Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਨਦਾਰ ਸਮਾਗਮ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

May 22, 2026 08:55 PM
Rozana Sehaj times

ਚੰਡੀਗੜ੍ਹ : ਪੰਜਾਬ, ਭਾਰਤੀ ਹਾਕੀ ਦੇ ਇਤਿਹਾਸਕ ਦੌਰ ਦਾ ਅਹਿਮ ਹਿੱਸਾ ਬਣਨ ਲਈ ਤਿਆਰ ਹੈ।ਸੂਬਾ ਇਸ ਸਾਲ ਅਕਤੂਬਰ ਵਿੱਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨ ਦੀਆਂ ਤਿਆਰੀਆਂ ਕਰ ਰਿਹਾ ਹੈ। ਇਸ ਅੰਤਰਰਾਸ਼ਟਰੀ ਟੂਰਨਾਮੈਂਟ ਲਈ ਇੰਡੀਅਨ ਹਾਕੀ ਫੈਡਰੇਸ਼ਨ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਇਹ ਸਮਾਗਮ ਭਾਰਤੀ ਹਾਕੀ ਵਿੱਚ ਪੰਜਾਬ ਦੀ ਪਛਾਣ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਨੌਜਵਾਨਾਂ ਦੀ ਨਵੀਂ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰੇਗਾ। 'ਹਾਕੀ ਇੰਡੀਆ' ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੱਸਾ ਲੈਣ ਵਾਲੇ ਖਿਡਾਰੀਆਂ ਅਤੇ ਅਧਿਕਾਰੀਆਂ ਲਈ ਵਿਸ਼ਵ ਪੱਧਰੀ ਪ੍ਰਬੰਧ, ਪੁਖਤਾ ਸੁਰੱਖਿਆ ਅਤੇ ਹਰ ਸੰਭਵ ਸਹੂਲਤ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ, "ਪੰਜਾਬ ਹਮੇਸ਼ਾ ਹਾਕੀ ਦੀ ਨਰਸਰੀ ਰਿਹਾ ਹੈ ਅਤੇ ਸਾਡੀ ਧਰਤੀ 'ਤੇ ਅਜਿਹੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਨਾਲ ਸਾਡੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੁੜਨ ਲਈ ਹੋਰ ਪ੍ਰੇਰਣਾ ਮਿਲੇਗੀ।" ਮੁੱਖ ਮੰਤਰੀ ਨੇ ਦੱਸਿਆ ਕਿ ਏਸ਼ੀਅਨ ਖੇਡਾਂ 3-4 ਅਕਤੂਬਰ ਨੂੰ ਸਮਾਪਤ ਹੋਣਗੀਆਂ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਸਿਖਰਲੀਆਂ ਛੇ ਹਾਕੀ ਟੀਮਾਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਵਿੱਚ ਭਿੜਨਗੀਆਂ। ਉਨ੍ਹਾਂ ਅੱਗੇ ਕਿਹਾ, "ਮੇਜ਼ਬਾਨੀ ਦਾ ਅਧਿਕਾਰ ਮਿਲਣਾ ਖੇਡਾਂ ਦੇ ਖੇਤਰ ਵਿੱਚ ਪੰਜਾਬ ਲਈ ਵੱਡੀ ਪ੍ਰਾਪਤੀ ਹੈ ਅਤੇ ਪੰਜਾਬ ਨੂੰ ਆਖਰਕਾਰ ਇੰਨੇ ਵੱਡੇ ਪੱਧਰ ਦੇ ਅੰਤਰਰਾਸ਼ਟਰੀ ਹਾਕੀ ਮੁਕਾਬਲੇ ਦਾ ਆਯੋਜਨ ਕਰਨ ਦਾ ਮੌਕਾ ਮਿਲਿਆ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਖੁਲਾਸਾ ਕੀਤਾ ਕਿ ਪੰਜਾਬ ਲਈ ' ਚਾਰ ਦੇਸ਼ੀ ਟੂਰਨਾਮੈਂਟ' ਦੇ ਰੂਪ ਵਿੱਚ ਇੱਕ ਹੋਰ ਅੰਤਰਰਾਸ਼ਟਰੀ ਖੇਡ ਸਮਾਗਮ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਨਾਲ ਸੂਬੇ ਵਿੱਚ ਹਾਕੀ ਨੂੰ ਵੱਡਾ ਹੁਲਾਰਾ ਮਿਲੇਗਾ। ਪੰਜਾਬੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੂਬੇ ਦੇ ਖੇਡ ਗੌਰਵ ਨੂੰ ਬਹਾਲ ਕਰਨ ਲਈ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ, ਉਨ੍ਹਾਂ ਨੇ ਸਾਰਿਆਂ ਨੂੰ ਖੇਡਾਂ ਰਾਹੀਂ "ਰੰਗਲਾ ਪੰਜਾਬ" ਬਣਾਉਣ ਲਈ ਸਮੂਹਿਕ ਤੌਰ 'ਤੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, "ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਏਸ਼ੀਅਨ ਹਾਕੀ ਕੱਪ ਦੇ ਰੂਪ ਵਿੱਚ ਅੰਤਰਰਾਸ਼ਟਰੀ ਮੁਕਾਬਲੇ ਦਾ ਆਯੋਜਨ ਕਰੇਗਾ, ਜੋ ਖੇਡਾਂ ਦੇ ਪੁਰਾਤਨ ਗੌਰਵ ਨੂੰ ਬਹਾਲ ਕਰਨ ਵਿੱਚ ਬਹੁਤ ਸਹਾਈ ਸਿੱਧ ਹੋਵੇਗਾ।"
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਦਹਾਕਿਆਂ ਤੋਂ ਦੇਸ਼ ਨੂੰ ਕੁਝ ਬਿਹਤਰੀਨ ਹਾਕੀ ਖਿਡਾਰੀ ਦਿੱਤੇ ਹਨ, ਪਰ ਇਸ ਦੇ ਬਾਵਜੂਦ ਸੂਬੇ ਨੇ ਪਹਿਲਾਂ ਕਦੇ ਕਿਸੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ ਸੀ। ਉਨ੍ਹਾਂ ਕਿਹਾ, "ਅਕਤੂਬਰ ਵਿੱਚ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਆਖਰਕਾਰ ਉਸ ਇਤਿਹਾਸਕ ਪਾੜੇ ਨੂੰ ਦੂਰ ਕਰੇਗੀ ਅਤੇ ਪੰਜਾਬ ਵਿੱਚ ਖੇਡ ਬੁਨਿਆਦੀ ਢਾਂਚੇ ਅਤੇ ਖੇਡ ਸੱਭਿਆਚਾਰ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਏਸ਼ੀਆ ਦੇ ਇਸ ਸਭ ਤੋਂ ਵੱਕਾਰੀ ਹਾਕੀ ਟੂਰਨਾਮੈਂਟ ਦੇ ਮੈਚ ਮੋਹਾਲੀ ਦੇ ਇਤਿਹਾਸਕ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਅਤੇ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿੱਚ ਖੇਡੇ ਜਾਣਗੇ। ਮੁੱਖ ਮੰਤਰੀ ਨੇ ਕਿਹਾ, "ਇਸ ਸਮਾਗਮ ਦੀ ਸਫਲ ਮੇਜ਼ਬਾਨੀ ਆਲਮੀ ਖੇਡ ਨਕਸ਼ੇ 'ਤੇ ਪੰਜਾਬ ਦੇ ਅਕਸ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰੇਗੀ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ: "ਅੱਜ ਮੈਂ ਪੰਜਾਬ ਵਿੱਚ ਕਰਵਾਈ ਜਾਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੰਡੀਅਨ ਹਾਕੀ ਦੇ ਅਹੁਦੇਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ।"
ਉਨ੍ਹਾਂ ਆਪਣੀ ਪੋਸਟ ਦੇ ਅੰਤ ਵਿੱਚ ਲਿਖਿਆ, "ਪੰਜਾਬ ਹਮੇਸ਼ਾ ਹਾਕੀ ਦੀ ਨਰਸਰੀ ਰਿਹਾ ਹੈ ਅਤੇ ਸਾਡੀ ਧਰਤੀ 'ਤੇ ਅਜਿਹੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਸਾਡੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੁੜਨ ਲਈ ਹੋਰ ਪ੍ਰੇਰਿਤ ਕਰੇਗੀ। ਤੁਹਾਡੀ ਸਰਕਾਰ ਇਸ ਆਲਮੀ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਲਈ ਸ਼ਾਨਦਾਰ ਪ੍ਰਬੰਧ, ਪੁਖਤਾ ਸੁਰੱਖਿਆ ਅਤੇ ਹਰ ਸੰਭਵ ਸਹੂਲਤ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਆਓ ਆਪਾਂ ਸਾਰੇ ਮਿਲ ਕੇ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ 'ਰੰਗਲਾ ਪੰਜਾਬ' ਸਿਰਜੀਏ।"

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 287ਵਾਂ ਦਿਨ: ਪੰਜਾਬ ਪੁਲਿਸ ਵੱਲੋਂ 477 ਥਾਈਂ ਛਾਪੇਮਾਰੀ; 151 ਕਾਬੂ

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

ਮਾਨ ਸਰਕਾਰ ਵੱਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਹੁਣ ਤੱਕ 1377 ਪਿੰਡਾਂ ਵਿੱਚ 2.19 ਲੱਖ ਤੋਂ ਵੱਧ ਪ੍ਰਾਪਰਟੀ ਕਾਰਡਾਂ ਦੀ ਵੰਡ: ਹਰਦੀਪ ਸਿੰਘ ਮੁੰਡੀਆਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 11 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ 'ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਬਰਿੰਦਰ ਕੁਮਾਰ ਗੋਇਲ