Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਰਾਸ਼ਟਰ ਪੱਧਰੀ ਟੀਮ ਵੱਲੋਂ ਅੰਮ੍ਰਿਤਸਰ ਵਿੱਚ ਜਨਗਣਨਾ 2026-27 ਦੇ ਕੰਮਾਂ ਦਾ ਜਾਇਜ਼ਾ

May 22, 2026 08:40 PM
Rozana Sehaj times

ਅੰਮ੍ਰਿਤਸਰ :  ਭਾਰਤ ਦੇ ਰਜਿਸਟਰਾਰ ਜਨਰਲ (ਆਰ.ਜੀ.ਆਈ.), ਜਨਗਣਨਾ ਵਿਭਾਗ, ਨਵੀਂ ਦਿੱਲੀ ਅਤੇ ਜਨਗਣਨਾ ਦਫ਼ਤਰ ਚੰਡੀਗੜ੍ਹ ਦੀ ਇੱਕ ਰਾਸ਼ਟਰੀ ਪੱਧਰੀ ਟੀਮ ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਬਲਾਕਾਂ ਵਿੱਚ ਚੱਲ ਰਹੀ ਜਨਗਣਨਾ 2026-27 ਸਬੰਧੀ ਗਤੀਵਿਧੀਆਂ ਦਾ ਦੌਰਾ ਕਰਕੇ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।ਇਸ ਉੱਚ ਪੱਧਰੀ ਟੀਮ ਵਿੱਚ ਸ੍ਰੀ ਹਰਮੀਤ ਸਿੰਘ ਮੱਧ, ਜੁਆਇੰਟ ਡਾਇਰੈਕਟਰ, ਸ੍ਰੀ ਸਵਦੇਸ਼ ਪ੍ਰਤਾਪ ਸਿੰਘ ਸ਼ਾਕਿਆ, ਸਹਾਇਕ ਡਾਇਰੈਕਟਰ, ਸ੍ਰੀ ਜੈ ਨਾਰਾਇਣ, ਸਟੈਟਿਸਟਿਕਲ ਇਨਵੈਸਟੀਗੇਟਰ-1, ਸ੍ਰੀ ਸੁਨੀਲ ਕੁਮਾਰ, ਸਹਾਇਕ ਖੋਜ ਅਫ਼ਸਰ, ਸ੍ਰੀ ਅਰੁਣ ਮਹਾਜਨ, ਡਿਪਟੀ ਸਟੈਟਿਸਟਿਕਲ ਅਫ਼ਸਰ ਜ਼ਿਲ੍ਹਾ ਅੰਮ੍ਰਿਤਸਰ ਅਤੇ ਸ੍ਰੀ ਰਾਜਵਿੰਦਰ ਸਿੰਘ ਚਿਮਨੀ, ਮਾਸਟਰ ਟ੍ਰੇਨਰ ਜਨਗਣਨਾ ਸ਼ਾਮਲ ਸਨ। ਦੌਰੇ ਦੌਰਾਨ ਟੀਮ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਚੱਲ ਰਹੇ ਜਨਗਣਨਾ ਕਾਰਜਾਂ ਦੀ ਪ੍ਰਗਤੀ, ਪ੍ਰਬੰਧਕੀ ਵਿਵਸਥਾਵਾਂ, ਮੈਦਾਨੀ ਪੱਧਰ ‘ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਅਤੇ ਕਰਮਚਾਰੀਆਂ ਦੀ ਕਾਰਗੁਜ਼ਾਰੀ ਦਾ ਨਿਰੀਖਣ ਕੀਤਾ ਗਿਆ। ਟੀਮ ਨੇ ਜਨਗਣਨਾ ਸਬੰਧੀ ਡਾਟਾ ਇਕੱਠਾ ਕਰਨ ਦੀ ਪ੍ਰਕਿਰਿਆ, ਰਿਕਾਰਡ ਸੰਭਾਲ, ਤਕਨੀਕੀ ਪ੍ਰਬੰਧਾਂ ਅਤੇ ਟ੍ਰੇਨਿੰਗ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸਮੀਖਿਆ ਕੀਤੀ। ਇਸ ਮੌਕੇ ਟੀਮ ਵੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਦਲਵਿੰਦਰਜੀਤ ਸਿੰਘ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ, ਜਿਸ ਦੌਰਾਨ ਜ਼ਿਲ੍ਹੇ ਵਿੱਚ ਜਨਗਣਨਾ 2026-27 ਦੇ ਕੰਮਾਂ ਦੀ ਮੌਜੂਦਾ ਪ੍ਰਗਤੀ ਅਤੇ ਲਾਗੂਕਰਨ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਜਨਗਣਨਾ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਂਦਾ ਜਾਣ ਅਤੇ ਨਿਰਧਾਰਿਤ ਸਮੇਂ ਅੰਦਰ ਸਾਰੀਆਂ ਪ੍ਰਕਿਰਿਆਵਾਂ ਨੂੰ ਪੂਰਾ ਕਰਨ ਲਈ ਰਣਨੀਤੀਆਂ ‘ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਗਣਨਾ ਸਬੰਧੀ ਸਾਰੇ ਕੰਮ ਭਾਰਤ ਸਰਕਾਰ ਅਤੇ ਜਨਗਣਨਾ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਕੰਮ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਣ ਲਈ ਪ੍ਰਸ਼ਾਸਨ ਵੱਲੋਂ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਕਾਰਜ ਵਿੱਚ ਲੱਗੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦਾ ਸਹਿਯੋਗ ਅਤੇ ਮਾਰਗਦਰਸ਼ਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਨਗਣਨਾ ਦੇ ਅੰਕੜੇ ਦੇਸ਼ ਦੀ ਯੋਜਨਾਬੰਦੀ, ਵਿਕਾਸ ਕਾਰਜਾਂ ਅਤੇ ਭਵਿੱਖ ਦੀਆਂ ਨੀਤੀਆਂ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਇਸ ਲਈ ਇਸ ਪ੍ਰਕਿਰਿਆ ਨੂੰ ਪੂਰੀ ਸਹੀਤਾ ਅਤੇ ਜ਼ਿੰਮੇਵਾਰੀ ਨਾਲ ਪੂਰਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼