Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਨਵੇਂ ਚੁਣੇ ਚੇਅਰਮੈਨ ਸਰਬਜੀਤ ਸਿੰਘ ਬੱਲ ਅਤੇ ਵਾਈਸ ਚੇਅਰਪਰਸਨ ਰਾਜਵਿੰਦਰ ਕੌਰ ਨੇ ਆਪਣੇ ਅਹੁਦੇ ਸੰਭਾਲੇ

May 22, 2026 08:34 PM
Rozana Sehaj times

ਅੰਮ੍ਰਿਤਸਰ : ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਨਵੇਂ ਚੁਣੇ ਗਏ ਚੇਅਰਮੈਨ ਸ. ਸਰਬਜੀਤ ਸਿੰਘ ਬੱਲ ਅਤੇ ਵਾਈਸ ਚੇਅਰਪਰਸਨ ਸ੍ਰੀਮਤੀ ਰਾਜਵਿੰਦਰ ਕੌਰ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੰਮ੍ਰਿਤਸਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਅਤੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਦੋਵਾਂ ਵਿਧਾਇਕਾਂ ਨੇ ਨਵੇਂ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਲੋਕਾਂ ਦੀ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਮ ਘਰਾਂ ਦੇ ਜਾਇਆਂ ਨੂੰ ਇੱਕ ਵਾਰ ਫਿਰ ਵੱਡੇ ਅਹੁਦੇ ਦੇ ਕੇ ਨਿਵਾਜਿਆ ਹੈ। ਅਹੁਦਾ ਸੰਭਾਲਣ ਉਪਰੰਤ ਸ. ਸਰਬਜੀਤ ਸਿੰਘ ਬੱਲ ਅਤੇ ਸ੍ਰੀਮਤੀ ਰਾਜਵਿੰਦਰ ਕੌਰ ਨੇ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਰਾਹੀਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਚੇਅਰਮੈਨ ਜਸਕਰਨ ਬੰਦੇਸ਼ਾ, ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸ੍ਰੀ ਗੁਰਪ੍ਰਤਾਪ ਸਿੰਘ ਸੰਧੂ, ਮੈਡਮ ਸੋਨੀਆ ਮਾਨ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਗੁਰਸ਼ਰਨ ਸਿੰਘ ਛੀਨਾ, ਐਡਵੋਕੇਟ ਅਰਵਿੰਦਰ ਸਿੰਘ ਭੱਟੀ, ਸ. ਹਰਮਿੰਦਰ ਸਿੰਘ ਚੇਅਰਮੈਨ, ਸ੍ਰੀ ਗੁਰਪ੍ਰੀਤ ਸਿੰਘ ਕਟਾਰੀਆ ਜ਼ਿਲ੍ਹਾ ਇੰਚਾਰਜ ਟਰੇਡ ਵਿੰਗ, ਸ. ਕੁਲਵਿੰਦਰ ਸਿੰਘ ਔਲਖ ਪ੍ਰਧਾਨ ਨਗਰ ਪੰਚਾਇਤ ਰਾਜਾਸਾਂਸੀ ਸਮੇਤ ਹੋਰ ਆਗੂ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ