Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਅਜਾਦ ਉਮੀਦਵਾਰ ਸੁਰਿੰਦਰ ਕੌਰ ਬੰਗਾ ਨੇ ਵੋਟਰਾਂ ਤੋਂ ਮੰਗਿਆ ਸਹਿਯੋਗ

May 22, 2026 07:58 PM
Rozana Sehaj times

ਕੋਟਕਪੂਰਾ : ਸਥਾਨਕ ਵਾਰਡ ਨੰਬਰ 25 ਦੇ ਅਜਾਦ ਉਮੀਦਵਾਰ ਸੁਰਿੰਦਰ ਕੌਰ ਬੰਗਾ ਧਰਮਪਤਨੀ ਸਾਬਕਾ ਕੌਂਸਲਰ ਦਰਸ਼ਨ ਸਿੰਘ ਬੰਗਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਉਹ ਅਜਾਦ ਉਮੀਦਵਾਰ ਦੇ ਤੌਰ ’ਤੇ ਚੋਣ ਲੜ ਰਹੇ ਹਨ। ਉਨ੍ਹਾਂ ਵੋਟਰਾਂ ਨੂੰ ‘ਸੇਬ’ ਦੇ ਚੋਣ ਨਿਸ਼ਾਨ ’ਤੇ ਮੋਹਰ ਲਾਉਣ ਦੀ ਅਪੀਲ ਕਰਦਿਆਂ ਆਖਿਆ ਕਿ ਉਨ੍ਹਾਂ ਦੇ ਪਤੀ ਦਰਸ਼ਨ ਸਿੰਘ ਬੰਗਾ ਜੋ ਕਿ ਹਮੇਸ਼ਾਂ ਲੋਕਾਂ ਦੀ ਸੇਵਾ ਕਰਦੇ ਰਹੇ ਹਨ, ਉਹ ਅੱਜ ਕੱਲ੍ਹ ਸਿਹਤਯਾਬ ਨਹੀ ਹਨ। ਇਸ ਮੌਕੇ ਉਮੀਦਵਾਰ ਸੁਰਿੰਦਰ ਕੌਰ ਬੰਗਾ ਦੇ ਸਮਰਥਕ ਕੌਰ ਸਿੰਘ ਸੰਧੂ ਨੇ ਕਿਹਾ ਕਿ ਸੱਤਾਧਾਰੀ ਧਿਰ ਵੱਲੋਂ ਕਈ ਉਮੀਦਵਾਰਾਂ ਦੇ ਕਾਗਜ ਰੱਦ ਕਰਵਾਏ ਗਏ, ਜਿਸ ਦਾ ਉਹ ਵਿਰੋਧ ਕਰਦੇ ਹਨ। ਉਨ੍ਹਾਂ ਵਾਰਡ ਨੰਬਰ 25 ਦੇ ਵੋਟਰਾਂ ਨੂੰ ਸੁਰਿੰਦਰ ਕੌਰ ਬੰਗਾ ਦਾ ਹਮਦਰਦੀ ਨਾਲ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦੇ ਪਤੀ ਦਰਸ਼ਨ ਸਿੰਘ ਬੰਗਾ ਨੇ ਪੰਜ ਵਾਰ ਨਗਰ ਕੌਂਸਲਰ ਦੀਆਂ ਚੋਣਾਂ ਲੜੀਆਂ ਸਨ, ਜਿਸ ਵਿੱਚੋਂ ਚਾਰ ਵਾਰ ਉਹ ਜੇਤੂ ਰਹੇ ਸਨ। ਉਨ੍ਹਾਂ ਵਾਰਡ ਨੰਬਰ 25 ਦੇ ਵਾਸੀਆਂ ਨਾਲ ਵਾਅਦਾ ਕੀਤਾ ਹੈ ਕਿ ਉਹ ਸੁਰਿੰਦਰ ਕੌਰ ਬੰਗਾ ਨਾਲ ਹਮੇਸ਼ਾਂ ਮਜਬੂਤੀ ਨਾਲ ਖੜ੍ਹ ਕੇ ਪੰਜ ਸਾਲ ਲੋਕਾਂ ਦੀ ਸੇਵਾ ਕਰਨ ਲਈ ਤਤਪਰ ਰਹਿਣਗੇ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ 26 ਮਈ ਦਿਨ ਮੰਗਲਵਾਰ ਨੂੰ ਨਗਰ ਕੌਸਲ ਦੀਆਂ ਚੋਣਾ ਨਿਰਪੱਖ ਕਰਵਾਈਆਂ ਜਾਣ। ਇਸ ਮੌਕੇ ਉਪਰੋਕਤ ਤੋਂ ਇਲਾਵਾ ਜਗਦੀਸ਼ ਸਿੰਘ ਡੀਸੀ, ਕੁਲਜੀਤ ਸਿੰਘ ਬੰਬੀਹਾ, ਬਲਵੀਰ ਸਿੰਘ ਪੀਟਰ, ਅਕਾਸ਼ਦੀਪ ਸਿੰਘ, ਸੰਦੀਪ ਕੁਮਾਰ ਸੰਨੀ, ਸੰਤੋਸ਼ ਰਾਣੀ, ਗ੍ਰੰਥੀ ਬਸੰਤ ਸਿੰਘ, ਤਰਸੇਮ ਸਿੰਘ ਆਦਿ ਵੀ ਹਾਜਰ ਸਨ।

 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ