ਖਰੜ : ਵਿਜ਼ਨ ਇੰਸਟੀਚਿਊਟ ਵੱਲੋਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਲਈ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਡਾ: ਹਿਲੇਰੀ ਵਿਕਟਰ ਮੁੱਖ ਮਹਿਮਾਨ ਸਨ। ਇਸ ਸਮਾਗਮ ਵਿੱਚ ਸ੍ਰੀ ਪੰਕਜ ਰੌਕੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਸਮਾਗਮ ਦੀ ਸ਼ੁਰੂਆਤ ਗੁਰਲੀਨ ਦੇ ਸਵਾਗਤੀ ਭਾਸ਼ਣ ਨਾਲ ਹੋਈ। ਲਖਵੀਰ ਸਿੰਘ ਅਤੇ ਅਰਮਾਨ ਸੈਣੀ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਹਰਪ੍ਰੀਤ ਕੌਰ ਨੇ ਪ੍ਰੇਰਣਾਦਾਇਕ ਭਾਸ਼ਣ ਦਿੱਤਾ ਅਤੇ ਵਿਦਿਆਰਥੀਆਂ ਨੂੰ ਵਧੀਆ ਕਾਰਗੁਜ਼ਾਰੀ ਲਈ ਉਤਸ਼ਾਹਿਤ ਕੀਤਾ। ਮਿਸਟਰ ਹਿਲੇਰੀ ਵਿਕਟਰ ਨੇ ਸਨਮਾਨਿਤ ਹੋਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਾਕੀ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਸਮੁੱਚੀ ਸ਼ਖਸੀਅਤ ਦੇ ਵਿਕਾਸ ਲਈ ਆਪਣੀ ਪੂਰੀ ਕੋਸ਼ਿਸ਼ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਨਵਨੀਤ ਸਿੰਘ ਬਡਵਾਲ ਨੇ ਈਸ਼ੀਤਾ, ਗੁਰਸ਼ੀਨ ਔਜਲਾ, ਜਸ਼ਨ, ਈਸ਼ਾਨ ਅਤੇ ਲਕਸ਼ੈ ਜੈਨ ਦਾ ਸਮਾਗਮ ਦੀ ਸਫਲਤਾ ਲਈ ਕੀਤੇ ਉਪਰਾਲੇ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।