Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Delhi

ਪਾਉਂਟਾ ਸਾਹਿਬ ਦੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਕੋਟਾਨਿ ਕੋਟਿ ਪ੍ਰਣਾਮ : ਹਰਮੀਤ ਸਿੰਘ ਕਾਲਕਾ

May 22, 2026 10:30 PM
Rozana Sehaj times
ਨਵੀਂ ਦਿੱਲੀ : ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸ਼ਹੀਦੀ ਸਾਕਾ ਗੁਰਦੁਆਰਾ ਸ੍ਰੀ  ਪਾਉਂਟਾ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਕੋਟਾਨਿ ਕੋਟਿ ਪ੍ਰਣਾਮ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ  ਕੁਰਬਾਨੀਆਂ ਅਤੇ ਧਰਮ ਦੀ ਰੱਖਿਆ ਲਈ ਦਿੱਤੇ ਗਈਆਂ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਾਕਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਮਹਾਨ ਸ਼ਹੀਦਾਂ ਨੇ ਸਿੱਖ ਕੌਮ ਨੂੰ ਸੱਚ, ਨਿਆਂ ਅਤੇ ਧਰਮ ਦੇ ਮਾਰਗ ’ਤੇ ਡਟੇ ਰਹਿਣ ਦੀ ਅਮਰ ਪ੍ਰੇਰਣਾ ਦਿੱਤੀ। ਉਨਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਹਮੇਸ਼ਾ ਆਉਣ ਵਾਲੀਆਂ ਪੀੜੀਆਂ ਨੂੰ ਆਪਣੇ ਧਰਮ ਅਤੇ ਅਸੂਲਾਂ ਲਈ ਸੰਘਰਸ਼ ਕਰਨ ਦਾ ਹੌਸਲਾ ਦਿੰਦੀ ਰਹੇਗੀ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਹਰ ਸ਼ਹੀਦੀ ਸਾਕੇ ਨੇ ਮਨੁੱਖਤਾ ਦੀ ਰੱਖਿਆ, ਧਾਰਮਿਕ ਆਜ਼ਾਦੀ ਅਤੇ ਇਨਸਾਫ ਲਈ ਸਿੱਖ ਕੌਮ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੇ ਇਤਿਹਾਸ ਨਾਲ ਜੋੜੀਏ ਤਾਂ ਜੋ ਉਹ ਗੁਰਸਿੱਖੀ, ਸੇਵਾ ਅਤੇ ਕੁਰਬਾਨੀ ਦੀ ਮਹਾਨ ਪ੍ਰੰਪਰਾ ਨੂੰ ਅੱਗੇ ਵਧਾ ਸਕਣ। ਉਨ੍ਹਾਂ ਅਰਦਾਸ ਕੀਤੀ ਕਿ ਵਾਹਿਗੁਰੂ ਸਮੂਹ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਦੀਵੀ ਪ੍ਰੇਰਣਾ ਲੈਣ ਦੀ ਸ਼ਕਤੀ ਬਖ਼ਸ਼ਣ।
 
 
 
 
 

Have something to say? Post your comment

More in Delhi

ਦਿੱਲੀ ਸਰਕਾਰ ਲਿੰਗ-ਵਾਰ ਅਧਿਆਪਕ ਭਰਤੀ ਲਈ ਸਪਸ਼ਟੀਕਰਨ ਦੇਵੇ : ਸੁਪਰੀਮ ਕੋਰਟ

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ