Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਅਸਿਸਟੈਂਟ ਕਮਿਸ਼ਨਰ ਫੂਡ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਡੇਅਰੀ `ਚੋਂ ਡੇਅਰੀ ਉਤਪਾਦਾਂ ਦੇ ਸੈਂਪਲ ਭਰੇ

May 22, 2026 08:30 PM
Rozana Sehaj times

ਅਸਿਸਟੈਂਟ ਕਮਿਸ਼ਨਰ ਫੂਡ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਡੇਅਰੀ `ਚੋਂ ਡੇਅਰੀ ਉਤਪਾਦਾਂ ਦੇ ਸੈਂਪਲ ਭਰੇ

ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਅਸਿਸਟੈਂਟ ਕਮਿਸ਼ਨਰ ਫੂਡ

ਅੰਮ੍ਰਿਤਸਰ : ਮਾਨਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਹੁਕਮਾਂ ਤਹਿਤ ਡਾ. ਜੀ.ਐੱਸ. ਪੰਨੂ, ਅਸਿਸਟੈਂਟ ਕਮਿਸ਼ਨਰ ਫੂਡ, ਵੱਲੋਂ ਸ੍ਰੀਮਤੀ ਰੇਖਾ ਸ਼ਰਮਾ, ਫੂਡ ਸੇਫਟੀ ਅਫਸਰ ਦੇ ਨਾਲ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਡੇਅਰੀਆਂ ਦੀ ਅਚਨਚੇਤ ਦੌਰਾ ਕਰਕੇ ਜਾਂਚ ਕੀਤੀ ਗਈ। ਇਸ ਟੀਮ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਰਾਮ ਤੀਰਥ ਰੋਡ, ਗਵਾਲ ਮੰਡੀ, ਪੁਤਲੀਘਰ, ਛੇਹਰਟਾ ਰੋਡ, ਮਜੀਠਾ ਰੋਡ ਆਦਿ ਇਲਾਕਿਆਂ ਵਿੱਚ ਜਾਂਚ ਮੁਹਿੰਮ ਚਲਾਈ ਗਈ ਅਤੇ ਇਸ ਦੌਰਾਨ ਡੇਅਰੀ ਉਤਪਾਦਾਂ ਦੇ ਕੁੱਲ 12 ਸੈਂਪਲ ਭਰੇ ਗਏ, ਜਿਨ੍ਹਾਂ ਵਿੱਚ 7 ਪਨੀਰ, 4 ਦੁੱਧ ਅਤੇ 1 ਦਹੀਂ ਦਾ ਸੈਂਪਲ ਸ਼ਾਮਲ ਹੈ। ਇਹ ਸੈਂਪਲ ਜਾਂਚ ਲਈ ਸਰਕਾਰੀ ਫੂਡ ਲੈਬਾਰਟਰੀ ਨੂੰ ਭੇਜੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜੀ.ਐੱਸ. ਪੰਨੂ, ਅਸਿਸਟੈਂਟ ਕਮਿਸ਼ਨਰ ਫੂਡ ਨੇ ਦੱਸਿਆ ਕਿ ਇਹ ਛਾਪੇਮਾਰੀ ਮਾਨਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਹੁਕਮਾਂ ਤਹਿਤ ਕੀਤੀ ਗਈ ਹੈ। ਉਨ੍ਹਾਂ ਡੇਅਰੀ ਮਾਲਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਮ ਜਨਤਾ ਨੂੰ ਸਾਫ਼-ਸੁਥਰੇ, ਗੁਣਵੱਤਾ ਯੁਕਤ ਅਤੇ ਮਿਆਰੀ ਖਾਣ-ਪੀਣ ਸਮੱਗਰੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਖਾਣ ਵਾਲੇ ਪਦਾਰਥਾਂ ਦੀ ਗੁਣਵਤਾ ਨੂੰ ਬਣਾਈ ਰੱਖਣ ਲਈ ਸੈਂਪਿੰਲਿੰਗ ਜਾਰੀ ਰਹੇਗੀ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ