Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਨੌਰ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਮੇਰੀ ਪਹਿਲੀ ਤਰਜੀਹ : ਛੀਨਾ

May 22, 2026 10:26 PM
Rozana Sehaj times
ਦੇਵੀਗੜ੍ਹ : ਬੀਬੀ ਜਸਮੀਤ ਕੌਰ ਛੀਨਾ ਪ੍ਰਧਾਨ ਮਹਿਲਾ ਵਿੰਗ ਮਿਸਲ ਸਤਲੁਜ   ਬੀਬੀ ਜਸਮੀਤ ਕੌਰ ਛੀਨਾ ਨੇ  ਸਨੌਰ ਹਲਕੇ ਅਧੀਨ ਪੈਂਦੇ ਪਿੰਡ ਦੂਧਨਸਾਧਾਂ, ਰੋਹੜ ਜਗੀਰ ਅਤੇ ਬੁੱਧ ਮੋਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਬੀਬੀ ਜਸਮੀਤ ਕੌਰ ਛੀਨਾ ਨੇ ਲੋਕਾਂ ਨਾਲ ਰੂ-ਬ-ਰੂ ਹੋ ਕੇ ਇਲਾਕੇ ਦੀਆਂ ਸਮੱਸਿਆਵਾਂ, ਵਿਕਾਸ ਕਾਰਜਾਂ ਅਤੇ ਰੋਜ਼ਾਨਾ ਜੀਵਨ ਨਾਲ ਜੁੜੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਹੀ ਲੋਕਤੰਤਰ ਦੀ ਅਸਲ ਤਾਕਤ ਹੈ ਅਤੇ ਉਹ ਸਨੌਰ ਹਲਕੇ ਦੇ ਹਰ ਵਰਗ ਦੀ ਆਵਾਜ਼ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਉਣ ਲਈ ਵਚਨਬੱਧ ਹਨ। ਬੀਬੀ ਛੀਨਾ ਨੇ ਪਿੰਡ ਰੋਹੜ ਜਗੀਰ ਵਿਖੇ ਟੁੱਟੀ ਪੁਲੀ ਦੇ ਸਥਾਨ ਦਾ ਵੀ ਦੌਰਾ ਕੀਤਾ, ਜਿੱਥੇ ਇਲਾਕਾ ਵਾਸੀਆਂ ਨੇ ਉਨ੍ਹਾਂ ਨੂੰ ਇਸ ਕਾਰਨ ਪੇਸ਼ ਆ ਰਹੀਆਂ  ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਉਨਾਂ ਦਸਿਆ ਕਿ ਪਿੰਡ ਵਾਸੀਆਂ ਨੇ ਦੱਸਿਆ ਕਿ ਟੁੱਟੀ ਪੁਲੀ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਰੋਜ਼ਾਨਾ ਦੇ ਕੰਮਕਾਜ ਵਿੱਚ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਬੀ ਜਸਮੀਤ ਕੌਰ ਛੀਨਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਮਾਮਲੇ ਸਬੰਧੀ ਇਲਾਕੇ ਦੇ ਇੱਕ ਵਸਨੀਕ ਵੱਲੋਂ ਫੋਨ ਰਾਹੀਂ ਸੂਚਿਤ ਕੀਤਾ ਸੀ ਅਤੇ ਮੰਗ ਕੀਤੀ ਗਈ ਸੀ ਕਿ ਇਸ  ਸਮੱਸਿਆ ਨੂੰ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਲੌਕਾਂ ਨੂੰ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਇਲਾਕੇ ਦੇ ਵਿਕਾਸ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਆਧਾਰ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਹਮੇਸ਼ਾ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰਾ ਉਤਰਣ ਲਈ ਵਚਨਬੱਧ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ