Sunday, November 22, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਐਲਜੀ ਇਲੈਕਟ੍ਰਾਨਿਕਸ ਇੰਡੀਆ ਲਿਮਿਟੇਡ ਨੇ ਵਿੱਤੀ ਸਾਲ 2026 ਦੀ ਚੌਥੀ ਤਿਮਾਹੀ ਦੇ ਨਤੀਜੇ ਕੀਤੇ ਜਾਰੀ, ਦਰਜ ਕੀਤਾ ਹੁਣ ਤੱਕ ਦਾ ਸਭ ਤੋਂ ਵੱਧ ਤਿਮਾਹੀ ਰਿਵੈਨਿਊ

May 22, 2026 08:48 PM
Rozana Sehaj times

ਚੰਡੀਗੜ੍ਹ : ਐਲਜੀ ਇਲੈਕਟ੍ਰਾਨਿਕਸ ਇੰਡੀਆ ਲਿਮਿਟੇਡ ਨੇ ਵਿੱਤੀ ਵਰ੍ਹੇ 2026 ਦੀ ਚੌਥੀ ਤਿਮਾਹੀ ਦੇ ਨਤੀਜਿਆਂ ਦਾ ਐਲਾਨ ਕਰਦੇ ਹੋਏ ਹੁਣ ਤੱਕ ਦਾ ਸਭ ਤੋਂ ਵੱਧ ਤਿਮਾਹੀ ਰਿਵੈਨਿਊ ਦਰਜ ਕੀਤਾ ਹੈ। ਕੰਪਨੀ ਨੇ ਇਸ ਸ਼ਾਨਦਾਰ ਪ੍ਰਾਪਤੀ ਦਾ ਕਾਰਨ ਵੱਖ-ਵੱਖ ਸ਼੍ਰੇਣੀਆਂ ਵਿੱਚ ਵਧੀ ਹੋਈ ਮੰਗ ਅਤੇ ਪ੍ਰੀਮੀਅਮ ਉਤਪਾਦਾਂ ਦੀ ਵਧਦੀ ਪ੍ਰਸਿੱਧੀ ਨੂੰ ਦੱਸਿਆ। ਕੰਪਨੀ ਦਾ ਸੰਚਾਲਕੀ ਰਿਵੈਨਿਊ ਚੌਥੀ ਤਿਮਾਹੀ ਵਿੱਚ 80.54 ਅਰਬ ਰੁਪਏ ਰਿਹਾ, ਜੋ ਪਿਛਲੇ ਵਿੱਤੀ ਵਰ੍ਹੇ ਦੀ ਇਸੇ ਤਿਮਾਹੀ ਦੇ 74.48 ਅਰਬ ਰੁਪਏ ਨਾਲੋਂ 8.1 ਫੀਸਦੀ ਵੱਧ ਹੈ। ਇਸ ਦੌਰਾਨ ਕੰਪਨੀ ਦਾ ਸੰਚਾਲਕੀ ਮੁਨਾਫਾ (ਈਬਿਟਡਾ) 9.45 ਅਰਬ ਰੁਪਏ ਰਿਹਾ ਅਤੇ ਈਬਿਟਡਾ ਮਾਰਜਿਨ 11.7 ਫੀਸਦੀ ਦਰਜ ਕੀਤਾ ਗਿਆ। ਇਸੇ ਤਰ੍ਹਾਂ, ਕਰ ਬਾਅਦ ਸ਼ੁੱਧ ਲਾਭ 6.93 ਅਰਬ ਰੁਪਏ ਰਿਹਾ। ਪੂਰੇ ਵਿੱਤੀ ਵਰ੍ਹੇ 2026 ਵਿੱਚ ਕੰਪਨੀ ਦਾ ਕੁੱਲ ਸੰਚਾਲਕੀ ਰਿਵੈਨਿਊ 246.05 ਅਰਬ ਰੁਪਏ ਤੱਕ ਪਹੁੰਚ ਗਿਆ। ਕੰਪਨੀ ਦੀ ਇਹ ਤਰੱਕੀ ਮੁੱਖ ਤੌਰ ’ਤੇ ਵੱਡੀ ਸਕ੍ਰੀਨ ਵਾਲੇ ਟੈਲੀਵਿਜ਼ਨ, ਡਬਲ ਡੋਰ ਫ੍ਰਿਜ, ਪੂਰੀ ਤਰ੍ਹਾਂ ਸਵੈਚਾਲਿਤ ਵਾਸ਼ਿੰਗ ਮਸ਼ੀਨਾਂ ਅਤੇ ਪੰਜ-ਸਟਾਰ ਸ਼੍ਰੇਣੀ ਵਾਲੇ ਏਅਰ ਕੰਡੀਸ਼ਨਰ ਵਰਗੇ ਪ੍ਰੀਮੀਅਮ ਉਤਪਾਦਾਂ ਦੀ ਮਜ਼ਬੂਤ ਮੰਗ ਕਾਰਨ ਸੰਭਵ ਹੋਈ ਹੈ। ਕੰਪਨੀ ਨੇ “ਭਾਰਤ ਵਿੱਚ ਨਿਰਮਾਣ, ਭਾਰਤ ਲਈ ਨਿਰਮਾਣ ਅਤੇ ਭਾਰਤ ਨੂੰ ਵਿਸ਼ਵ ਪੱਧਰੀ ਨਿਰਮਾਣ ਕੇਂਦਰ ਬਣਾਉਣ” ਦੀ ਆਪਣੀ ਰਣਨੀਤੀ ਰਾਹੀਂ ਬਾਜ਼ਾਰ ਵਿੱਚ ਆਪਣੀ ਅਗੇਤੀ ਸਥਿਤੀ ਹੋਰ ਮਜ਼ਬੂਤ ਕੀਤੀ ਹੈ। ਇਲੈਕਟ੍ਰਾਨਿਕਸ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਹਾਂਗ ਜੂ ਜੀਓਨ ਨੇ ਦੱਸਿਆ ਕਿ, “ਵਿੱਤੀ ਵਰ੍ਹਾ 2026 ਦੀ ਚੌਥੀ ਤਿਮਾਹੀ ਵਿੱਚ ਪ੍ਰਾਪਤ ਇਹ ਇਤਿਹਾਸਕ ਰਿਵੈਨਿਊ ਸਾਡੇ ਬ੍ਰਾਂਡ ਦੀ ਭਰੋਸੇਯੋਗਤਾ ਅਤੇ ਸਾਡੇ ਕਾਰੋਬਾਰੀ ਮਾਡਲ ਦੀ ਮਜ਼ਬੂਤੀ ਦਾ ਸਬੂਤ ਹੈ। ਚੁਣੌਤੀਪੂਰਨ ਗਲੋਬਲ ਹਾਲਾਤਾਂ ਦੇ ਬਾਵਜੂਦ ਅਸੀਂ ਨਵੀਨਤਾ, ਪ੍ਰੀਮੀਅਮ ਉਤਪਾਦਾਂ ਦੇ ਵਿਸਥਾਰ ਅਤੇ ਗਾਹਕ-ਕੇਂਦਰਿਤ ਰਣਨੀਤੀ ’ਤੇ ਲਗਾਤਾਰ ਕੰਮ ਕਰ ਰਹੇ ਹਾਂ।” ਕੰਪਨੀ ਨੇ ਹਿੰਦੂਜਾ ਰਿਨਿਊਏਬਲ ਐਨਰਜੀ ਪ੍ਰਾਈਵੇਟ ਲਿਮਿਟੇਡ ਅਤੇ ਸਨਸ਼ਿਊਰ ਐਨਰਜੀ ਪ੍ਰਾਈਵੇਟ ਲਿਮਿਟੇਡ ਨਾਲ ਲੰਬੇ ਸਮੇਂ ਲਈ ਸੂਰਜੀ ਊਰਜਾ ਸਮਝੌਤੇ ਵੀ ਕੀਤੇ ਹਨ, ਜੋ ਭਾਰਤ ਵਿੱਚ ਇਸਦੀ ਪਹਿਲੀ ਕੈਪਟਿਵ ਨਵੀਨੀਕਰਨਯੋਗ ਊਰਜਾ ਪ੍ਰੋਜੈਕਟ ਹੋਵੇਗੀ।

 

Have something to say? Post your comment

More in Chandigarh

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਭਗਵੰਤ ਸਿੰਘ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ