ ਰਿਹਾ ਹੈ। ਜੀਐਸਟੀ ਵਿਭਾਗ ਦੀ ਟੀਮ ਦੀ ਹਾਜਰੀ ਵਿੱਚ ਹੀ ਵਿਰੋਧੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਰੋਸ ਪ੍ਰਗਟ ਕਰਦਿਆਂ ਦੋਸ਼ ਲਾਇਆ ਕਿ ਸੱਤਾਧਾਰੀ ਧਿਰ ਆਪਣੇ ਵਿਰੋਧੀ ਉਮੀਦਵਾਰਾਂ ਨੂੰ ਡਰਾਉਣ ਲਈ ਇਸ ਤਰ੍ਹਾਂ ਦੀਆਂ ਕੋਝੀਆਂ ਕਾਰਵਾਈਆਂ ਕਰ ਰਹੀ ਹੈ। ਅਸਿਸਟੈਂਟ ਕਮਿਸ਼ਨਰ ਵਰੁਨ ਨਾਗਪਾਲ ਨੇ ਵਿਰੋਧੀਆਂ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਆਖਿਆ ਕਿ ਇਹ ਚੈਕਿੰਗ ਰੁਟੀਨ ਦੀ ਕਾਰਵਾਈ ਦਾ ਹਿੱਸਾ ਹੈ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ