Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਸਕੂਲ ਆਫ ਐਮੀਨੈਂਸ ਖਰੜ ਵਿਖੇ ਸੈਮੀਨਾਰ ਆਯੋਜਿਤ

May 22, 2026 09:37 PM
Rozana Sehaj times

ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ :   ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਅਤੇ ਨਵਨੀਤ ਸਿੰਘ ਮਾਹਲ, ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਨੈਲ ਸਿੰਘ ਉਪ ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਅੱਜ ਸਕੂਲ ਆਫ ਐਮੀਨੈਂਸ ਖਰੜ, ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਧਿਆਨ ਵਿੱਚ ਕੋਈ ਨਸ਼ਾ ਵੇਚਦਾ ਜਾਂ ਨਸ਼ਾ ਕਰਦਾ ਪਾਇਆ ਜਾਂਦਾ ਹੈ ਤਾਂ ਇਸ ਸਬੰਧੀ ਤੁਰੰਤ ਵਟਸਐਪ ਨੰਬਰ 9779100200, ਪੁਲਿਸ ਹੈਲਪਲਾਈਨ ਨੰਬਰ 112 ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਵਿੱਚ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਨਸ਼ਾ ਵੇਚਣ ਵਾਲਿਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਇਲਾਜ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਾਹਨ ਚਲਾਉਂਦਾ ਪਾਇਆ ਜਾਂਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਤੱਕ ਦੀ ਕੈਦ ਅਤੇ 25 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ ਜਿਸ ਵਿਅਕਤੀ ਵੱਲੋਂ ਨਾਬਾਲਗ ਨੂੰ ਵਾਹਨ ਦਿੱਤਾ ਜਾਵੇਗਾ, ਉਸ ਖਿਲਾਫ ਵੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਵਾਹਨ ਚਾਲਕਾਂ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀ “ਸੜਕ ਹਾਦਸਿਆਂ ਵਿੱਚ ਮਦਦ ਕਰਨ ਵਾਲੇ ਨੇਕ ਵਿਅਕਤੀਆਂ ਲਈ ਇਨਾਮ ਯੋਜਨਾ” ਸਕੀਮ ਬਾਰੇ ਵੀ ਜਾਣੂ ਕਰਵਾਇਆ ਅਤੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਸੜਕ ਹਾਦਸੇ ਵਿੱਚ ਜ਼ਖਮੀ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਉਸਨੂੰ “ਫਰਿਸ਼ਤੇ ਸਕੀਮ” ਤਹਿਤ ਸਰਕਾਰ ਵੱਲੋਂ 2000 ਰੁਪਏ ਇਨਾਮ ਵਜੋਂ ਦਿੱਤੇ ਜਾਂਦੇ ਹਨ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ