Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਏ ਡੀ ਸੀ ਵੱਲੋਂ ਮਿਉਂਸੀਪਲ ਕੌਂਸਲ ਚੋਣਾਂ ਦੀ ਸ਼ਾਂਤੀਪੂਰਨ ਪ੍ਰੀਕ੍ਰਿਆ ਲਈ ਪਾਬੰਦੀ ਦੇ ਹੁਕਮ

May 22, 2026 10:37 PM
Rozana Sehaj times
ਪਟਿਆਲਾ : ਮਿਉਂਸੀਪਲ ਕੌਂਸਲ ਦੀਆਂ ਚੋਣਾਂ ਮਿਤੀ 26 ਮਈ ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ ਜਿਸ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ  ਨੇ ਜਿਲ੍ਹੇ ਵਿੱਚ ਅਮਨ ਕਾਨੂੰਨ  ਦੀ ਸਥਿਤੀ ਨੂੰ ਬਣਾਏ ਰੱਖਣ ਲਈ ਅਤੇ ਚੋਣਾਂ ਦੀ ਪ੍ਰਕਿਰਿਆ ਨੂੰ ਸਾਂਤਮਈ ਤਰੀਕੇ ਨਾਲ ਲੋਕਾਂ ਵਿੱਚ ਬਿਨ੍ਹਾਂ ਕਿਸੇ ਡਰ ਤੋਂ ਸਫ਼ਲਤਾਪੂਰਵਕ ਕਰਵਾਉਣ ਲਈ ਕੁੱਝ ਖਾਸ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਮੇਂ ਵੱਖ ਵੱਖ ਸਿਆਸੀ ਪਾਰਟੀਆਂ ਲਈ / ਆਜ਼ਾਦ ਉਮੀਦਵਾਰਾਂ ਦੇ ਚੋਣ ਲਈ ਖੜ੍ਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ/ਰਾਜਾਂ ਤੋਂ ਪਟਿਆਲਾ ਜ਼ਿਲ੍ਹੇ ਵਿੱਚ ਆਏ ਵਿਅਕਤੀਆਂ ਨੂੰ ਚੋਣ ਪ੍ਰਚਾਰ ਮੁਹਿੰਮ ਖਤਮ  ਹੋਣ ਦੇ ਤੁਰੰਤ ਬਾਅਦ ਚੋਣਾਂ ਨਾਲ ਸਬੰਧਤ ਪਿੰਡਾਂ ਦੀ ਹਦੂਦ ਤੋਂ ਬਾਹਰ ਜਾਣ ਦੇ ਆਦੇਸ਼ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਵੱਖ ਵੱਖ ਰਾਜਾਂ/ ਜਿੱਲਿਆਂ ਤੋਂ ਆਏ ਹੋਏ ਵਿਅਕਤੀ ਜੋ ਇਸ ਜਿਲ੍ਹੇ ਦੇ ਵਸਨੀਕ ਨਹੀਂ ਹਨ ਨਾ ਹੀ ਉਹਨਾਂ ਦਾ ਚੋਣ ਡਿਊਟੀ ਨਾਲ ਕੋਈ ਸਬੰਧ ਹੈ ਉਹ ਚੋਣ ਪ੍ਰਚਾਰ ਖਤਮ ਹੋਣ ਤੋਂ ਤੁਰੰਤ ਬਾਅਦ ਚੋਣਾਂ ਨਾਲ ਸਬੰਧਤ ਏਰੀਏ ਦੇ ਹਦੂਦ ਤੋਂ ਬਾਹਰ ਚਲੇ ਜਾਣ ਨੂੰ ਯਕੀਨੀ ਬਣਾਉਣਗੇ। ਉਕਤ ਨਿਰਦੇਸ਼ਾਂ ਦੇ ਤਹਿਤ ਅਤੇ ਸ਼ਾਂਤਮਈ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਇਹ ਹੁਕਮ ਇਕ ਤਰਫਾ ਜਾਰੀ ਕੀਤਾ ਜਾਂਦਾ ਹੈਂ। ਇਹ ਹੁਕਮ ਚੋਣ ਪ੍ਰਕ੍ਰਿਆ ਖ਼ਤਮ ਹੋਣ ਤੱਕ ਲਾਗੂ ਰਹਿਣਗੇ।
 
 
 
 
 
 
 
 
 
 

Have something to say? Post your comment