Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਦੋ ਕਾਬੂ, ਕਾਪਾ ਤੇ ਮੋਟਰਸਾਈਕਲ ਬਰਾਮਦ

May 22, 2026 09:02 PM
Rozana Sehaj times
ਬਠਿੰਡਾ/ਭੁੱਚੋ ਮੰਡੀ : ਭੁੱਚੋ ਮੰਡੀ ਵਿਖੇ ਸੀਨੀਅਰ ਅਕਾਲੀ ਆਗੂ ਨਰਦੀਪ ਗਰਗ ਦੇ ਪੁੱਤਰ ਜੈਦੀਪ ਗਰਗ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਥਾਣਾ ਨਥਾਣਾ ਅਧੀਨ ਪੁਲਿਸ ਚੌਂਕੀ ਭੁੱਚੋ ਦੀ ਟੀਮ ਨੇ ਕਾਰਵਾਈ ਕਰਦਿਆਂ ਹਮਲੇ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਵਾਰਦਾਤ ਵਿੱਚ ਵਰਤਿਆ ਗਿਆ ਕਾਪਾ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਚੌਂਕੀ ਭੁੱਚੋ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਐੱਸ.ਪੀ ਬਠਿੰਡਾ ਡਾ. ਜਯੋਤੀ ਯਾਦਵ ਬੈਂਸ ਦੀ ਰਹਿਨੁਮਾਈ ਹੇਠ ਐੱਸ.ਪੀ ਸਿਟੀ ਨਰਿੰਦਰ ਸਿੰਘ ਅਤੇ ਡੀ.ਐੱਸ.ਪੀ ਭੁੱਚੋ ਪ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਹਨਾਂ ਦੱਸਿਆ ਕਿ  17 ਮਈ 2026 ਨੂੰ ਆਦੇਸ਼ ਹਸਪਤਾਲ ਬਠਿੰਡਾ ਵੱਲੋਂ ਜੈਦੀਪ ਗਰਗ ਪੁੱਤਰ ਨਰਦੀਪ ਕੁਮਾਰ ਗਰਗ ਦੇ ਜ਼ਖ਼ਮੀ ਹੋਣ ਸਬੰਧੀ ਰੁੱਕਾ ਪ੍ਰਾਪਤ ਹੋਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਨਾਮਲੂਮ ਵਿਅਕਤੀਆਂ ਖਿਲਾਫ ਮੁਕੱਦਮਾ ਨੰਬਰ 117 ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ।
ਦੌਰਾਨੇ ਤਫਤੀਸ਼ ਪੁਲਿਸ ਨੇ ਮਾਮਲੇ ਨੂੰ ਟਰੇਸ ਕਰਦਿਆਂ ਸੁੰਦਰ ਸਿੰਘ ਉਰਫ ਖੁਸ਼ੀ ਪੁੱਤਰ ਕੁਲਦੀਪ ਸਿੰਘ ਵਾਸੀ ਗੁਰੂ ਅਰਜਨ ਦੇਵ ਨਗਰ ਭੁੱਚੋ ਮੰਡੀ, ਗੁਰਪ੍ਰੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਵਰਮਾ ਬਸਤੀ ਵਾਰਡ ਨੰਬਰ 7 ਭੁੱਚੋ ਮੰਡੀ, ਕਰਨ ਸਿੰਘ ਉਰਫ ਫਿਰੰਗੀ ਅਤੇ ਭੰਗੂ ਵਾਸੀ ਭੁੱਚੋ ਮੰਡੀ ਨੂੰ ਨਾਮਜ਼ਦ ਕੀਤਾ। ਜਿਨ੍ਹਾਂ ਵਿੱਚੋਂ ਸੁੰਦਰ ਸਿੰਘ ਉਰਫ ਖੁਸ਼ੀ ਅਤੇ ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਮੁਕੱਦਮਾ ਅਧੀਨ ਵੱਖ-ਵੱਖ  ਧਾਰਾਵਾਂ  ਬੀ.ਐਨ.ਐੱਸ ਤਹਿਤ ਕਾਰਵਾਈ ਕੀਤੀ ਗਈ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਘਟਨਾ ਵਾਲੀ ਰਾਤ ਉਹ ਲਹਿਰਾ ਬੇਗਾ ਰੋਡ ਤੋਂ ਮੋਟਰਸਾਈਕਲ ’ਤੇ ਆ ਰਹੇ ਸਨ। ਰਸਤੇ ਵਿੱਚ ਖੜ੍ਹੀ ਇੱਕ ਸਕਾਰਪੀਓ ਗੱਡੀ ਵਿੱਚ ਬੈਠੇ ਵਿਅਕਤੀਆਂ ਨਾਲ ਮੋਟਰਸਾਈਕਲ ਲੱਗਣ ਦੇ ਭੁਲੇਖੇ ਕਾਰਨ ਤਕਰਾਰ ਹੋ ਗਈ। ਗੱਲਬਾਤ ਤੂੰ-ਤੂੰ ਮੈਂ-ਮੈਂ ਵਿੱਚ ਬਦਲ ਗਈ ਅਤੇ ਨਸ਼ੇ ਦੀ ਹਾਲਤ ਵਿੱਚ ਇੱਕ ਵਿਅਕਤੀ ਨੇ ਕਾਪੇ ਨਾਲ ਵਾਰ ਕਰ ਦਿੱਤਾ, ਜਿਸ ਨਾਲ ਜੈਦੀਪ ਗਰਗ ਜ਼ਖਮੀ ਹੋ ਕੇ ਥੱਲੇ ਡਿੱਗ ਪਿਆ। ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਗੁਰਪ੍ਰੀਤ ਸਿੰਘ ਖਿਲਾਫ ਮੁੰਬਈ ਦੇ ਥਾਣਾ ਨਹਿਰੂ ਨਗਰ ਅਤੇ ਥਾਣਾ ਘਾਟਕੋਪਰ ਵਿੱਚ ਏ.ਟੀ.ਐਮ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਚੋਰੀ ਕਰਨ ਦੇ ਦੋ ਮਾਮਲੇ ਪਹਿਲਾਂ ਹੀ ਦਰਜ ਹਨ। ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ