Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਜ਼ਿਲ੍ਹੇ ਦੇ ਸਰਕਾਰੀ ਤੇ ਨਿੱਜੀ ਦਫ਼ਤਰਾਂ ’ਚ ਡੇਂਗੂ ਰੋਕਥਾਮ ਨਿਰੀਖਣ

May 22, 2026 08:26 PM
Rozana Sehaj times

ਜ਼ਿਲ੍ਹੇ ਦੇ ਸਰਕਾਰੀ ਤੇ ਨਿੱਜੀ ਦਫ਼ਤਰਾਂ ’ਚ ਡੇਂਗੂ ਰੋਕਥਾਮ ਨਿਰੀਖਣ
ਸਿਵਲ ਸਰਜਨ ਨੇ ਨਗਰ ਨਿਗਮ ਦਫ਼ਤਰ ’ਚ ਪਾਈ ਫੇਰੀ, ਕਿਤੇ ਨਾ ਮਿਲਿਆ ਲਾਰਵਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ : 
"ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਤੇ ਨਿੱਜੀ ਦਫ਼ਤਰਾਂ ਵਿਚ ਚੈਕਿੰਗ ਕੀਤੀ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਨਗਰ ਨਿਗਮ ਦਫ਼ਤਰ ਮੋਹਾਲੀ ਵਿਚ ਚੱਲ ਰਹੀ ਜਾਂਚ ਮੁਹਿੰਮ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਟੀਮਾਂ ਨੇ ਨਗਰ ਨਿਗਮ ਦੀ ਇਮਾਰਤ ਵਿਚ ਵੱਖ-ਵੱਖ ਥਾਈਂ ਕੰਟੇਨਰ ਚੈੱਕ ਕੀਤੇ ਅਤੇ ਕਿਤੇ ਵੀ ਲਾਰਵਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਇਮਾਰਤ ਅੰਦਰ ਕਿਸੇ ਵੀ ਥਾਂ ਪਾਣੀ ਨਹੀਂ ਖੜ੍ਹਾ ਸੀ ਅਤੇ ਹਰ ਕਿਸੇ ਨੂੰ ਇਹ ਯਕੀਨੀ ਕਰਨਾ ਚਾਹੀਦਾ ਹੈ ਕਿ ਡੇਂਗੂ ਬੁਖ਼ਾਰ ਤੋਂ ਬਚਣ ਲਈ ਕਿਸੇ ਵੀ ਜਗ੍ਹਾ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੀਨੀਅਰ ਸਿਹਤ ਅਧਿਕਾਰੀਆਂ ਦੀ ਅਗਵਾਈ ਹੇਠ ਸਿਹਤ ਵਰਕਰਾਂ, ਆਸ਼ਾ ਵਰਕਰਾਂ, ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ। ਮੌਕੇ ’ਤੇ ਮੌਜੂਦ ਮੁਲਾਜ਼ਮਾਂ ਅਤੇ ਹੋਰ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ ਗਿਆ। ਡਾ. ਅਨਾਮਿਕਾ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸਾਰੇ ਜ਼ਿਲ੍ਹੇ ਵਿਚ ਚੱਲ ਰਹੀ ਹੈ। ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿਥੇ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉਥੇ ਚਾਲਾਨ ਕੱਟਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ, ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡੇਂਗੂ ਬੁਖ਼ਾਰ ਦੇ ਲੱਛਣ
 ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ